• Home
  • »
  • News
  • »
  • punjab
  • »
  • CHANDIGARH PUNJAB POLITICS KEJRIWAL GAVE 8 GUARANTEES TO TEACHERS WITH BIG ANNOUNCEMENT SAID PUNJAB WILL CHANGE LIKE DELHI KS

ਕੇਜਰੀਵਾਲ ਨੇ ਵੱਡੇ ਐਲਾਨ ਨਾਲ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ, ਕਿਹਾ; ਦਿੱਲੀ ਵਾਂਗ ਬਦਲਾਂਗੇ ਪੰਜਾਬ

ਪੰਜਾਬ ਰਾਜਨੀਤੀ: ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਅੰਦਰ ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਂਗੇ ਅਤੇ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲੈ ਕੇ ਆਵਾਂਗੇ। ਜਿੰਨੇ ਅਧਿਆਪਕ ਆਊਟ ਸੋਰਸ ਜਾਂ ਠੇਕੇ ਤੇ ਕੰਮ ਕਰ ਰਹੇ ਨੇ ਸਭ ਨੂੰ ਪੱਕਾ ਕੀਤਾ ਜਾਵੇਗਾ।

  • Share this:
    ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਧਿਆਪਕਾਂ ਨੂੰ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ 8 ਗਰੰਟੀਆਂ ਦਿੱਤੀਆਂ ਤੇ ਮਿਲ-ਜੁਲ ਕੇ ਨਵਾਂ ਬਦਲਾਅ ਲਿਆਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿੱਚ ਹੁਣ ਤੱਕ ਰਹੀਆਂ ਸਰਕਾਰਾਂ ਨੇ ਸਿੱਖਿਆ ਦਾ ਬੇੜਾ ਗਰਕ ਕਰ ਦਿੱਤਾ ਹੈ, ਜਿਸ ਕਾਰਨ ਹੀ ਅਧਿਆਪਕ ਧਰਨੇ ਲਾਉਣ, ਟੈਂਕੀਆਂ 'ਤੇ ਚੜ੍ਹਨ ਅਤੇ ਨਹਿਰਾਂ ਵਿੱਚ ਛਾਲਾਂ ਮਾਰ ਰਹੇ ਹਨ। ਉਨ੍ਹਾਂ ਨੂੰ ਅਧਿਆਪਕਾਂ ਦੀ ਇਹ ਦਸ਼ਾ ਵੇਖ ਕੇ ਦੁੱਖ ਹੋ ਰਿਹਾ ਹੈ।

    ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ 2022 ਤਹਿਤ ਪੰਜਾਬ ਵਿੱਚ ਪਾਰਟੀ ਦੇ ਚੋਣ ਪ੍ਰਚਾਰ ਲਈ ਦੋ ਦਿਨਾਂ ਦੌਰੇ 'ਤੇ ਹਨ। ਮੰਗਲਵਾਰ ਉਨ੍ਹਾਂ ਦਾ ਇਹ ਦੂਜੇ ਦਿਨ ਦਾ ਦੌਰਾ ਸੀ।

    ਆਪ ਸੁਪਰੀਮੋ ਨੇ ਪੰਜਾਬ ਦੇ ਅਧਿਆਪਕਾਂ ਦੇ ਹੱਕ ਗੱਲ ਕਰਦਿਆਂ ਸਿੱਖਿਆ ਵਿੱਚ ਸੁਧਾਰ ਦੇ ਨਾਲ ਉਨ੍ਹਾਂ ਨੂੰ  8 ਗਾਰੰਟੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਅਜਿਹੇ ਬਦਲਾਵਾਂ ਦੀ ਜ਼ਰੂਰਤ ਹੈ, ਜਿਸ ਨਾਲ ਸਿੱਖਿਆ ਦੇ ਨਾਲ-ਨਾਲ ਸਿੱਖਿਅਕਾਂ ਦਾ ਵੀ ਵਿਕਾਸ ਹੋ ਸਕੇ।

    ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਂਗੇ ਅਤੇ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲੈ ਕੇ ਆਵਾਂਗੇ। ਜਿੰਨੇ ਅਧਿਆਪਕ ਆਊਟ ਸੋਰਸ ਜਾਂ ਠੇਕੇ ਤੇ ਕੰਮ ਕਰ ਰਹੇ ਨੇ ਸਭ ਨੂੰ ਪੱਕਾ ਕੀਤਾ ਜਾਵੇਗਾ।

    ਆਪ ਆਗੂ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੀ ਵੀ ਦਿੱਲੀ ਦੇ ਸਕੂਲਾਂ ਵਾਂਗ ਕਾਇਆ ਕਲਪ ਕੀਤੀ ਜਾਵੇਗੀ, ਸਿੱਖਿਆ ਵਿੱਚ ਸੁਧਾਰ ਅਕਾਲੀ ਅਤੇ ਕਾਂਗਰਸੀ ਆਪਣੇ ਸਾਲਾਂ ਵਿੱਚ ਨਹੀਂ ਕਰ ਸਕੇ, ਉਹ ਆਮ ਆਦਮੀ ਪਾਰਟੀ ਕਰਕੇ ਵਿਖਾਏਗੀ।

    ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ਾਨਦਾਰ ਸਿੱਖਿਆ ਵਿਵਸਥਾ ਬਣਾਈ ਜਾਵੇਗੀ। ਅਧਿਆਪਕਾਂ ਦੇ ਤਬਾਦਲੇ ਕਰਨ ਬਾਰੇ ਕਿਹਾ ਕਿ ਅਧਿਆਪਕ ਦੀ ਬਦਲੀ ਉਸ ਦੀ ਮੰਗ ਦੇ ਅਨੁਸਾਰ ਕੀਤੀ ਜਾਵੇਗੀ। ਅਧਿਆਪਕ ਤੋਂ ਸਿਰਫ ਸਕੂਲਾਂ ਵਿਚ ਹੀ ਕੰਮ ਕਰਵਾਇਆ ਜਾਵੇਗਾ। ਅਧਿਆਪਕਾਂ ਦੀਆਂ ਸਾਰੀਆਂ ਖਾਲੀ ਪੋਸਟਾਂ ਵੀ ਭਰੀਆਂ ਜਾਣਗੀਆਂ।
    Published by:Krishan Sharma
    First published: