• Home
  • »
  • News
  • »
  • punjab
  • »
  • CHANDIGARH PUNJAB POLITICS DEBT WAIVER OF FARMERS IS RESPONSIBILITY OF CONGRESSS CHARANJIT CHANNI GOVERNMENT SUKHBIR TARGETS LETTER TO PM KS

ਕਿਸਾਨਾਂ ਦੀ ਕਰਜ਼ਾ ਮੁਆਫ਼ੀ ਚੰਨੀ ਸਰਕਾਰ ਦੀ ਜ਼ਿੰਮੇਵਾਰੀ, ਪੀਐਮ ਨੂੰ ਚਿੱਠੀ 'ਤੇ ਸੁਖਬੀਰ ਦਾ ਨਿਸ਼ਾਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਗਈ ਚਿੱਠੀ 'ਤੇ ਤਿੱਖਾ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਵਾਅਦਾ ਕਿਸ ਨੇ ਕੀਤਾ ਸੀ ਕੇਂਦਰ ਜਾਂ ਕਾਂਗਰਸ ਨੇ?

  • Share this:
    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਗਈ ਚਿੱਠੀ 'ਤੇ ਤਿੱਖਾ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਵਾਅਦਾ ਕਿਸ ਨੇ ਕੀਤਾ ਸੀ ਕੇਂਦਰ ਜਾਂ ਕਾਂਗਰਸ ਨੇ?

    ਕੀ ਕਾਂਗਰਸ ਦੇ ਮੈਨੀਫੈਸਟੋ ਨੂੰ ਬੀ.ਜੇ.ਪੀ. ਵਿੱਤੀ ਤੌਰ 'ਤੇ ਸਪੋਰਟ ਕਰ ਰਹੀ ਹੈ, ਅਸੀਂ ਜਾਣਦੇ ਹਾਂ ਕਿ ਕਿਹੜੀਆਂ ਸੀਕ੍ਰੇਟ ਡੀਲਸ ਹੋਈਆਂ ਪਰ ਏਨੀ ਬੇਸ਼ਰਮੀ ਦਿਖਾਉਣ ਦੀ ਕੀ ਲੋੜ ਸੀ ? ਸਾਰੇ ਜਾਣਦੇ ਨੇ ਕਿ ਕਾਂਗਰਸ ਝੂਠ ਬੋਲਣ ਵਾਲਿਆਂ ਦੀ ਪਾਰਟੀ ਹੈ।



    ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਦੇ ਨਾਲ ਨਾਲ ਮਨੁੱਖਤਾ ਖਿਲਾਫ ਵੀ ਅਪਰਾਧ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਚੰਨੀ ਦੀ ਚਿੱਠੀ ਕਾਗਜ਼ ਦੇ ਉਸ ਟੁਕੜੇ ਤੋਂ ਵੱਧ ਨਹੀਂ ਜਿਸ ’ਤੇ ਇਹ ਛਾਪੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ਦਾ ਹਿੱਸਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਨਾ ਕਿ ਕੇਂਦਰ ਸਰਕਾਰ ਨੇ ਅਜਿਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ।

    ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਅੱਧੀ ਜ਼ਿੰਮੇਵਾਰੀ ਚੁੱਕਣ ਲਈ ਆਖਣਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਸ ਚਿੱਠੀ ਦਾ ਕੋਈ ਤੁੱਕ ਬਣਦਾ ਤੇ ਇਸ ’ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਚਿੱਠੀ ਨਾਲ ਕਾਂਗਰਸ ਪਾਰਟੀ ਨੂੰ ਇਸ ਮਾਮਲੇ ’ਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਅੱਧੀ ਜ਼ਿੰਮੇਵਾਰੀ ਨਾ ਚੁੱਕਣ ਦਾ ਬਹਾਨਾ ਮਿਲ ਜਾਵੇਗਾ ਤੇ ਉਹ ਰਾਜਨੀਤੀ ਕਰਦੀ ਰਹੇਗੀ।

    ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ 50 ਫ਼ੀਸਦੀ ਗੱਲਾਂ ਤੇ ਹੀ ਭਰੋਸਾ ਕਰ ਸਕਦੇ ਹਨ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਉਨ੍ਹਾਂ ਦੇ ਵਾਅਦੇ 'ਚੋਂ 1.5 ਰੁਪਏ ਪ੍ਰਤੀ ਯੂਨਿਟ ਕੇਂਦਰ ਦੇਵੇ ਇਹ ਵੀ ਮੁੱਖ ਮੰਤਰੀ ਚੰਨੀ ਦੀ ਅਗਲੀ ਡਿਮਾਂਡ ਹੋਣੀ ਹੈ।
    Published by:Krishan Sharma
    First published: