ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਕਰਤਾਰਪੁਰ ਕੋਰੀਡੋਰ ਖੁੱਲਣ ਦੇ 2 ਸਾਲ ਪੂਰੇ ਹੋਣ 'ਤੇ ਡੇਰਾ ਬਾਬਾ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਆਰਜ਼ੀ ਸਥਾਨ 'ਤੇ ਪੁੱਜੇ। ਸਿੱਧੂ ਨੇ ਇਥੇ ਕੋਰੋਨਾ ਸਮੇਂ ਤੋਂ ਬੰਦ ਪਏ ਇਸ ਪਵਿੱਤਰ ਸਥਾਨ ਨੂੰ ਮੁੜ ਖੋਲ੍ਹਣ ਲਈ ਅਰਦਾਸ ਵੀ ਕੀਤੀ, ਤਾਂ ਜੋ ਸਿੱਖ ਸੰਗਤਾਂ ਦਰਸ਼ਨ ਕਰ ਸਕਣ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਇੱਕ ਵਾਰੀ ਫਿਰ ਨਾਅਰਾ ਮਾਰਿਆ। ਨਵਜੋਤ ਸਿੱਧੂ ਨੇ ਇਸ ਸਬੰਧੀ ਆਪਣੀ ਵੀਡੀਓ ਸ਼ੋਸ਼ਲ ਮੀਡੀਆ ਫੇਸਬੁੱਕ 'ਤੇ ਵੀ ਜਾਰੀ ਕੀਤੀ।
Media Byte at ICP, Gurudwara Kartarpur Sahib pic.twitter.com/jLv7dmOQ6p
— Navjot Singh Sidhu (@sherryontopp) November 9, 2021
ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਅਰਦਾਸ ਕਰਦਿਆਂ ਕਿਹਾ ਕਿ ਬਾਬਾ ਜੀ ਨੇ ਜਿਨ੍ਹਾਂ ਨੂੰ ਅੰਨਦਾਤਾ ਬਣਾਇਆ, ਉਹ ਅੱਜ ਸੜਕਾਂ 'ਤੇ ਬੈਠੇ ਹਨ। ਉਨ੍ਹਾਂ ਅਰਦਾਸ ਦੌਰਾਨ ਕਿਹਾ ਕਿ ਬਾਬਾ ਜੀ ਕੁੱਝ ਅਜਿਹਾ ਚਮਤਕਾਰ ਕਰੋ ਕਿ ਕਿਸਾਨ ਅੰਦੋਲਨ ਖਤਮ ਹੋਵੇ ਅਤੇ ਸਰਹੱਦਾਂ 'ਤੇ ਬੈਠੇ ਇਹ ਸਾਰੇ ਕਿਸਾਨ ਆਪਣੇ-ਆਪਣੇ ਘਰਾਂ ਨੂੰ ਪਰਤ ਸਕਣ।
ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਆਪਣੇ ਸਿਖਰਾਂ 'ਤੇ ਹੈ ਅਤੇ ਕਿਸਾਨਾਂ ਦੀ ਜਿੱਤ ਪੱਕੀ ਹੈ, ਦੁਨੀਆ ਦੀ ਕੋਈ ਵੀ ਤਾਕਤ ਕਿਸਾਨਾਂ ਨੂੰ ਹਰਾ ਨਹੀਂ ਸਕਦੀ। ਉਨ੍ਹਿਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਰਗਾਂ ਵਿੱਚ ਖੂਨ ਹੈ, ਖੇਤੀ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Gurdwara Kartarpur Sahib, Kartarpur Langha, Kisan andolan, Navjot singh sidhu, Punjab Congress, Punjab government, Punjab politics