• Home
 • »
 • News
 • »
 • punjab
 • »
 • CHANDIGARH PUNJAB POLITICS PUNJAB ADDITIONAL AG MUKESH BERI RESIGNS AFTER REMOVING AG DEOL KS

AG ਦਿਓਲ ਨੂੰ ਹਟਾਉਣ ਤੋਂ ਬਾਅਦ ਪੰਜਾਬ ਦੇ ਵਧੀਕ AG ਮੁਕੇਸ਼ ਬੇਰੀ ਨੇ ਦਿੱਤਾ ਅਸਤੀਫਾ

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਤੋਂ ਅਸਤੀਫਾ ਲਿਆ ਸੀ, ਜਿਸ ਦਾ ਐਲਾਨ ਖੁਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਵਿਚ ਕੀਤਾ ਸੀ।

 • Share this:
  ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀ ਉਥਲ-ਪੁੱਥਲ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਤੋਂ ਬਾਅਦ ਬੁੱਧਵਾਰ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

  ਐਡਵੋਕੇਟ ਬੇਰੀ ਨੇ ਅਸਤੀਫਾ ਐਡਵਕੇਟ ਜਨਰਲ ਏਪੀਐਸ ਦਿਓਲ ਨੂੰ ਪੰਜਾਬ ਸਰਕਾਰ ਵੱਲੋਂ ਹਟਾਏ ਜਾਣ ਦੇ ਵਿਰੋਧ ਵਿੱਚ ਦਿੱਤਾ ਗਿਆ ਹੈ।

  ਅਸਤੀਫੇ ਦੀ ਕਾਪੀ।


  ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਤੋਂ ਅਸਤੀਫਾ ਲਿਆ ਸੀ, ਜਿਸ ਦਾ ਐਲਾਨ ਖੁਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਵਿਚ ਕੀਤਾ ਸੀ। ਦੱਸ ਦਈਏ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ AG ਤੇ DGP ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਸੀ, ਜਿਸ ਕਾਰਨ ਹੀ ਏਜੀ ਅਤੇ ਡੀਜੀਪੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣਾ ਪਿਆ।

  ਵਧੀਕ ਏਜੀ ਬੇਰੀ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਕਿ ਉਹ ਪਿਛਲੇ 27 ਸਾਲਾਂ ਤੋਂ ਪੰਜਾਬ-ਹਰਿਆਣਾ ਬਾਰ ਕੌਂਸਲ ਦੇ ਮੈਂਬਰ ਹਨ। ਇਸਤੋਂ ਇਲਾਵਾ ਪੰਜਾਬ ਦੇ ਐਡੀਸ਼ਨਲ ਜਨਰਲ ਦਫ਼ਤਰ ਦੇ ਕਾਨੂੰਨੀ ਅਧਿਕਾਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਅਪੀਲ ਕੀਤੀ ਹੈ ਕਿ ਸਰਕਾਰਾਂ, ਸੀਨੀਅਰ ਵਕੀਲਾਂ ਦੇ ਸਟੇਟਸ ਨੂੰ ਠੇਸ ਨਾ ਪਹੁੰਚਾਉਣ।
  Published by:Krishan Sharma
  First published: