• Home
 • »
 • News
 • »
 • punjab
 • »
 • CHANDIGARH PUNJAB POLITICS SUKHBIR BADAL BEING DELIBERATELY FRAMED AKALI DAL SEEKS PROBE INTO INDECENCY CASE UNDER HIGH COURT JUDGES SUPERVISION KS

ਸੁਖਬੀਰ ਬਾਦਲ ਨੂੰ ਜਾਣਬੁੱਝ ਫਸਾਇਆ ਜਾ ਰਿਹੈ: ਅਕਾਲੀ ਦਲ ਨੇ ਬੇਅਦਬੀ ਕੇਸ ਦੀ ਜਾਂਚ ਹਾਈਕੋਰਟ ਜੱਜ ਦੀ ਨਿਗਰਾਨੀ ਹੇਠ ਮੰਗੀ

ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਨੇ 22 ਅਕਤੂਬਰ ਨੂੰ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿੱਚ ਮੀਟਿੰਗ ਕਰਕੇ ਇਹ ਸਾਜ਼ਿਸ਼ ਰਚੀ ਤੇ ਪਾਰਟੀ ਨੇ ਮੰਗ ਕੀਤੀ ਕਿ ਬੇਅਦਬੀ ਮਾਮਲੇ ਦੀ ਸਾਰੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।

 • Share this:
  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਥਿਤ ਝੂਠੇ ਕੇਸ ਵਿੱਚ ਫਸਾਉਣ ਦੀ ਸਾਜਿਸ਼ ਦੇ ਦੋਸ਼ ਲਾਏ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਨੇ 22 ਅਕਤੂਬਰ ਨੂੰ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿੱਚ ਮੀਟਿੰਗ ਕਰਕੇ ਇਹ ਸਾਜ਼ਿਸ਼ ਰਚੀ ਤੇ ਪਾਰਟੀ ਨੇ ਮੰਗ ਕੀਤੀ ਕਿ ਬੇਅਦਬੀ ਮਾਮਲੇ ਦੀ ਸਾਰੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।

  ਇਸ ਗੁਪਤ ਮੀਟਿੰਗ ਦਾ ਭਾਂਡਾ ਭੰਨਦਿਆਂ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਦੇ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 22 ਅਕਤੂਬਰ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿਚ ਹੋਈ ਇਸ ਗੁਪਤ ਮੀਟਿੰਗ ਵਿਚ ਸਾਜ਼ਿਸ਼ ਰਚਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਡੀਜੀਪੀ ਆਈਪੀਐਸ ਸਹੋਤਾ, ਗ੍ਰਹਿ ਸਕੱਤਰ ਅਨੁਰਾਮ ਵਰਮਾ, ਐਡਵੋਕੇਟ ਜਨਰਲ ਆਈਪੀਐਸ ਦਿਓਲ, ਐਸਆਈਟੀ ਦੇ ਚੇਅਰਮੈਨ ਐਸਪੀਐਸ ਪਰਮਾਰ, ਏਆਈਜੀ ਆਰਐਸ ਸੋਹਲ, ਐਸਐਸਪੀ ਮੁਖਵਿੰਦਰ ਭੁੱਲਰ, ਡੀਜੀਪੀ ਲਖਬੀਰ ਸਿੰਘ ਤੇ ਇੰਸਪੈਕਟਰ ਦਲਬੀਰ ਸਿੰਘ ਤੋਂ ਇਲਾਵਾ ਸੇਵਾ ਮੁਕਤ ਪੁਲਿਸ ਅਫਰ ਆਰਐਸ ਖੱਟੜਾ ਤੇ ਸੁਲੱਖਣ ਸਿੰਘ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਕੁਲਬੀਰ ਜ਼ੀਰਾ ਵੀ ਸ਼ਾਮਲ ਸਨ।

  ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੀਟਿੰਗ ਦਾ ਮਕਸਦ ਕਾਂਗਰਸ ਸਰਕਾਰ ਨੂੰ ਦਰਪੇਸ਼ ਸੱਤਾ ਵਿਰੋਧੀ ਲਹਿਰ ਨੂੰ ਖਤਮ ਕਰਨ ਦੇ ਮਕਸਦ ਨਾਲ ਸਿਆਸੀ ਵਿਰੋਧੀਆਂ ਖਾਸ ਤੌਰ ’ਤੇ ਬਾਦਲ ਪਰਿਵਾਰ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਲੋਕਾਂ ਦਾ ਧਿਆਨ ਪਾਸੇ ਕਰਨਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਆਈਜੀ ਆਰ ਐਸ ਖੱਟੜਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ ਕਿ ਉਹ ਬਾਦਲ ਪਰਿਵਾਰ ਦੇ ਖਿਲਾਫ ਝੂਠਾ ਗਵਾਹ ਤਿਆਰ ਕਰਨ। ਬਦਲੇ ਟਿਕਟ ਵੀ ਦਿੱਤੀ ਜਾਣੀ ਸੀ।

  ਗਰੇਵਾਲ ਨੇ ਕਿਹਾ ਕਿ ਇਸ ਸੌਦੇ ਦੇ ਹਿੱਸੇ ਵਜੋਂ ਖੱਟੜਾ ਨੇ ਕਾਂਗਰਸੀ ਵਰਕਰ ਰਾਜਿੰਦਰ ਕੌਰ ਮੀਮਸਾ ਨੂੰ ਅਕਾਲੀ ਦਲ ਪ੍ਰਧਾਨ ਦੇ ਖਿਲਾਫ ਝੂਠੇ ਗਵਾਹ ਵਜੋਂ ਪੇਸ਼ ਹੋਣ ਲਈ ਤਿਆਰ ਕੀਤਾ। ਸਾਜ਼ਿਸ਼ ਇਹ ਰਚੀ ਗਈ ਕਿ ਰਾਜਿੰਦਰ ਕੌਰ ਇਕ ਪ੍ਰੈਸ ਕਾਨਫਰੰਸ ਕਰੇਗੀ ਅਤੇ ਡੀਜੀਪੀ ਨੂੰ ਫੋਨ ਕਰ ਕੇ ਪੁੱਛੇਗੀ ਕਿ ਉਸਦੀ ਸ਼ਿਕਾਇਤ ਕਿਉਂ ਨਹੀਂ ਦਰਜ ਕੀਤੀ ਜਾ ਰਹੀ। ਘੜੀ ਗਈ ਸ਼ਿਕਾਇਤ ਇਹ ਸੀ ਕਿ ਕਾਂਗਰਸੀ ਵਰਕਰ, ਜੋ ਕੁਝ ਸਮਾਂ ਅਕਾਲੀ ਦਲ ਵਿੱਚ ਵੀ ਰਹੀ, 2017 ਦੀਆਂ ਚੋਣਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਪਿੰਡ ਬਾਦਲ ਵਿਚਲੀ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਜਿਥੇ ਉਸਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਤਿੰਨ ਡੇਰਾ ਸਿਰਸਾ ਵਰਕਰਾਂ ਦੇ ਨਾਲ ਵੇਖਿਆ।

  ਪ੍ਰੋ. ਚੰਦੂਮਾਜਰਾ ਤੇ ਡਾ. ਚੀਮਾ ਸਮੇਤ ਇਨ੍ਹਾਂ ਅਕਾਲੀ ਆਗੂਆਂ ਨੇ ਸਾਰੀ ਸਾਜ਼ਿਸ਼ ਦੇ ਵੇਰਵੇ ਦੱਸਦਿਆਂ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਉਹ ਮਾਮਲੇ ਵਿਚ ਢੁਕਵੀਂ ਕਾਰਵਾਈ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਅਸੀਂ ਜਲਦੀ ਹੀ ਰਾਜਪਾਲ ਨਾਲ ਮੁਲਾਕਾਤ ਵੀ ਕਰਾਂਗੇ। ਉਹਨਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਰਾਜ ਭਵਨ ਦੇ ਉਸ ਹਿੱਸੇ ਦੀ 22 ਅਕਤੂਬਰ ਦੀ ਸੀ ਸੀ ਟੀ ਵੀ ਫੁਟੇਜ ਦੇਣ ਜਿਥੇ ਮੀਟਿੰਗ ਹੋਈ ਸੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੱਸਣ ਕਿ ਐਸ ਆਈ ਟੀ ਦੀ ਮੀਟਿੰਗ ਇਸ ਤਰੀਕੇ ਗੁਪਤ ਚੁਪ ਤਰੀਕੇ ਨਾਲ ਕਿਉਂ ਕੀਤੀ ਗਈ ਤੇ ਕਿਉਂ ਸੇਵਾ ਮੁਕਤ ਪੁਲਿਸ ਅਫਸਰ ਇਸ ਨਾਲ ਜੋੜੇ ਗਏ।

  ਅਕਾਲੀ ਦਲ ਨੇ ਸੇਵਾ ਮੁਕਤ ਆਈਜੀ ਆਰ ਐਸ ਖੱਟੜਾ ਨੂੰ ਆਖਿਆ ਕਿ ਉਹ ਆਪਣੀ ਇਸ ਭੂਮਿਕਾ ਬਾਰੇ ਜਵਾਬ ਦੇਣ ਕਿਉਂਕਿ ਉਨ੍ਹਾਂ ਨੇ ਪਿਛਲੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਵੇਲੇ ਐਸਆਈਟੀ ਦੀ ਅਗਵਾਈ ਕਰਦਿਆਂ ਆਪ ਕਿਹਾ ਸੀ ਕਿ ਸਰਕਾਰ ਦਾ ਜਾਂਚ ਵਿਚ ਕੋਈ ਦਖਲ ਨਹੀਂ ਹੈ। ਉਨ੍ਹਾਂ ਕਿਹਾ ਕਿ ਖੱਟੜਾ ਦੱਸਣ ਕਿ ਜਿਹੜੇ ਮਾਮਲੇ ਹੁਣ ਉਹ ਉਠਾ ਰਹੇ ਹਨ, ਉਨ੍ਹਾਂ ਦੀ ਜਾਂਚ ਪਹਿਲਾਂ ਕਿਉਂ ਨਹੀਂ ਕੀਤੀ ?

  ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਦੇ ਖਿਲਾਫ ਝੂਠੇ ਸਬੂਤ ਤਿਆਰ ਕਰ ਕੇ ਸਿਆਸੀ ਬਦਲਾਖੋਰੀ ਲਈ ਗੈਰ ਕਾਨੂੰਨੀ ਤਰੀਕੇ ਵਰਤਣ ਖਿਲਾਫ ਚੇਤਾਵਨੀ ਵੀ ਦਿੱਤੀ ਅਤੇ ਜ਼ੋਰ ਦੇ ਕੇ ਕਿਹਾ ਅਕਾਲੀ ਦਲ ਅਜਿਹੀਆਂ ਡਰਾਉਣ ਧਮਕਾਉਣ ਵਾਲੀਆਂ ਤਕਰੀਬਾਂ ਤੋਂ ਡਰਨ ਵਾਲਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਨੇ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਵੇਲੇ ਬੇਅਦਬੀ ਕੇਸ ਦੀ ਜਾਂਚ ਦੇ ਰਾਹ ਵਿਚ ਅੜਿਕੇ ਪਾਏਸਨ ਤੇ ਇਹ ਜਾਂਚ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਕੀਤੀ ਸੀ।
  Published by:Krishan Sharma
  First published: