• Home
  • »
  • News
  • »
  • punjab
  • »
  • CHANDIGARH PUNJAB POLITICS SUKHPAL KHAIRA ON HUNGER STRIKE ALLEGATIONS OF ABUSE AGAINST CHANDIGARH POLICE KS

ਭੁੱਖ ਹੜਤਾਲ 'ਤੇ ਬੈਠੇ ਸੁਖਪਾਲ ਖਹਿਰਾ, ਚੰਡੀਗੜ੍ਹ ਪੁਲਿਸ 'ਤੇ ਲਾਏ ਬਦਸਲੂਕੀ ਕਰਨ ਦੇ ਦੋਸ਼

ਪੰਜਾਬ ਰਾਜਨੀਤੀ: ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ 'ਤੇ ਬੈਠੇ ਹਨ। ਭੁੱਖ ਹੜਤਾਲ ਦਾ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਅਣਮਨੁੱਖੀ ਵਤੀਰਾ ਦੱਸਿਆ ਜਾ ਰਿਹਾ ਹੈ। ਉਧਰ, ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਖਹਿਰਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਨਾਲ ਕੋਈ ਵੀ ਬੁਰਾ ਵਿਵਹਾਰ ਨਹੀਂ ਕੀਤਾ ਜਾ ਰਿਹਾ ਹੈ।

  • Share this:
    ਚੰਡੀਗੜ੍ਹ: ਬੀਤੇ ਦਿਨੀ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ 'ਤੇ ਬੈਠੇ ਹਨ। ਭੁੱਖ ਹੜਤਾਲ ਦਾ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਅਣਮਨੁੱਖੀ ਵਤੀਰਾ ਦੱਸਿਆ ਜਾ ਰਿਹਾ ਹੈ। ਸੁਖਪਾਲ ਖਹਿਰਾ ਦੇ ਮੁੰਡੇ ਮਹਿਤਾਬ ਖਹਿਰਾ ਨੇ ਚੰਡੀਗੜ੍ਹ ਪੁਲਿਸ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਸਿੱਖੀ ਉਪਰ ਹਮਲਾ ਕੀਤਾ ਜਾ ਰਿਹਾ ਹੈ।

    ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 11 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਪਿਛੋਂ ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ। ਹੁਣ ਰਿਮਾਂਡ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਪੁਲਿਸ 'ਤੇ ਅਣਮਨੁੱਖੀ ਵਤੀਰੇ ਦੇ ਦੋਸ਼ ਲਾਉਂਦੇ ਹੋਏ ਕਾਰਵਾਈ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

    ਮਹਿਤਾਬ ਵਿਰਕ ਨੇ ਫੇਸਬੁੱਕ 'ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਉਸਦੇ ਪਿਤਾ ਚੰਡੀਗੜ੍ਹ ਪੁਲਿਸ ਦੀ ਬਦਸਲੂਕੀ ਦੇ ਰੋਸ ਵੱਜੋਂ ਹੀ ਭੁੱਖ ਹੜਤਾਲ 'ਤੇ ਬੈਠੇ ਹਨ। ਉਸ ਨੇ ਕਿਹਾ ਕਿ ਇੱਕ ਪੁਲਿਸ ਅਧਿਕਾਰੀ ਪਾਂਡੇ ਵੱਲੋਂ ਸੁਖਪਾਲ ਖਹਿਰਾ ਨੂੰ ਕੜਾ ਉਤਾਰਨ ਲਈ ਕਿਹਾ ਗਿਆ, ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਸ ਨੇ ਕਿਹਾ ਕਿ ਇਹ ਸਿੱਧਾ ਸਿੱਖੀ ਉਪਰ ਹਮਲਾ ਕੀਤਾ ਜਾ ਰਿਹਾ ਹੈ।

    ਉਧਰ, ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਖਹਿਰਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਨਾਲ ਕੋਈ ਵੀ ਬੁਰਾ ਵਿਵਹਾਰ ਨਹੀਂ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਖਹਿਰਾ ਕੜਾ ਉਤਰਵਾਉਣ ਦੀ ਗੱਲ ਕਰ ਰਹੇ ਹਨ, ਤਾਂ ਉਨ੍ਹਾਂ ਨੂੰ ਕੜਾ ਉਤਾਰਨਾ ਹੀ ਪਵੇਗਾ, ਜੇਕਰ ਤਾਂ ਉਹ ਹਿਰਾਸਤ ਵਿੱਚ ਹਨ, ਕਿਉਂਕਿ ਸੁਖਪਾਲ ਖਹਿਰਾ ਨੇ ਕਿਹੜਾ ਕੋਈ ਅੰਮ੍ਰਿਤ ਛਕਿਆ ਹੋਇਆ ਹੈ।

    ਮਹਿਤਾਬ ਖਹਿਰਾ ਨੇ ਕਿਹਾ ਕਿ ਜੇਕਰ ਉਸ ਦੇ ਪਿਤਾ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਪੁਲਿਸ ਅਫਸਰ ਜ਼ਿੰਮੇਵਾਰ ਹੋਣਗੇ। ਉਸ ਨੇ ਕਿਹਾ ਕਿ ਜਿੰਨਾ ਚਿਰ ਬੁਨਿਆਦੀ ਹੱਕਾਂ 'ਤੇ ਡਾਕਾ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।

    ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੁਖਪਾਲ ਖਹਿਰਾ ਦੀਆਂ ਕੁੱਝ ਮੰਗਾਂ ਸਨ, ਜਿਹੜੀਆਂ ਪੂਰੀਆਂ ਨਹੀਂ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਉਹ ਅਜਿਹਾ ਕਰ ਰਿਹਾ ਹੈ।

    ਪੁਲਿਸ ਸੂਤਰਾਂ ਦੀ ਮੰਨੀਏ ਤਾਂ ਖਹਿਰਾ ਨੇ ਪੁਲਿਸ ਸਟੇਸ਼ਨ ਵਿੱਚ ਆਪਣੇ ਲਈ ਵੱਖਰੇ ਕਮਰੇ ਦੀ ਮੰਗ ਕੀਤੀ ਸੀ ਅਤੇ ਫੋਨ 'ਤੇ ਗੱਲ ਕਰਨ ਲਈ ਵੀ ਪੁਲਿਸ ਅਧਿਕਾਰੀਆਂ 'ਤੇ ਦਬਾਅ ਪਾਇਆ।
    Published by:Krishan Sharma
    First published:
    Advertisement
    Advertisement