• Home
  • »
  • News
  • »
  • punjab
  • »
  • CHANDIGARH PUNJAB POLITICS CM CHARANJIT SINGH CHANNI SPEAKS ON DARBAR SAHIB INCIDENT WE NOT ALLOW ENVIRONMENT OF PUNJAB TO DETERIORATE KS

ਦਰਬਾਰ ਸਾਹਿਬ ਬੇਅਦਬੀ ਦੀ ਘਟਨਾ ਨੇ ਹਿਰਦੇ ਵਲੂੰਧਰੇ: CM ਚੰਨੀ ਬੋਲੇ; ਸਾਜਿਸ਼ ਨੂੰ ਬੇਪਰਦ ਕਰਨ ਲਈ ਤਹਿ ਤੱਕ ਜਾਵਾਂਗੇ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਅੰਮ੍ਰਿਤਸਰ ਵਿਖੇ ਪੁੱਜੇ ਅਤੇ ਦਰਬਾਰ ਸਾਹਿਬ ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਘਟਨਾ ਦਾ ਜਾਇਜ਼ਾ ਲਿਆ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡੂੰਘੀ ਚਿੰਤਾ ਜ਼ਾਹਰ ਕੀਤੀ।

  • Share this:
    ਅੰਮ੍ਰਿਤਸਰ: ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਕੋਸ਼ਿਸ਼ ਦੀ ਮੰਦਭਾਗੀ ਘਟਨਾ ‘ਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਹੈ ਤਾਂ ਜੋ ਇਸ ਗ਼ੈਰ-ਇਖ਼ਲਾਕੀ ਤੇ ਮੰਦਭਾਗੇ ਕਾਰੇ ਦੇ ਅਸਲ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।

    ਐਤਵਾਰ ਨੂੰ ਉਪ ਮੁੱਖ ਮੰਤਰੀ ਤੋਂ ਬਾਅਦ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਖੁਦ ਅੰਮ੍ਰਿਤਸਰ (Amritsar) ਵਿਖੇ ਪੁੱਜੇ ਅਤੇ ਦਰਬਾਰ ਸਾਹਿਬ ਸ੍ਰੀ ਹਰਮੰਦਿਰ ਸਾਹਿਬ (Sri Harmandir Sahib) ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਘਟਨਾ ਦਾ ਜਾਇਜ਼ਾ ਲਿਆ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡੂੰਘੀ ਚਿੰਤਾ ਜ਼ਾਹਰ ਕੀਤੀ।

    ਬੇਅਦਬੀ ਦੀ ਘਟਨਾ ਨੇ ਮੇਰੇ ਹਿਰਦੇ ਵਲੂੰਧਰੇ: ਚੰਨੀ

    ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੋ ਕੱਲ੍ਹ ਘਟਨਾ ਹੋਈ ਹੈ ਉਸ ਨਾਲ ਉਨ੍ਹਾਂ ਨੂੰ ਡੂੰਘਾ ਦੁਖ ਹੋਇਆ ਹੈ ਅਤੇ ਉਨ੍ਹਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ, ਸੂਬੇ ਦਾ ਮਾਹੌਲ ਕਦੇ ਵੀ ਖ਼ਰਾਬ ਨਹੀਂ ਹੋਣ ਦੇਣਗੇ।

    ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ ਅਤੇ ਉਹ ਭਰੋਸਾ ਦਿਵਾਉਂਦੇ ਹਨ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਅਜਿਹੀ ਘਟਨਾ ਨਹੀਂ ਕਰਨ ਦੇਵਾਂਗੇ ਅਤੇ ਨਾ ਹੀ ਇਸ ਤਰ੍ਹਾਂ ਦੀ ਕਿਸੇ ਗਤੀਵਿਧੀ ਨੂੰ ਹੋਣ ਦੇਵਾਂਗ।

    ਮੁੱਖ ਮੰਤਰੀ ਨੇ ਇਸ ਮੌਕੇ ਪੰਜਾਬ ਦੇ ਸਮੂਹ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਗੁਰੂ ਧਾਮਾਂ ਦੀ ਸੁਰੱਖਿਆ ਵੱਲ ਧਿਆਨ ਦੇਣ, ਭਾਵੇਂ ਉਹ ਮੰਦਿਰ ਹੋਵੇ, ਮਸਜਿਦ ਹੋਵੇ ਜਾਂ ਗਿਰਜਾਘਰ ਹੋਣ। ਉਨ੍ਹਾਂ ਕਿਹਾ ਕਿ ਅਸੀਂ ਕਦੇ ਨੂੰ ਵੀ ਪੰਜਾਬ ਦਾ ਮਾਹੌਲ ਕਦੇ ਵੀ ਖਰਾਬ ਨਹੀਂ ਹੋਣ ਦੇਵਾਂਗੇ।

    ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਤੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਵੱਲੋਂ ਸਵੇਰੇ ਹੀ ਕਿਹਾ ਗਿਆ ਸੀ ਕਿ ਦੋ ਦਿਨਾਂ ਦੇ ਵਿੱਚ ਇਸ ਪਿੱਛੇ ਕਿਸ ਦਾ ਹੱਥ ਹੈ ਉਸ ਦੀ ਪੂਰੀ ਘੋਖ ਕੀਤੀ ਜਾਵੇਗੀ।
    Published by:Krishan Sharma
    First published: