ਚੰਡੀਗੜ੍ਹ: Drug Case: ਐਨਡੀਪੀਐਸ ਐਕਟ ਮਾਮਲੇ ਵਿੱਚ ਫਸੇ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਪੰਜਾਬ-ਹਰਿਆਣਾ ਹਾਈਕੋਰਟ (Punjab Haryana High Court) ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਜੀਠੀਆ ਦੀ ਅਰਜ਼ੀ 'ਤੇ ਜ਼ਮਾਨਤ (Majithia Bail) ਦੇ ਦਿੱਤੀ ਹੈ। ਇਸ ਨਾਲ ਹੀ ਅਦਾਲਤ ਨੇ ਮਜੀਠੀਆ ਨੂੰ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਹੁਕਮਾਂ ਨਾਲ ਪੰਜਾਬ ਸਰਕਾਰ (Punjab Government) ਨੂੰ ਵੱਡਾ ਝਟਕਾ ਲੱਗਿਆ ਹੈ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਉਪਰੰਤ ਮਜੀਠੀਆ ਨੇ ਹੁਣ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ 'ਤੇ ਹਾਈਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।
ਸੋਮਵਾਰ ਡਰੱਗ ਮਾਮਲੇ 'ਚ ਮਜੀਠੀਆ ਦੀ ਜਮਾਨਤ ਅਰਜ਼ੀ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੀ. ਚਿਦੰਬਰਮ ਹਾਜ਼ਰ ਹੋਏ, ਜਦਕਿ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਸ਼ਾਮਲ ਹੋਏ। ਦੋਵਾਂ ਧਿਰਾਂ ਵਿੱਚ ਅਗਾਊਂ ਜ਼ਮਾਨਤ ਨੂੰ ਲੈ ਕੇ ਤਿੱਖੀ ਬਹਿਸ ਹੋਈ। ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਵਿਰੁੱਧ ਕੇਸ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ।
ਉਪਰੰਤ ਹਾਈਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਕਰਦਿਆਂ ਬਿਕਰਮ ਮਜੀਠੀਆ ਦੀ ਜਮਾਨਤ ਅਰਜ਼ੀ ਮਨਜੂਰ ਕੀਤੀ ਗਈ। ਅਦਾਲਤ ਨੇ ਮਜੀਠੀਆ ਨੂੰ ਬੁੱਧਵਾਰ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਹੈ ਅਤੇ ਨਾਲ ਹੀ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਵੀ ਕੀਤੇ ਹਨ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ 'ਤੇ ਪਾ ਦਿੱਤੀ ਹੈ। ਹੁਣ ਮਜੀਠੀਆ ਬੁੱਧਵਾਰ ਨੂੰ ਪੰਜਾਬ ਪੁਲਿਸ ਦੀ SIT ਅੱਗੇ ਪੇਸ਼ ਹੋਣਗੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।