• Home
 • »
 • News
 • »
 • punjab
 • »
 • CHANDIGARH PUNJAB POLITICS OPENING OF KARTARPUR SAHIB CORRIDOR WAS WELCOMED BY VARIOUS LEADERS FROM CM CHANNI ONWARDS KS

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ CM ਚੰਨੀ ਤੋਂ ਲੈ ਕੇ ਵੱਖ-ਵੱਖ ਆਗੂਆਂ ਨੇ ਕੀਤਾ ਸਵਾਗਤ

ਕਰਤਾਰਪੁਰ ਲਾਂਘਾ (ਕੋਰੀਡੋਰ) ਆਖਿਰ਼ਕਾਰ ਭਲਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 19 ਨਵੰਬਰ ਤੋਂ ਪਹਿਲਾਂ ਖੋਲ੍ਹਿਆ ਜਾ ਰਿਹਾ ਹੈ। ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦੇ ਐਲਾਨ ਦਾ ਮੁੱਖ ਮੰਤਰੀ ਚੰਨੀ ਤੋਂ ਲੈ ਕੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ।

 • Share this:
  ਚੰਡੀਗੜ੍ਹ: ਕਰਤਾਰਪੁਰ ਲਾਂਘਾ (ਕੋਰੀਡੋਰ) ਆਖਿਰ਼ਕਾਰ ਭਲਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 19 ਨਵੰਬਰ ਤੋਂ ਪਹਿਲਾਂ ਖੋਲ੍ਹਿਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਕਾਇਦਾ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ, 'ਇਸ ਫੈਸਲੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ। ਇਕ ਵੱਡੇ ਫੈਸਲੇ ਵਿਚ ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।'

  ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਮਾਰਚ 2020 ਤੋਂ ਕੋਰੋਨਾ ਖਤਰੇ ਦੇ ਮੱਦੇਨਜ਼ਰ ਬੰਦ ਹੈ, ਪਰੰਤੂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਖੋਲ੍ਹਣ ਦਾ ਐਲਾਨ ਕਰਕੇ ਸਿੱਖਾਂ ਨੂੰ ਗੁਰਪੁਰਬ ਤੋਂ ਪਹਿਲਾਂ ਤੋਹਫ਼ਾ ਦਿੱਤਾ ਗਿਆ ਹੈ।

  ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦੇ ਐਲਾਨ ਦਾ ਮੁੱਖ ਮੰਤਰੀ ਚੰਨੀ ਤੋਂ ਲੈ ਕੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ।

  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਟਵਿੱਟਰ 'ਤੇ ਜਾਰੀ ਪੋਸਟ ਵਿੱਚ ਕਿਹਾ, ''ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੇ ਫੈਸਲੇ ਦਾ ਨਿੱਘਾ ਸੁਆਗਤ ਕਰਦਾ ਹਾਂ। ਇਸ ਸ਼ਲਾਘਾਯੋਗ ਕਦਮ ਨੇ ਉਨ੍ਹਾਂ ਲੱਖਾਂ ਸ਼ਰਧਾਲੂਆਂ ਦੀਆਂ ਆਸਾਂ ਪੂਰੀਆਂ ਕੀਤੀਆਂ ਹਨ ਜੋ ਕੋਵਿਡ ਮਹਾਂਮਾਰੀ ਕਾਰਨ 'ਦਰਸ਼ਨ ਦੀਦਾਰੇ' ਤੋਂ ਵਾਂਝੇ ਰਹਿ ਗਏ ਹਨ।''

  ਨਵਜੋਤ ਸਿੱਧੂ ਨੇ ਆਪਣੇ ਟਵੀਟ ਵਿੱਚ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਲਾਂਘਾ ਮੁੜ ਖੁੱਲਣਾ ਨਾਨਕ ਨਾਮ ਲੇਵਾ ਸੰਗਤਾਂ ਲਈ ਅਨਮੋਲ ਤੋਹਫਾ ਹੈ। ਉਨ੍ਹਾਂ ਆਸ ਕੀਤੀ ਕਿ ਇਹ ਮਹਾਨ ਲਾਂਘਾ ਇਸੇ ਤਰ੍ਹਾਂ ਖੁੱਲ੍ਹਾ ਰਹੇ ਤਾਂ ਜੋ ਸਾਰੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਰਹਿਣ।

   ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲਾਂਘਾ ਖੋਲ੍ਹਣ ਦੇ ਐਲਾਨ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ।

  ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰਪੁਰਬ 'ਤੇ ਕਰਤਾਰਪੁਰ ਸਾਹਿਬ ਖੋਲ੍ਹਣ ਦਾ ਐਲਾਨ ਕਰਕੇ ਇੱਕ ਮਹਾਨ ਤੋਹਫ਼ਾ ਦਿੱਤਾ ਹੈ।


  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਂਘਾ ਖੋਲ੍ਹਣ ਨੂੰ ਲੈ ਕਿਹਾ, ''ਕਰਤਾਰਪੁਰ ਸਾਹਿਬ ਲਾਂਘੇ ਨੂੰ ਸਮੇਂ ਸਿਰ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤਸ਼ਾਹ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਹ ਗੁਰੂ ਨਾਨਕ ਦੇਵ ਜੀ ਦੇ ਗੁਰੂ ਪੁਰਬ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਦਾ ਮੌਕਾ ਪ੍ਰਦਾਨ ਕਰੇਗਾ।''


  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਕਦਮ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਹ ਮੁੱਦਾ ਭਾਰਤ ਸਰਕਾਰ ਕੋਲ ਕਈ ਵਾਰ ਉਠਾਇਆ ਹੈ। ਪਵਿੱਤਰ ਦਿਹਾੜੇ 'ਤੇ ਦਰਸ਼ਨ ਦੀਦਾਰੇ ਕਰਨ ਲਈ ਉਤਾਵਲੇ ਸਿੱਖ ਭਾਈਚਾਰੇ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਅਰਦਾਸ ਸੁਣੀ ਗਈ।

  We welcome the move to open the Kartarpur Corridor ahead of Gurpurab. We have raised this issue multiple times to GoI. The daily prayers by the Sikh community who were looking forward to visiting the shrine on the pious day have been heard. Sarbat Da Bhala. pic.twitter.com/Jy0v299Bm6


  ਹਰਸਿਮਰਤ ਕੌਰ ਬਾਦਲ ਨੇ ਕਿਹਾ, ''ਅਸੀਂ ਗੁਰਪੁਰਬ ਦੇ ਸ਼ੁਭ ਮੌਕੇ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੇ ਕਦਮ ਦਾ ਤਹਿ ਦਿਲੋਂ ਸੁਆਗਤ ਕਰਦੇ ਹਾਂ। ਸਿੱਖ ਸੰਗਤਾਂ ਵੱਲੋਂ ਕੀਤੀ ਗਈ ਸਮੂਹਿਕ ਅਰਦਾਸ ਆਖਰਕਾਰ ਗੁਰੂ ਸਾਹਿਬ ਨੇ ਸੁਣ ਲਈ ਹੈ ਅਤੇ ਹੁਣ ਉਹ ਪਵਿੱਤਰ ਅਸਥਾਨ ਦੇ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰ ਸਕਦੇ ਹਨ।''

  ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਨਾਲ ਸਿੱਖ ਸੰਗਤਾਂ ਵਿੱਚ ਬਹੁਤ ਹੀ ਖੁਸ਼ੀ ਪਾਈ ਜਾ ਰਹੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲਾ ਦਾ ਹਰ ਨਾਨਕ ਨਾਮ ਲੇਵਾ ਸਿੱਖ ਸ਼ਲਾਘਾ ਕਰ ਰਿਹਾ ਹੈ।
  Published by:Krishan Sharma
  First published: