Home /News /punjab /

ਕਾਂਗਰਸ ਨੇ ਖੁਦ ਮੰਨਿਆ ਕਿ ਕਿਸਾਨਾਂ ਦੀ 90 ਹਜ਼ਾਰ ਕਰੋੜ ਦੀ ਕਰਜ਼ਾ ਮੁਆਫੀ ਦਾ ਕੋਈ ਇਰਾਦਾ ਨਹੀਂ: ਸੁਖਬੀਰ ਬਾਦਲ

ਕਾਂਗਰਸ ਨੇ ਖੁਦ ਮੰਨਿਆ ਕਿ ਕਿਸਾਨਾਂ ਦੀ 90 ਹਜ਼ਾਰ ਕਰੋੜ ਦੀ ਕਰਜ਼ਾ ਮੁਆਫੀ ਦਾ ਕੋਈ ਇਰਾਦਾ ਨਹੀਂ: ਸੁਖਬੀਰ ਬਾਦਲ

ਪੰਜਾਬ ਰਾਜਨੀਤੀ: ਸੁਖਬੀਰ ਬਾਦਲ ਨੇ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ।

ਪੰਜਾਬ ਰਾਜਨੀਤੀ: ਸੁਖਬੀਰ ਬਾਦਲ ਨੇ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ।

ਪੰਜਾਬ ਰਾਜਨੀਤੀ: ਸੁਖਬੀਰ ਬਾਦਲ ਨੇ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ।

  • Share this:

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਨ ਲਿਆ ਹੈ ਕਿ ਕਾਂਗਰਸ ਸਰਕਾਰ ਦਾ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੁੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਉਹਨਾਂ ਨੇ ਚੰਨੀ ’ਤੇ ਆਪਣੇ ਵਾਅਦੇ ਤੋਂ ਭੱਜਣ ਲਈ ਜ਼ਿੰਮੇਵਾਰੀ ਕੇਂਦਰ ਸਰਕਾਰ ਸੁੱਟਣ ਵਾਸਤੇ ਤਰਕੀਬਾਂ ਲਾਉਣ ਤੇ ਧੋਖੇਬਾਜ਼ੀ ਕਰਨ ਦਾ ਦੋਸ਼ ਲਗਾਇਆ।

    ਇਸ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਦੋਹਰਾ ਝਟਕਾ ਦੇਣਾ ਚਾਹੁੰਦੀ ਹੈ। 2017 ਦੀਆਂ ਚੋਣਾਂ ਵੇਲੇ ਉਸ ਵੇਲੇ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਸ ਝਾਂਸੇ ਵਿਚ ਫਸਾਇਆ ਸੀ ਕਿ ਕਾਂਗਰਸ ਸਰਕਾਰ ਉਨ੍ਹਾਂ ਦਾ ਪੂਰਾ ਕਰਜ਼ਾ ਮੁਆਫ ਕਰੇਗੀ। ਹੁਣ ਕਿਸਾਨਾਂ ਨੂੰ ਧੋਖਾ ਦੇਣ ਤੇ ਉਨ੍ਹਾਂ ਨਾਲ ਵਿਸ਼ਵਾਘਾਤ ਕਰਨ ਤੋਂ ਚੰਨੀ ਇਕ ਵਾਰ ਫਿਰ ਤੋਂ ਕਿਸਾਨਾਂ ਨੂੰ ਇਸ ਝਾਂਸੇ ਵਿਚ ਲਿਆਉਣਾ ਚਾਹੁੰਦੇ ਹਨ ਕਿ ਉਨ੍ਹਾਂ ਦਾ ਕਰਜ਼ਾ ਕੇਂਦਰ ਸਰਕਾਰ ਵੱਲੋਂ ਮੁਆਫ ਕੀਤਾ ਜਾਵੇਗਾ।

    ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ, ਨਾ ਕਿ ਕੇਂਦਰ ਦੀ: ਅਕਾਲੀ ਦਲ

    ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਦੇ ਨਾਲ ਨਾਲ ਮਨੁੱਖਤਾ ਖਿਲਾਫ ਵੀ ਅਪਰਾਧ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਚੰਨੀ ਦੀ ਚਿੱਠੀ ਕਾਗਜ਼ ਦੇ ਉਸ ਟੁਕੜੇ ਤੋਂ ਵੱਧ ਨਹੀਂ ਜਿਸ ’ਤੇ ਇਹ ਛਾਪੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ਦਾ ਹਿੱਸਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਨਾ ਕਿ ਕੇਂਦਰ ਸਰਕਾਰ ਨੇ ਅਜਿਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ।

    ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਅੱਧੀ ਜ਼ਿੰਮੇਵਾਰੀ ਚੁੱਕਣ ਲਈ ਆਖਣਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਸ ਚਿੱਠੀ ਦਾ ਕੋਈ ਤੁੱਕ ਬਣਦਾ ਤੇ ਇਸ ’ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਚਿੱਠੀ ਨਾਲ ਕਾਂਗਰਸ ਪਾਰਟੀ ਨੂੰ ਇਸ ਮਾਮਲੇ ’ਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਅੱਧੀ ਜ਼ਿੰਮੇਵਾਰੀ ਨਾ ਚੁੱਕਣ ਦਾ ਬਹਾਨਾ ਮਿਲ ਜਾਵੇਗਾ ਤੇ ਉਹ ਰਾਜਨੀਤੀ ਕਰਦੀ ਰਹੇਗੀ।

    ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਜ਼ਿੰਮੇਵਾਰੀ ਤੋਂ ਭੱਜਣਾ : ਸੁਖਬੀਰ ਬਾਦਲ

    ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਪਵਿੱਤਰ ਵਾਅਦੇ ਨੁੰ ਪੂਰਾ ਕਰਨ ਤੋਂ ਨਾ ਭੱਜਣ। ਉਨ੍ਹਾਂ ਕਿਹਾ ਕਿ ਚੰਨੀ ਨੇ ਆਪਣੀ ਚਿੱਠੀ ਵਿਚ ਮੰਨਿਆ ਹੈ ਕਿ ਕਾਂਗਰਸ ਪਾਰਟੀ ਆਪਣਾ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਲਾਗੂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਇਸ ਮਾਮਲੇ ’ਤੇ ਝੁਠੇ ਦਾਅਵੇ ਕਰ ਕੇ ਪੰਜਾਬੀਆਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਯਤਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।

    ਅਕਾਲੀ ਦਲ ਨੇ ਕਿਹਾ ਕਿ ਸਵੈ ਮਾਣ ਵਾਲੇ ਕਿਸਾਨ ਕਦੇ ਵੀ ਕਾਂਗਰਸ ਸਰਕਾਰ ਜਾਂ ਇਸਦੇ ਮੁੱਖ ਮੰਤਰੀ ’ਤੇ ਮੁੜ ਵਿਸਾਹ ਨਹੀਂ ਕਰਨਗੇ। ਉਹਨਾਂ ਕਿਹਾ ਕਿ ਚੰਨੀ ਦੇ ਤਰਕ ਦੇ ਮੁਤਾਬਕ ਤਾਂ ਉਹ ਪਲਟੀ ਮਾਰ ਗਏ ਹਨ ਤੇ ਹੁਣ ਕਾਂਗਰਸ ਵੱਲੋਂ ਕੀਤੇ ਵਾਅਦਿਆਂ ਵਿਚੋਂ 50 ਫੀਸਦੀ ਦੀ ਜ਼ਿੰਮੇਵਾਰੀ ਕੇਂਦਰ ਵਿਖੇ ਗੈਰ ਕਾਂਗਰਸੀ ਸਰਕਾਰਾਂ ਸਿਰ ਪਾਈ ਜਾਵੇਗੀ।

    ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਹ ਜ਼ੋਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਝੂਠੇ ਇਨਸਾਨਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਅੱਜ ਇਹ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕਾਂਗਰਸ ਪਾਰਟੀ ’ਤੇ ਸੱਚ ਬੋਲਣ ਦਾ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਸਕੀਮ ਹੁਣ ਸਰਕਾਰੀ ਪੱਧਰ ’ਤੇ ਮਰ ਗਈ ਹੈ।

    Published by:Krishan Sharma
    First published:

    Tags: Agriculture, Akali Dal, Charanjit Singh Channi, Kisan, Loan, Loan waiver, Shiromani Akali Dal, Sukhbir Badal