ਮਾਨਸਾ: ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਜੋਂ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵੀਰਵਾਰ ਮਾਨਸਾ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜੇ, ਪਰੰਤੂ ਇਥੇ ਉਨ੍ਹਾਂ ਨੂੰ ਆਪਣੀ ਫੇਰੀ ਦੌਰਾਨ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਕੇਜਰੀਵਾਲ ਦੀ ਫੇਰੀ ਦਾ ਭਰਵੀਂ ਗਿਣਤੀ ਕਿਸਾਨਾਂ ਨੇ ਕਿਸਾਨੀ ਝੰਡਿਆਂ ਨਾਲ ਵਿਰੋਧ ਜਤਾਇਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਕੇਜਰੀਵਾਲ ਪੰਜਾਬ ਵਿੱਚ ਆਪਣੀ ਰਾਜਨੀਤੀ ਚਮਕਾਉਣ ਆਏ ਹਨ ਕਿਉਂਕਿ ਸਵੇਰੇ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਿਥੇ ਤਿੰਨ ਕਿਸਾਨ ਬੀਬੀਆਂ ਦੀ ਟਰੱਕ ਚੜ੍ਹਨ ਕਾਰਨ ਮੌਤ ਹੋ ਗਈ ਹੈ, ਉਥੇ ਕੇਜਰੀਵਾਲ ਇਥੇ ਪ੍ਰੋਗਰਾਮ ਕਰਕੇ ਆਪਣੀ ਪਾਰਟੀ ਦਾ ਪ੍ਰਚਾਰ ਕਰਦੇ ਫਿਰ ਰਹੇ ਹਨ।
ਜ਼ਿਕਰਯੋਗ ਹੈ ਕਿ ਅਰਵਿੰਦਰ ਕੇਜਰੀਵਾਲ ਮਾਨਸਾ ਵਿਖੇ 'ਮਿਸ਼ਨ ਮਾਲਵਾ' ਤਹਿਤ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਪੁੱਜੇ ਸਨ। ਇਸ ਦੌਰਾਨ ਜਿਥੇ ਕਿਸਾਨਾਂ ਨੇ ਕੇਜਰੀਵਾਲ ਅੱਗੇ ਆਪਣੇ ਮੁੱਦੇ ਅਤੇ ਮੁਸ਼ਕਿਲਾਂ ਰੱਖੀਆਂ, ਉਥੇ ਕੇਜਰੀਵਾਲ ਨੇ ਵੀ ਉਨ੍ਹਾਂ ਨੂੰ ਪਾਰਟੀ ਦੇ ਸੱਤਾ ਵਿੱਚ ਆਉਣ 'ਤੇ ਪੂਰਾ ਕਰਨ ਦਾ ਭਰੋਸਾ ਦਿਵਾਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Arvind Kejriwal, Farmers Protest, Kisan andolan, Punjab farmers, Punjab politics