ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਰੁਕਦਾ ਨਹੀਂ ਰੁਕ ਰਿਹਾ, ਜਦੋਂ ਵੀ ਕਿਤੇ ਪਾਰਟੀ ਨੂੰ ਥੋੜ੍ਹੀ ਜਿਹੀ ਰਾਹਤ ਮਿਲਦੀ ਵਿਖਾਈ ਦਿੰਦੀ ਹੈ, ਉਦੋਂ ਹੀ ਕੋਈ ਨਾ ਕੋਈ ਅੰਦਰੂਨੀ ਮੁਸੀਬਤ ਉਭਰ ਕੇ ਸਾਹਮਣੇ ਆ ਜਾਂਦੀ ਹੈ। ਪੰਜਾਬ ਕਾਂਗਰਸ ਦੇ ਨਵੀਂ ਸਿਆਸਤ ਵਿੱਚ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਮੁਸਤਫਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਧਮਕੀਆਂ ਦੇਣ ਦੇ ਦੋਸ਼ ਲਾਏ ਹਨ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਧਮਕੀਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਨੂੰ ਉਨ੍ਹਾਂ ਦੇ ਵਿਰੋਧੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੰਤਰੀ ਪਰਗਟ ਸਿੰਘ ਦਾ ਸਾਥ ਦੇਣ ਵਜੋਂ ਦਿੱਤੀਆਂ ਜਾ ਰਹੀਆਂ ਹਨ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸਤੋਂ ਘਬਰਾਉਣ ਵਾਲੇ ਨਹੀਂ ਹਨ।
ਮੁਸਤਫਾ ਨੇ ਕਿਹਾ ਕਿ ਧਮਕੀਆਂ ਵਿੱਚ ਕੈਪਟਨ ਵੱਲੋਂ ਉਸ ਨੂੰ ਉਕਤ ਆਗੂਆਂ ਦਾ ਸਾਥ ਨਾ ਦੇਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਇਹ ਧਮਕੀਆਂ ਕਦੇ ਕੈਪਟਨ ਸੰਦੀਪ ਸੰਧੂ ਅਤੇ ਕਦੇ ਰਾਣਾ ਸੋਢੀ ਤੋਂ ਧਮਕੀਆਂ ਦਿਵਾਈਆਂ ਜਾ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਵਾਰ ਕਰਦਿਆਂ ਮੁਸਤਫਾ ਨੇ ਟਵਿੱਟਰ 'ਤੇ ਸਾਂਝੀ ਪੋਸਟ ਵਿੱਚ ਧਮਕੀਆਂ ਦੇਣ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕਿਹਾ ਕਿ ਜੈਂਟਲਮੈਨ ਕਹੇ ਜਾਣ ਵਾਲੇ ਕੈਪਟਨ ਨੇ ਉਸ ਨੂੰ ਇੱਕ-ਦੋ ਵਾਰੀ ਨਹੀਂ ਸਗੋਂ ਕਈ ਵਾਰੀ ਧਮਕਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਧਮਕੀਆਂ ਵਿੱਚ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਵੱਲੋਂ ਕਦੇ ਪੁੱਠਾ ਟੰਗਣ ਬਾਰੇ ਧਮਕਾਇਆ ਜਾ ਰਿਹਾ ਹੈ ਅਤੇ ਕਦੇ ਸੜਕ 'ਤੇ ਘੜੀਸਣ ਵਰਗੀਆਂ ਧਮਕੀਆਂ ਮਿਲੀਆਂ ਹਨ।
ਜ਼ਿਕਰਯੋਗ ਹੈ ਕਿ ਸੀਨੀਅਰ ਅਧਿਕਾਰੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਇਹ ਤਲਖੀ ਸਿੱਧੂ ਕੈਂਪ ਵਿੱਚ ਜਾਣ ਤੋਂ ਬਾਅਦ ਸ਼ੁਰੂ ਹੋਈ। ਇਸਤੋਂ ਪਹਿਲਾਂ ਵੀ ਇੱਕ ਪੋਸਟ ਵਿੱਚ ਮੁਸਤਫਾ ਨੇ ਕੈਪਟਨ ‘ਤੇ ਵਾਰ ਕੀਤਾ ਸੀ ਅਤੇ ਕਿਹਾ ਸੀ ਕਿ ਕੁਰਸੀ ਗਵਾਉਣ ਕਾਰਨ ਸਾਬਕਾ CM ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ।
ਉਧਰ, ਮੁਹੰਮਦ ਮੁਸਤਫਾ ਵੱਲੋਂ ਕੈਪਟਨ ਦੇ ਸਲਾਹਕਾਰ ਸੰਦੀਪ ਸੰਧੂ 'ਤੇ ਧਮਕੀਆਂ ਦੇਣ ਦੇ ਲਾਏ ਦੋਸ਼ਾਂ 'ਤੇ ਸੰਦੀਪ ਸੰਧੂ, ਜੋ ਉਸ ਸਮੇਂ ਦਾਖਾ ਵਿੱਚ ਸਨ, ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਕੈਪਟਨ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਮੁਸਤਫਾ ਸਾਬ੍ਹ, ਨੂੰ ਅਜਿਹੇ ਸ਼ਬਦ ਨਹੀਂ ਬੋਲ, ਪਤਾ ਨਹੀਂ ਕਿਉਂ ਉਹ ਅੱਜ ਅਜਿਹੀਆਂ ਗੱਲਾਂ ਕਰ ਰਹੇ ਹਨ।
ਇਸਦੇ ਨਾਲ ਹੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਮੁਹੰਮਦ ਮੁਸਤਫਾ 'ਤੇ ਲਾਏ ਦੋਸ਼ਾਂ ਨੂੰ ਨਿਰਾਧਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਨੂੰ ਧਮਕੀ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਮੁਸਤਫਾ ਦੀ ਪਤਨੀ ਅਤੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨਾਲ ਉਨ੍ਹਾਂ ਦੇ ਵਧੀਆ ਸਬੰਧ ਹਨ।
Published by: Krishan Sharma
First published: October 17, 2021, 13:24 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh , Congress , Navjot singh sidhu , Punjab Congress , Punjab government , Punjab politics , Rana Gurjit Singh