Home /News /punjab /

ਅੰਦਰੂਨੀ ਸਰਵੇ 'ਚ ਕਾਂਗਰਸ ਨੂੰ 50, ਅਕਾਲੀ ਦਲ ਨੂੰ 35 ਸੀਟਾਂ ਦੀ ਉਮੀਦ, ਸਰਕਾਰ ਬਣਾਉਣ ਲਈ ਜੋੜ-ਤੋੜ

ਅੰਦਰੂਨੀ ਸਰਵੇ 'ਚ ਕਾਂਗਰਸ ਨੂੰ 50, ਅਕਾਲੀ ਦਲ ਨੂੰ 35 ਸੀਟਾਂ ਦੀ ਉਮੀਦ, ਸਰਕਾਰ ਬਣਾਉਣ ਲਈ ਜੋੜ-ਤੋੜ

ਅੰਦਰੂਨੀ ਸਰਵੇ 'ਚ ਕਾਂਗਰਸ ਨੂੰ 50, ਅਕਾਲੀ ਦਲ ਨੂੰ 35 ਸੀਟਾਂ, ਸਰਕਾਰ ਬਣਾਉਣ ਲਈ ਜੋੜ-ਤੋੜ ਸ਼ੁਰੂ (ਫਾਇਲ ਫੋਟੋ)

ਅੰਦਰੂਨੀ ਸਰਵੇ 'ਚ ਕਾਂਗਰਸ ਨੂੰ 50, ਅਕਾਲੀ ਦਲ ਨੂੰ 35 ਸੀਟਾਂ, ਸਰਕਾਰ ਬਣਾਉਣ ਲਈ ਜੋੜ-ਤੋੜ ਸ਼ੁਰੂ (ਫਾਇਲ ਫੋਟੋ)

  • Share this:
    10 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਿਆਸੀ ਵਿਰੋਧੀਆਂ ਵੱਲੋਂ ਵਿਧਾਇਕਾਂ ਦੀ ਖਰੀਦੋ-ਫਰੋਖਤ (Fearing horse-trading) ਦੇ ਡਰੋਂ ਕਾਂਗਰਸ ਅਤੇ 'ਆਪ' (Congress and AAP) ਵੱਲੋਂ ਆਪਣੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਪੰਜਾਬ ਤੋਂ ਬਾਹਰ ਭੇਜਣ ਦੀ ਸੰਭਾਵਨਾ ਹੈ।

    ਕਾਂਗਰਸ ਆਪਣੇ ਵਿਧਾਇਕਾਂ ਨੂੰ ਪੰਜਾਬ ਤੋਂ ਰਾਜਸਥਾਨ ਸ਼ਿਫਟ ਕਰ ਸਕਦੀ ਹੈ, ਜਦੋਂ ਕਿ ਦਿੱਲੀ ਦੀ ਸੱਤਾਧਾਰੀ ਪਾਰਟੀ ਆਪਣੇ ਵਿਧਾਇਕਾਂ ਨੂੰ ਰਾਸ਼ਟਰੀ ਰਾਜਧਾਨੀ ਸ਼ਿਫਟ ਕਰ ਸਕਦੀ ਹੈ।

    ਮੰਨਿਆ ਜਾ ਰਿਹਾ ਹੈ ਕਿ ਰਾਜਸਥਾਨ 'ਚ ਕਾਂਗਰਸ ਦੀ ਸਰਕਾਰ ਹੋਣ ਕਾਰਨ ਪੰਜਾਬ ਦੇ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕਾਂ ਨੂੰ ਜੈਪੁਰ 'ਚ ਰੱਖਣ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਦੇ ਇਕ ਆਗੂ ਨੇ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਅੰਦਰੂਨੀ ਸਰਵੇਖਣਾਂ ਮੁਤਾਬਕ ਕਾਂਗਰਸ ਪਾਰਟੀ ਨੂੰ ਪੰਜਾਬ 'ਚ 50 ਦੇ ਕਰੀਬ ਸੀਟਾਂ ਮਿਲ ਸਕਦੀਆਂ ਹਨ।

    ਮੀਡੀਆ ਰਿਪੋਰਟਾਂ ਮੁਤਾਬਕ ਇਕ ਹੋਰ ਅੰਦਰੂਨੀ ਸਰਵੇਖਣ ਮੁਤਾਬਕ ਅਕਾਲੀ-ਬਸਪਾ ਗਠਜੋੜ ਨੂੰ 35 ਦੇ ਕਰੀਬ ਸੀਟਾਂ ਮਿਲ ਸਕਦੀਆਂ ਹਨ। ਹਾਲਾਂਕਿ 'ਆਪ' ਸੂਬੇ 'ਚ ਪੂਰਨ ਬਹੁਮਤ ਦਾ ਦਾਅਵਾ ਕਰ ਰਹੀ ਹੈ। ਸੂਤਰਾਂ ਮੁਤਾਬਕ  ਅਕਾਲੀ ਆਗੂ ਚੋਣਾਂ ਤੋਂ ਬਾਅਦ ਗਠਜੋੜ ਬਣਾਉਣ ਲਈ ਭਾਜਪਾ ਦੇ ਸੰਪਰਕ ਵਿੱਚ ਹਨ।

    'ਨਿਊ ਇੰਡੀਅਨ ਐਕਸਪ੍ਰੈਸ' ਦੀ ਰਿਪੋਰਟ ਮੁਤਾਬਕ ਸਾਰੀਆਂ ਪਾਰਟੀਆਂ ਸੂਬੇ 'ਚ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀਆਂ ਹਨ, ਉਥੇ ਹੀ ਪੰਜਾਬ 'ਚ ਹੰਗ ਅਸੈਂਬਲੀ ਬਣਨ ਦੀ ਵੀ ਸੰਭਾਵਨਾ ਹੈ।

    ਸੂਤਰਾਂ ਨੇ ਦੱਸਿਆ ਕਿ ਅਜਿਹੇ ਖਦਸ਼ੇ ਹਨ ਕਿ ਜੇਕਰ ਕਿਸੇ ਨੂੰ ਸਪੱਸ਼ਟ ਬਹੁਮਤ ਨਾ ਮਿਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਦੀ ਸਾਬਕਾ ਸਹਿਯੋਗੀ ਭਾਜਪਾ ਗੱਠਜੋੜ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰਨਗੇ ਅਤੇ ਜੇਕਰ ਉਹ ਲੋੜੀਂਦੀ ਗਿਣਤੀ 59 ਤੋਂ ਵੀ ਘੱਟ ਰਹੇ ਤਾਂ ਉਹ ਕਾਂਗਰਸ ਅਤੇ ‘ਆਪ’ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਵੀ ਕਰ ਸਕਦੇ ਹਨ।

    ਗੱਠਜੋੜ ਸਰਕਾਰ ਬਣਾਉਣ ਲਈ ਅਕਾਲੀ ਦਲ ਭਾਜਪਾ ਨਾਲ ਸੰਪਰਕ ਕਰ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਇੱਕ ਯੋਜਨਾ ਉਲੀਕੀ ਹੈ ਤਾਂ ਜੋ ਉਨ੍ਹਾਂ ਦੇ ਨਵੇਂ ਚੁਣੇ ਵਿਧਾਇਕ ਦੂਜੀਆਂ ਸਿਆਸੀ ਪਾਰਟੀਆਂ ਦੇ ਸ਼ਿਕਾਰ ਨਾ ਹੋਣ। ‘ਆਪ’ ਦੇ ਜੇਤੂ ਵਿਧਾਇਕਾਂ ਨੂੰ ਦਿੱਲੀ ਲਿਜਾਏ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਹਨ।
    Published by:Gurwinder Singh
    First published:

    Tags: Aam Aadmi Party, AAP Punjab, Assembly Elections 2022, Punjab Assembly election 2022, Punjab Assembly Polls 2022, Punjab congess, Punjab Election 2022

    ਅਗਲੀ ਖਬਰ