• Home
  • »
  • News
  • »
  • punjab
  • »
  • CHANDIGARH PUNJAB POLITICS CHARANJEET SINGH CHANNI LEAVES FOR DELHI TO MEET SONIA GANDHI SIDHUS RESIGNATION MAY BE ACCEPTED KS

ਮੁੱਖ ਮੰਤਰੀ ਚੰਨੀ, ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਰਵਾਨਾ, ਮਨਜੂਰ ਹੋ ਸਕਦੈ ਸਿੱਧੂ ਦਾ ਅਸਤੀਫਾ?

ਚਰਚਾ ਹੈ ਕਿ ਕਾਂਗਰਸ ਹਾਈਕਮਾਨ ਆਗੂ ਸੋਨੀਆ ਗਾਂਧੀ ਵੱਲੋਂ ਚੰਨੀ ਨੂੰ ਮੁਲਾਕਾਤ ਲਈ ਸੱਦਿਆ ਗਿਆ ਹੈ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਮਨਜੂਰ ਕੀਤੇ ਜਾਣ ਦੀਆਂ ਕਿਆਸਰਾਈਆਂ ਹਨ।

  • Share this:
    ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਮੋਹਾਲੀ ਏਅਰਪੋਰਟ ਰਾਹੀਂ ਦਿੱਲੀ ਲਈ ਨਿੱਜੀ ਹੈਲੀਕਾਪਟਰ ਰਾਹੀਂ ਰਵਾਨਾ ਹੋਏ ਹਨ। ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਨਾਲ ਰਵਾਨਾ ਹੋਏ ਹਨ।

    ਸੂਤਰਾਂ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦਿੱਲੀ ਫੇਰੀ ਵਿੱਚ ਵੱਡਾ ਬਦਲਾਅ ਆਇਆ ਹੈ। ਹਾਈ ਕਮਾਂਡ ਦੀਆਂ ਹਦਾਇਤਾਂ 'ਤੇ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਜਾਣ ਦੌਰਾਨ ਆਪਣੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਲਿਆ ਹੈ, ਜੋ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਹਨ।

    ਚਰਚਾ ਹੈ ਕਿ ਕਾਂਗਰਸ ਹਾਈਕਮਾਨ ਆਗੂ ਸੋਨੀਆ ਗਾਂਧੀ ਵੱਲੋਂ ਚੰਨੀ ਨੂੰ ਮੁਲਾਕਾਤ ਲਈ ਸੱਦਿਆ ਗਿਆ ਹੈ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਮਨਜੂਰ ਕੀਤੇ ਜਾਣ ਦੀਆਂ ਕਿਆਸਰਾਈਆਂ ਹਨ। ਸੂਤਰਾਂ ਅਨੁਸਾਰ ਜੇਕਰ ਸਿੱਧੂ ਦਾ ਅਸਤੀਫਾ ਮਨਜੂਰ ਕੀਤਾ ਜਾਂਦਾ ਹੈ ਤਾਂ ਰਵਨੀਤ ਬਿੱਟੂ ਨੂੰ ਪ੍ਰਦੇਸ਼ ਕਾਂਗਰਸ ਮੁਖੀ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ।

    ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਜਾ ਕੇ ਉੱਥੇ ਉਨ੍ਹਾਂ ਨੇ ਸ਼ਾਮ 6:30 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਤਰ ਪ੍ਰਦੇਸ਼ ਦੀ ਲਖੀਮਪੁਰ ਘਟਨਾ ਬਾਰੇ ਮੁਲਾਕਾਤ ਕਰਨੀ ਸੀ।

    ਸੂਤਰਾਂ ਅਨੁਸਾਰ ਚਰਨਜੀਤ ਸਿੰਘ ਚੰਨੀ ਦਾ ਹੈਲੀਕਾਪਟਰ ਵੀ ਉਡਾਣ ਭਰ ਚੁੱਕਾ ਸੀ ਪਰ ਇਸ ਨੂੰ ਤੇਜ਼ੀ ਨਾਲ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਾਰਿਆ ਗਿਆ।
    Published by:Krishan Sharma
    First published: