ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੀ ਹਵਾ ਤੇਜ਼ੀ ਨਾਲ ਆਪਣਾ ਰੁਖ ਬਦਲ ਰਹੀ ਹੈ। ਬੁੱਧਵਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਨੂੰ ਲੈ ਕੇ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਅਤੇ ਗਠਜੋੜ ਦੀਆਂ ਸੰਭਾਵਾਨਾਵਾਂ ਨੂੰ ਉਦੋਂ ਫਿਰ ਬਲ ਮਿਲਿਆ, ਜਦੋਂ ਕੈਪਟਨ ਵੱਲੋਂ ਇਸ ਸਬੰਧੀ ਬਿਆਨ ਦਿੱਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਉਹ ਅਕਾਲੀ ਦਲ ਨਾਲ ਨਹੀਂ ਜਾਣਗੇ, ਪਰ ਭਾਜਪਾ ਅਤੇ ਢੀਂਡਸਾ ਨਾਲ ਗਠਜੋੜ ਜ਼ਰੂਰ ਕਰਨਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਅਲਾਇੰਸ ਤਾਂ ਭਾਵੇਂ ਨਹੀਂ ਹੋਵੇਗਾ ਪਰੰਤੂ ਵਿਧਾਨ ਸਭਾ ਚੋਣਾਂ ਵਿੱਚ ਸੀਟਾਂ ਦੀ ਅਡਜਸਟਮੈਂਟ ਜ਼ਰੂਰ ਹੋਵੇਗੀ।
ਉਧਰ, ਗਠਜੋੜ ਦੀਆਂ ਸੰਭਾਵਨਾਵਾਂ 'ਤੇ ਅਕਾਲੀ ਦਲ ਸੰਯੁਕਤ ਦੇ ਸੁਖਦੇਵ ਸਿੰਘ ਢੀਂਡਸਾ ਨੇ ਮੁੜ ਦੁਹਰਾਉਂਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਅਜੇ ਤੱਕ ਕੋਈ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਭ ਤੋਂ ਪਹਿਲਾ ਕੰਮ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ ਕਰਵਾਉਣਾ ਹੈ, ਅਤੇ ਇਸ ਮਸਲੇ ਦੇ ਹੱਲ ਤੋਂ ਬਿਨਾਂ ਕੋਈ ਗੱਲ ਹੀ ਨਹੀਂ ਹੋ ਸਕਦੀ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਹੁੰਦਿਆਂ ਕਿਸਾਨੀ ਮਸਲਾ ਹੱਲ ਕਿਉਂ ਨਹੀਂ ਕਰਵਾਇਆ, ਕਿਉਂ ਨਹੀਂ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਪਾਸੇ ਸਖਤ ਕਦਮ ਚੁੱਕੇ?
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਜਦੋਂ ਤੁਸੀ ਅਜਿਹੇ ਕਦਮ ਨਾ ਚੁੱਕੇ ਹੋਣ ਤਾਂ ਬਿਨਾਂ ਕਿਸੇ ਗੱਲਬਾਤ ਦੇ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।