• Home
  • »
  • News
  • »
  • punjab
  • »
  • CHANDIGARH PUNJAB POLITICS MALWINDER SINGH MALLI ADVISOR TO NAVJOT SINGH SIDHU RESIGNED KS

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮੱਲੀ ਨੇ ਦਿੱਤਾ ਅਸਤੀਫਾ

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮੱਲੀ ਨੇ ਦਿੱਤਾ ਅਸਤੀਫਾ

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮੱਲੀ ਨੇ ਦਿੱਤਾ ਅਸਤੀਫਾ

  • Share this:
    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮੱਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਸਿੱਧੂ ਦੇ ਸਲਾਹਕਾਰ ਅਹੁਦੇ 'ਤੇ ਨਿਯੁਕਤ ਸਨ।

    ਇਸਤੋਂ ਪਹਿਲਾਂ ਮੱਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਵੀ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਉਪਰ ਹਮਲੇ ਵੀ ਕੀਤੇ। ਉਨ੍ਹਾਂ ਲਿਖਿਆ ਕਿ ਦਿੱਲੀ ਵਾਲੀਆਂ ਹਾਈਕਮਾਂਡਾਂ ਅਤੇ ਪੰਜਾਬ ਇੰਚਾਰਜਾਂ ਲਈ ਪੰਜਾਬ ਸੋਨੇ ਦੀ ਖਾਣ ਬਣਿਆ ਹੋਇਆ ਹੈ। ਇਹ ਅਕਸਰ ਬੱਚੇ ਖਾਣੀ ਵਰਗਾ ਰੋਲ ਨਿਭਾਉਂਦੀਆਂ ਰਹੀਆਂ ਹਨ।

    ਮਾਲਵਿੰਦਰ ਮੱਲੀ ਦੀ ਸੋਸ਼ਲ ਮੀਡੀਆ ਪੋਸਟ।
    ਮਾਲਵਿੰਦਰ ਮੱਲੀ ਦੀ ਸੋਸ਼ਲ ਮੀਡੀਆ ਪੋਸਟ।


    ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਅੰਦਰ ਵੀ ਦਿੱਲੀ ਦੇ ਕੁਹਾੜੇ ਦਾ ਦਸਤਾ ਬਣਨ ਲਈ ਨੇਤਾ ਇੱਕ-ਦੂਜੇ ਤੋਂ ਕਾਹਲੇ ਹਨ। ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਭਟਕ ਰਿਹਾ ਹੈ।

    ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ , ਜੋ ਆਉਣ ਵਾਲੇ
    ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ।

    ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮੱਲੀ ਨੇ ਦਿੱਤਾ ਅਸਤੀਫਾ
    ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮੱਲੀ ਨੇ ਦਿੱਤਾ ਅਸਤੀਫਾ


    ਉਨ੍ਹਾਂ ਇਹ ਅਸਤੀਫਾ ਦਿੰਦਿਆਂ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ, ''ਮੈਂ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦੇਣ ਲਈ ਦਿੱਤੀ ਗਈ ਸਹਿਮਤੀ ਨੂੰ ਵਾਪਸ ਲੈਣ ਦਾ ਨਿਮਰਤਾ ਸਹਿਤ ਐਲਾਨ ਕਰਦਾ ਹਾਂ।''
    Published by:Krishan Sharma
    First published: