• Home
 • »
 • News
 • »
 • punjab
 • »
 • CHANDIGARH PUNJAB POLITICS NAVJOT SIDHU SAID THAT RAHUL GANDHI MADE HISTORY BY BECOMING FIRST DALIT SIKH CHIEF MINISTER IN PUNJAB KS

ਨਵਜੋਤ ਸਿੱਧੂ ਨੇ ਕਿਹਾ, ਪੰਜਾਬ 'ਚ ਪਹਿਲਾ ਦਲਿਤ ਸਿੱਖ ਮੁੱਖ ਮੰਤਰੀ ਬਣਾ ਕੇ ਰਾਹੁਲ ਗਾਂਧੀ ਨੇ ਇਤਿਹਾਸ ਰਚਿਆ

Politics: ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਬਣਦਿਆਂ ਹੀ ਚਰਨਜੀਤ ਸਿੰਘ ਨੇ ਲੋਕਹਿੱਤ ਵਿੱਚ ਮਾਮਲਿਆਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

 • Share this:
  ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸੋਮਵਾਰ ਨੂੰ ਚਰਨਜੀਤ ਸਿੰਘ ਚੰਨੀ ਦੇ ਰਾਜ ਦੇ ਮੁੱਖ ਮੰਤਰੀ ਬਣਨ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਉਨ੍ਹਾਂ ਨੂੰ ਇੱਕ ਸ਼ਾਨਦਾਰ ਵਿਅਕਤੀ ਦੱਸਿਆ। ਇੰਨਾ ਹੀ ਨਹੀਂ, ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ (Punjab Chief Minister) ਲਈ ਚੰਨੀ ਦੇ ਨਾਂਅ 'ਤੇ ਮੋਹਰ ਲਗਾਉਣ ਲਈ ਰਾਹੁਲ ਗਾਂਧੀ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਕਿਹਾ, “ਰਾਹੁਲ ਗਾਂਧੀ ਨੇ (ਪੰਜਾਬ ਵਿੱਚ ਪਹਿਲੇ ਦਲਿਤ ਸਿੱਖ ਮੁੱਖ ਮੰਤਰੀ ਬਣ ਕੇ) ਇਤਿਹਾਸ ਰਚਿਆ ਹੈ। ਇੱਕ ਸ਼ਾਨਦਾਰ ਵਿਅਕਤੀ ਨੇ ਅੱਜ ਆਪਣਾ ਅਹੁਦਾ ਸੰਭਾਲਿਆ ਹੈ। ਚਰਨਜੀਤ ਸਿੰਘ ਚੰਨੀ ਨੇ ਲੋਕ ਹਿੱਤਾਂ ਦੇ ਮਾਮਲਿਆਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਬਿਜਲੀ ਦੇ ਬਿੱਲ ਮੁਆਫ ਕਰਨ ਸਮੇਤ ਸਾਰੇ ਮਸਲੇ ਹੱਲ ਕੀਤੇ ਜਾਣਗੇ।

  ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਦਲਿਤ ਭਾਈਚਾਰੇ ਦੇ ਪਹਿਲੇ ਵਿਅਕਤੀ ਹਨ। ਚੰਨੀ, ਜੋ ਅਮਰਿੰਦਰ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ, ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਹ ਸਾਲ 2007 ਵਿੱਚ ਪਹਿਲੀ ਵਾਰ ਇਸ ਖੇਤਰ ਤੋਂ ਵਿਧਾਇਕ ਬਣੇ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ ਜਿੱਤ ਦਰਜ ਕੀਤੀ।

  ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਚੰਨੀ ਨੂੰ 19 ਸਤੰਬਰ ਨੂੰ ਕਾਂਗਰਸ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ ਸੀ। ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਚੰਨੀ ਮੁੱਖ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਦੀ ਪਸੰਦ ਹਨ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਬਾਅਦ ਵਿੱਚ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।

  ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਵਿਧਾਇਕਾਂ ਦੀ ਮੀਟਿੰਗ ਵਾਰ-ਵਾਰ ਬੁਲਾ ਕੇ ਉਹ ਅਪਮਾਨਿਤ ਮਹਿਸੂਸ ਕਰਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ। ਅਸਤੀਫ਼ਾ ਦੇਣ ਤੋਂ ਪਹਿਲਾਂ, ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖ ਕੇ ਹਾਲ ਹੀ ਦੇ ਰਾਜਨੀਤਕ ਘਟਨਾਕ੍ਰਮ 'ਤੇ ਦੁਖ ਜ਼ਾਹਰ ਕੀਤਾ ਅਤੇ ਚਿੰਤਾ ਜ਼ਾਹਰ ਕੀਤੀ ਕਿ ਇਹ ਘਟਨਾਵਾਂ ਰਾਜ ਵਿੱਚ ਅਸਥਿਰਤਾ ਦਾ ਕਾਰਨ ਬਣ ਸਕਦੀਆਂ ਹਨ।
  Published by:Krishan Sharma
  First published: