ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤੇਜ਼ੀ ਨਾਲ ਸੂਬੇ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਐਤਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪ੍ਰਚਾਰ ਮੁਹਿੰਮ ਦੌਰਾਨ ਲੁਧਿਆਣਾ ਪੁੱਜੇ ਸਨ, ਪਰੰਤੂ ਇਥੇ ਉਨ੍ਹਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦੇ ਵਿਰੋਧ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ, ਜਿਸ ਦੌਰਾਨ ਇੱਕ ਕਿਸਾਨ ਦੀ ਪੱਗ ਵੀ ਲੱਥ ਗਈ।
ਜ਼ਿਕਰਯੋਗ ਹੈ ਕਿ ਕਿਸਾਨਾਂ ਵੱੱਲੋਂ ਪੰਜਾਬ ਵਿੱਚ ਸਾਰੀਆਂ ਪਾਰਟੀਆਂ ਨੂੰ ਕਿਹਾ ਗਿਆ ਸੀ ਕਿ ਜਦੋਂ ਤੱਕ ਚੋਣ ਜ਼ਾਬਤਾ ਨਹੀਂ ਲਾਇਆ ਜਾਂਦਾ, ਉਦੋਂ ਤੱਕ ਪ੍ਰਚਾਰ ਨਾ ਕਰਨ। ਇਸਦੇ ਮੱਦੇਨਜ਼ਰ ਹੀ ਕਿਸਾਨ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਕਰ ਰਹੇ ਹਨ। ਇਸਤੋਂ ਪਹਿਲਾਂ ਸੁਖਬੀਰ ਬਾਦਲ ਦਾ ਮੋਗਾ ਵਿਖੇ ਵੀ ਵਿਰੋਧ ਹੋਇਆ ਸੀ।
ਕਿਸਾਨਾਂ ਨੂੰ ਜਦੋਂ ਹੀ ਸੁਖਬੀਰ ਬਾਦਲ ਦੇ ਲੁਧਿਆਣਾ ਪੁੱਜਣ ਬਾਰੇ ਪਤਾ ਲੱਗਿਆ ਤਾਂ ਉਹ ਅਕਾਲੀ ਦਲ ਪ੍ਰਧਾਨ ਦਾ ਵਿਰੋਧ ਕਰਨ ਲਈ ਇਕੱਠੇ ਹੋ ਗਏ। ਇਸ ਮੌਕੇ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਭਰਵਾਂ ਵਿਰੋਧ ਕਰਦੇ ਹੋਏ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਸ ਦੌਰਾਨ ਮੌਕੇ 'ਤੇ ਸੁਰੱਖਿਆ ਲਈ ਭਾਰੀ ਪੁਲਿਸ ਵੀ ਤੈਨਾਤ ਸੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੁਧਿਆਣਾ ਦੇ ਗਿੱਲ ਹਲਕੇ ਵਿੱਚ ਪ੍ਰਚਾਰ ਕਰਨਾ ਸੀ।
ਸੁਖਬੀਰ ਬਾਦਲ ਦਾ ਵਿਰੋਧ ਕਰਨ ਤੋਂ ਪੁਲਿਸ ਨੇ ਕਿਸਾਨਾਂ ਨੂੰ ਬੈਰੀਕੇਡ ਲਾ ਕੇ ਰੋਕਣ ਦੀ ਭਰਵੀਂ ਕੋਸ਼ਿਸ਼ ਕੀਤੀ, ਪਰੰਤੂ ਕਿਸਾਨ ਨਹੀਂ ਰੁਕੇ ਅਤੇ ਨਾਹਰੇਬਾਜ਼ੀ ਕਰਦੇ ਅੱਗੇ ਵੱਧਣ ਲੱਗੇ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿੱਚ ਝੜਪ ਵੀ ਹੋ ਗਈ। ਇਸ ਦੌਰਾਨ ਇੱਕ ਕਿਸਾਨ ਦੀ ਪੱਗ ਲੱਥ ਜਾਣ ਦੀ ਵੀ ਸੂਚਨਾ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।