ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਆਪਣੇ ਵੱਖਰੇ ਅੰਦਾਜ ਨੂੰ ਲੈ ਕੇ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਾ ਹੋਏ ਹਨ। ਮੁੱਖ ਮੰਤਰੀ ਲਗਾਤਾਰ ਲੋਕਾਂ ਵਿੱਚ ਜਾ ਰਹੇ ਹਨ ਅਤੇ ਸਹੂਲਤਾਂ ਦੇ ਐਲਾਨ ਕਰ ਰਹੇ ਹਨ।
ਵੱਖ ਵੱਖ ਅੰਦਾਜ਼ਾਂ ਦਾ ਰੰਗ ਬਿਖਰੇਦਿਆਂ ਮੁੱਖ ਮੰਤਰੀ ਦਾ ਸ਼ਨੀਵਾਰ ਇੱਕ ਹੋਰ ਅੰਦਾਜ ਵੇਖਣ ਨੂੰ ਮਿਲਿਆ, ਜਦੋਂ ਉਨ੍ਹਾਂ ਨੇ ਆਪਣੇ ਕੋਲ ਸ਼ਿਕਾਇਤਾਂ ਲੈ ਕੇ ਪੁੱਜੇ ਲੋਕਾਂ ਨੂੰ ਖੁਦ ਖਾਣਾ ਪਰੋਸਿਆ।
ਦੱਸਣਾ ਬਣਦਾ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਲੋਕ ਚਰਨਜੀਤ ਸਿੰਘ ਚੰਨੀ ਕੋਲ ਸ਼ਿਕਾਇਤਾਂ ਲੈ ਕੇ ਪੁੱਜੇ ਸਨ। ਇਸ ਮੌਕੇ ਚੰਨੀ ਨੇ ਖੁਦ ਆਪਣੇ ਹੱਥੀਂ ਖਾਣਾ ਖੁਆਇਆ।
ਇਸ ਮੌਕੇ ਬਜ਼ੁਰਗਾਂ ਨੇ ਮੁੱਖ ਮੰਤਰੀ ਚੰਨੀ ਨੂੰ ਦੁਆਵਾਂ ਵੀ ਦਿੱਤੀਆਂ ਕਿ ਉਹ ਦੁਬਾਰਾ ਪੰਜਾਬ ਦੇ ਮੁੱਖ ਮੰਤਰੀ ਬਣਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Chief Minister, Congress, Punjab Assembly Polls 2022, Punjab Congress, Punjab politics