ਚੰਡੀਗੜ੍ਹ ਦੇ ਨਾਲ ਲੱਗਦੇ ਨਿਆਗਾਓਂ ਪਿੰਡ ਵਿਚ ਇੱਕ ਮਾਂ ਨੇ ਤਿੰਨ ਦਿਨ ਪਹਿਲਾਂ ਜੰਮੀ ਆਪਣੀ ਬੱਚੀ ਨੂੰ ਜ਼ਮੀਨ ਵਿੱਚ ਜ਼ਿੰਦਾ ਦੱਬ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਜ਼ਮੀਨ 'ਚੋਂ ਬਾਹਰ ਕੱਢ ਕੇ ਪੀਜੀਆਈ ਚੰਡੀਗੜ੍ਹ 'ਚ ਦਾਖਲ ਕਰਵਾਇਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮਾਮਲੇ 'ਚ ਪੁਲਿਸ ਨੇ ਔਰਤ ਦੇ ਪਤੀ ਦੀ ਸ਼ਿਕਾਇਤ 'ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਇਹ ਭਰਮ ਸੀ ਕਿ ਇਹ ਬੱਚਾ ਜਾਦੂ-ਟੂਣੇ ਕਾਰਨ ਉਸ ਦੀ ਕੁੱਖ ਵਿੱਚ ਆਇਆ ਹੈ। ਦੋਵੇਂ ਪਤੀ-ਪਤਨੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।
ਦੱਸਿਆ ਜਾ ਰਿਹਾ ਹੈ ਕਿ ਅਨੀਤਾ ਨਾਂ ਦੀ ਔਰਤ ਨੇ ਸ਼ੁੱਕਰਵਾਰ ਨੂੰ ਬੱਚੀ ਨੂੰ ਜਨਮ ਦਿੱਤਾ। ਔਰਤ ਡਿਪ੍ਰੈਸ਼ਨ ਦੀ ਸ਼ਿਕਾਰ ਦੱਸੀ ਜਾਂਦੀ ਹੈ। ਬੱਚੀ ਦੇ ਜਨਮ ਤੋਂ ਤਿੰਨ ਦਿਨ ਬਾਅਦ ਔਰਤ ਨੇ ਟੋਆ ਪੁੱਟ ਕੇ ਉਸ ਨੂੰ ਦਫ਼ਨਾ ਦਿੱਤਾ। ਜਦੋਂ ਔਰਤ ਦੇ ਪਤੀ ਰਾਜਕੁਮਾਰ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਜਦੋਂ ਪੁਲਿਸ ਨੇ ਸ਼ਿਕਾਇਤ 'ਤੇ ਔਰਤ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਔਰਤ ਦੇ ਕਹਿਣ 'ਤੇ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਬੱਚੇ ਨੂੰ ਦਫ਼ਨਾਉਣ ਵਾਲੀ ਥਾਂ ਦੀ ਤਲਾਸ਼ੀ ਲਈ।
ਜਦੋਂ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਬੱਚੀ ਨੂੰ ਜ਼ਮੀਨ 'ਚੋਂ ਬਾਹਰ ਕੱਢਿਆ ਤਾਂ ਉਸ ਦੇ ਸਾਹ ਚੱਲ ਰਹੇ ਸਨ। ਲੜਕੀ ਨੂੰ ਚੰਡੀਗੜ੍ਹ ਦੇ ਸੈਕਟਰ 16 ਸਥਿਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਰੈਫਰ ਕਰ ਦਿੱਤਾ। ਜਿੱਥੇ ਲੜਕੀ ਦੀ ਮੌਤ ਹੋ ਗਈ।
ਐਸ.ਐਚ.ਓ. ਕੁਲਵੰਤ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਔਰਤ ਦੇ ਪਤੀ ਵੱਲੋਂ ਦਿੱਤੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime against women, Crime news