ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਕੈਬਨਿਟ ਮੰਤਰੀ ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਕਾਂਗਰਸ 'ਚ ਸ਼ਮੂਲੀਅਤ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕਰਦੇ ਕਿਹਾ ਕਿ ਆਪ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਰਲੋ-ਮੱਛੀ ਹੋ ਰਹੇ ਹਨ।
ਪੰਜਾਬ ਦੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਵਾ ਨੇ ਕਿਹਾ ਕਿ ਦਾਅਵਾ ਕਰਦੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਲਈ ਇਹ ਦਿੱਲੀ ਵਿਖੇ ਕਾਂਗਰਸ ਪਾਰਟੀ ਦੇ ਰੋਜ਼ਾਨਾ ਚੱਕਰ ਕੱਟ ਰਹੇ ਹਨ।
ਉਨ੍ਹਾਂ ਕਿਹਾ ਕਿ ਆਪ ਨੇ ਜਿਹੜੀ ਇਹ ਟਿਕਟਾਂ ਦੀ ਸੂਚੀ ਜਾਰੀ ਕੀਤੀ ਹੈ, ਇਸ ਵਿੱਚ 10 ਵਿਧਾਇਕਾਂ ਟਿਕਟਾਂ ਦਿੱਤੀਆਂ ਹਨ, ਜੋ ਕਿ 4 ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਰੋਜ਼ ਚੱਕਰ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੂਚੀ ਆਪ ਵੱਲੋਂ ਜਲਦਬਾਜ਼ੀ ਵਿੱਚ ਜਾਰੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ 10 ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦੇ ਦਿੱਤੀਆਂ ਗਈਆਂ ਹਨ।
ਦਸਣਾ ਬਣਦਾ ਹੈ ਕਿ ਪਿਛਲੇ ਦਿਨੀ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਕਾਂਗਰਸ ਵਿੱਚ ਸ਼ਾਮਲ ਹੋਏ ਹਨ, ਜਦਕਿ ਵਿਧਾਇਕ ਜਗੇਦਵ ਸਿੰਘ ਜੱਗਾ ਨੇ ਚਲਦੀ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਚੰਨੀ ਦੀ ਤਾਰੀਫ਼ ਕਰਦਿਆਂ ਨਾਲ ਖੜੇ ਹੋਣ ਬਾਰੇ ਕਿਹਾ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।