• Home
  • »
  • News
  • »
  • punjab
  • »
  • CHANDIGARH PUNJAB POLITICS WHY CONGRESS NOT SO FAR EXPOSED CONSPIRATORS OF INDECENCY AT TAKHT SRI KESGARH SAHIB SUKHBIR BADAL GH KS

ਕਾਂਗਰਸ ਨੇ ਹੁਣ ਤੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਿਉਂ ਨਹੀਂ ਕੀਤਾ : ਸੁਖਬੀਰ ਬਾਦਲ

  • Share this:
    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਹਾਲ ਹੀ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਰਨ ਲਈ ਕਦਮ ਕਿਉਂ ਨਹੀਂ ਚੁੱਕ ਰਹੀ ਤੇ ਪਾਰਟੀ ਨੇ ਇਨ੍ਹਾਂ ਸਾਜ਼ਿਸ਼ਕਾਰਾਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।

    ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਇਸ ਘਿਨੌਣੇ ਅਪਰਾਧ ਦੇ ਸਾਜ਼ਿਸ਼ਕਾਰਾਂ ਵਿਰੁੱਧ ਕੇਸ ਦਰਜ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਪਿਛੋਕੜ ਦੀ ਜਾਂਚ ਲਈ ਕੋਈ ਯਤਨ ਨਹੀਂ ਕੀਤਾ ਗਿਆ ਤੇ ਇਹ ਵੀ ਨਹੀਂ ਪਤਾ ਲਾਇਆ ਗਿਆ ਕਿ ਕੀ ਉਨ੍ਹਾਂ ਨੂੰ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਵਾਸਤੇ ਇਹ ਘਿਨੌਣੀ ਕਾਰਵਾਈ ਕਰਨ ਵਾਸਤੇ ਉਕਸਾਇਆ ਗਿਆ।

    ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਨਫਰਤ ਭਰੀ ਘਟਨਾ ਦੇ ਪੰਜ ਦਿਨ ਬਾਅਦ ਵੀ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨਿਯਮਿਤ ਤੌਰ ’ਤੇ ਵਾਪਰ ਰਹੀਆਂ ਹਨ ਪਰ ਪੁਲਿਸ ਨੇ ਹੁਣ ਤੱਕ ਸਾਜ਼ਿਸ਼ ਨੂੰ ਬੇਨਕਾਬ ਨਹੀਂ ਕੀਤਾ।

    ਬਾਦਲ ਨੇ ਕਿਹਾ ਕਿ ਇਸਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਤੇ ਮੰਦਿਰਾਂ ਵਿਚ ਬੇਅਦਬੀਆਂ ਨਾਲ ਸ਼ਾਂਤੀ ਤੇ ਫਿਰੂਕ ਸਦਭਾਵਨਾ ਤਬਾਹ ਕਰਨ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਹੀ ਇਸ ਵਾਰ ਵੀ ਕਾਂਗਰਸ ਸਰਕਾਰ ਇਨ੍ਹਾਂ ਬੇਅਦਬੀ ਦੀਆਂ ਯੋਜਨਾਬੱਧ ਘਟਨਾਵਾਂ ਨੂੰ ਰੋਕਣ ਵਿਚ ਨਾਕਾਮ ਰਹੀ ਹੈ ਤੇ ਇਨ੍ਹਾਂ ਕਾਰਨ ਪੰਜਾਬ ਵਿੱਚ ਫਿਰਕੂ ਤਣਾਅ ਵਧੇ ਹਨ ਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੁੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਾਜ਼ਿਸ਼ ਨੂੰ ਸ਼ੁਰੂ ਵਿਚ ਹੀ ਠੱਲ ਪਾ ਦਿੱਤੀ ਗਈ ਹੁੰਦੀ ਤਾਂ ਫਿਰ ਸੂਬਾ ਕਾਲੇ ਦੌਰ ਵਿਚ ਨਾ ਧੱਕਿਆ ਜਾਂਦਾ।
    Published by:Krishan Sharma
    First published: