• Home
 • »
 • News
 • »
 • punjab
 • »
 • CHANDIGARH PUNJAB POLITICS FARMERS ANGRY OVER PUNJAB ACTRESS SONIA MANNS ENTRY INTO POLITICS ANNOUNCED DURING SHARP CRITICISM KS

ਸੋਨੀਆ ਮਾਨ ਦੇ ਰਾਜਨੀਤੀ 'ਚ ਆਉਣ ਨੂੰ ਲੈ ਕੇ ਕਿਸਾਨ ਖਫ਼ਾ, ਤਿੱਖੀ ਆਲੋਚਨਾ ਦੌਰਾਨ ਕੀਤਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਜ਼ਿਲ੍ਹਾ ਮੋਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੀ ਸੋਨੀਆ ਮਾਨ ’ਤੇ ਕਿਸਾਨੀ ਸੰਘਰਸ਼ ਨੂੰ ਕਥਿਤ ਤੌਰ ’ਤੇ ਵੇਚਣ ਦਾ ਦੋਸ਼ ਲਾਇਆ ਹੈ।

 • Share this:
  ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਕੇ ਲੋਕਾਂ ਦੀਆਂ ਨਜ਼ਰਾਂ 'ਚ ਆਈ ਪੰਜਾਬੀ ਅਦਾਕਾਰਾ ਸੋਨੀਆ ਮਾਨ ਦੇ ਇਨ੍ਹੀਂ ਦਿਨੀ ਸਿਆਸਤ ਵਿੱਚ ਆਉਣ ਦੀਆਂ ਖ਼ਬਰਾਂ ਹਨ। ਕਿਹਾ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੀ ਹੈ। ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਵੀ ਕਿਹਾ ਜਾ ਰਿਹਾ ਸੀ, ਜਿਸ ਨੂੰ ਅਦਾਕਾਰਾ ਨੇ ਖਾਰਜ ਕਰ ਦਿੱਤਾ ਸੀ।

  ਉਧਰ, ਅਕਾਲੀ ਦਲ ਵਿੱਚ ਸੋਨੀਆ ਮਾਨ ਦੇ ਸ਼ਾਮਲ ਹੋਣ ਨੂੰ ਲੈ ਕੇ ਕਿਸਾਨ ਆਗੂ ਵੀ ਨਾਰਾਜ਼ ਵਿਖਾਈ ਦੇ ਰਹੇ ਹਨ ਅਤੇ ਤਿੱਖੀ ਆਲੋਚਨਾ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਜ਼ਿਲ੍ਹਾ ਮੋਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੀ ਸੋਨੀਆ ਮਾਨ ’ਤੇ ਕਿਸਾਨੀ ਸੰਘਰਸ਼ ਨੂੰ ਕਥਿਤ ਤੌਰ ’ਤੇ ਵੇਚਣ ਦਾ ਦੋਸ਼ ਲਾਇਆ ਹੈ।

  ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲੇ ਦਿਨ ਤੋਂ ਹੀ ਇਹ ਸ਼ੱਕ ਸੀ ਕਿ ਸੋਨੀਆ ਮਾਨ ਕਿਸਾਨੀ ਸੰਘਰਸ਼ ਦੀ ਆੜ ਹੇਠ ਰਾਜਨੀਤੀ ਵਿੱਚ ਦਾਖ਼ਲ ਹੋਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਨੀਆ ਮਾਨ ਨੇ ਸਿਆਸੀ ਪਾਰਟੀ ਦੀ ਟਿਕਟ ’ਤੇ ਚੋਣ ਲੜਨੀ ਸੀ ਤਾਂ ਉਹ ਕਿਸਾਨੀ ਸੰਘਰਸ਼ ਦਾ ਹਿੱਸਾ ਕਿਉਂ ਬਣੀ? ਉਨ੍ਹਾਂ ਐਲਾਨ ਕੀਤਾ ਕਿ ਚੋਣਾਂ ਦੌਰਾਨ ਸੋਨੀਆ ਮਾਨ ਦਾ ਪਿੰਡਾਂ ਵਿੱਚ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।

  ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਮੌਕੇ ਸਮਝੌਤੇ ਤਹਿਤ ਮੋਹਾਲੀ ਹਲਕੇ ਦੀ ਸੀਟ ਬਸਪਾ ਨੂੰ ਦਿੱਤੀ ਗਈ ਸੀ, ਪਰ ਹੁਣ ਚਰਚਾ ਹੈ ਕਿ ਅਕਾਲੀ ਦਲ ਵੱਲੋਂ ਸੋਨੀਆ ਮਾਨ ਨੂੰ ਚੋਣ ਲੜਾਉਣ ਲਈ ਬਸਪਾ ਨੂੰ ਦਿੱਤੀ ਮੋਹਾਲੀ ਹਲਕੇ ਦੀ ਸੀਟ ਵਾਪਸ ਲਈ ਜਾ ਰਹੀ ਹੈ।
  Published by:Krishan Sharma
  First published:
  Advertisement
  Advertisement