• Home
  • »
  • News
  • »
  • punjab
  • »
  • CHANDIGARH PUNJAB POLITICS FARMER LEADERS RESPONSIBLE FOR DEATHS DURING AGITATION JAYANI SAYS FARMERS DO NOT WANT SOLUTION KS

ਅੰਦੋਲਨ ਦੌਰਾਨ ਮੌਤਾਂ ਲਈ ਕਿਸਾਨ ਆਗੂ ਜ਼ਿੰਮੇਵਾਰ: ਜਿਆਣੀ ਨੇ ਕਿਹਾ; ਕਿਸਾਨ ਹੀ ਨਹੀਂ ਚਾਹੁੰਦੇ ਮਸਲੇ ਦਾ ਹੱਲ

ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ 'ਤੇ ਭਾਜਪਾ ਦੇ ਸੀਨੀਅਰ ਆਗੂ ਜਿਆਣੀ ਨੇ ਗੱਲਬਾਤ ਦੌਰਾਨ ਕਿਹਾ ਕਿ ਖੇਤੀ ਕਾਨੂੰਨਾਂ ਦਾ ਮਸਲਾ ਅਸਲ ਵਿੱਚ ਕਿਸਾਨ ਹੀ ਹੱਲ ਨਹੀਂ ਕਰਨਾ ਚਾਹੁੰਦੇ। ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਲਈ ਕਿਸਾਨ ਜਥੇਬੰਦੀਆਂ ਜ਼ਿੰਮੇਵਾਰ ਹਨ।

  • Share this:
    ਚੰਡੀਗੜ੍ਹ: ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਨੂੰ ਮੰਗਲਵਾਰ 11 ਮਹੀਨਿਆਂ ਦਾ ਸਮਾਂ ਪੂਰਾ ਹੋ ਗਿਆ ਹੈ, ਪਰੰਤੂ ਕੇਂਦਰ ਸਰਕਾਰ ਕਿਸਾਨਾਂ ਦੀ ਇੱਕ ਨਹੀਂ ਸੁਣ ਰਹੀ ਅਤੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ ਹਨ। ਪੰਜਾਬ ਦੀ ਸਿਆਸਤ ਵਿੱਚ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਮੁੱਦਾ ਬਣਿਆ ਹੋਇਆ ਹੈ, ਉਥੇ ਹੀ ਪੰਜਾਬ ਦੀ ਸਿਆਸਤ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਜਾਰੀ ਮੁੱਦਿਆਂ 'ਤੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਨਿਊਜ਼18 ਨਾਲ ਵਿਸ਼ੇਸ਼ ਗੱਲਬਾਤ ਕੀਤੀ।

    ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ 'ਤੇ ਭਾਜਪਾ ਦੇ ਸੀਨੀਅਰ ਆਗੂ ਜਿਆਣੀ ਨੇ ਗੱਲਬਾਤ ਦੌਰਾਨ ਕਿਹਾ ਕਿ ਖੇਤੀ ਕਾਨੂੰਨਾਂ ਦਾ ਮਸਲਾ ਅਸਲ ਵਿੱਚ ਕਿਸਾਨ ਹੀ ਹੱਲ ਨਹੀਂ ਕਰਨਾ ਚਾਹੁੰਦੇ, ਕਿਉਂਕਿ ਪਿਛਲੀ ਵਾਰੀ 22 ਜਨਵਰੀ ਨੂੰ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਹੋਈ ਸੀ, ਜਿਸ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ।

    ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਪਹਿਲਾਂ ਉਹ 'ਹਾਂ ਜਾਂ ਨਾਂਹ' ਵਾਲੀ ਸਥਿਤੀ ਵਿੱਚੋਂ ਅੱਗੇ ਵਧਣ ਤਾਂ ਹੀ ਮਸਲਾ ਹੱਲ ਹੋਵੇਗਾ। ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਅੰਦੋਲਨ ਵਿੱਚ ਰਾਜਨੀਤੀ ਨਜ਼ਰ ਆਉਂਦੀ ਹੈ। ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਲਈ ਕਿਸਾਨ ਜਥੇਬੰਦੀਆਂ ਜ਼ਿੰਮੇਵਾਰ ਹਨ। ਸਰਕਾਰ ਤਾਂ ਜ਼ਿੰਮੇਵਾਰ ਹੁੰਦੀ ਜੇਕਰ ਸਰਕਾਰ ਕਿਸਾਨਾਂ 'ਤੇ ਕੋਈ ਕਾਰਵਾਈ ਕਰਦੀ। ਉਨ੍ਹਾਂ ਕਿਹਾ ਕਿ ਜਦੋਂ ਸੁਪਰੀਮ ਕੋਰਟ ਕਾਨੂੰਨਾਂ 'ਤੇ ਸਟੇਅ ਜਾਰੀ ਕਰ ਚੁੱਕੀ ਹੈ ਤਾਂ ਫਿਰ ਕਿਸਾਨਾਂ ਵੱਲੋਂ ਬੇਮਤਬਲ ਧਰਨੇ 'ਤੇ ਬੈਠਣ ਦੀ ਜਿੱਦ ਕੀਤੀ ਜਾ ਰਹੀ ਹੈ।


    ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਭਾਜਪਾ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਬਾਰੇ ਫੈਸਲਾ ਪਾਰਟੀ ਹਾਈਕਮਾਨ ਨੇ ਕਰਨਾ ਹੈ। ਉਨ੍ਹਾਂ ਕੈਪਟਨ ਦੀ ਮਹਿਲਾ ਮਿੱਤਰ ਦੇ ਮੁੱਦੇ 'ਤੇ ਕਿਹਾ ਕਿ ਹੁਣ ਇਹ ਜਿਹੜੇ ਅਰੂਸਾ ਆਲਮ 'ਤੇ ਆਈਐਸਆਈ ਏਜੰਟ ਹੋਣ ਨੂੰ ਲੈ ਕੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ, ਇਹ ਪਹਿਲਾਂ 4 ਸਾਲ 6 ਮਹੀਨੇ ਕਿੱਥੇਂ ਸਨ, ਪਹਿਲਾਂ ਇਹ ਉਦੋਂ ਚਮਚਾਗਿਰੀ ਕਰਦੇ ਹਨ, ਉਦੋਂ ਇਨ੍ਹਾਂ ਨੇ ਅਸਤੀਫਾ ਕਿਉਂ ਨਹੀਂ ਦਿੱਤਾ। ਹੁਣ ਹੀ ਇਨ੍ਹਾਂ ਨੂੰ ਅਰੂਸਾ ਆਲਮ ਕਿਉਂ ਯਾਦ ਆ ਰਹੀ ਹੈ?
    Published by:Krishan Sharma
    First published: