• Home
  • »
  • News
  • »
  • punjab
  • »
  • CHANDIGARH PUNJAB PUNJAB CONGRESS NAVJOT SIDHU CAMP OPENED FRONT AGAINST HARISH RAWAT ASKED ABOUT ELECTION UNDER THE LEADERSHIP OF CAPTAIN

ਹਰੀਸ਼ ਇਹ ਦੱਸਣ ਕਿ ਕਦੋਂ ਫ਼ੈਸਲਾ ਹੋਇਆ ਸੀ ਚੋਣਾਂ ਕੈਪਟਨ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ: ਪਰਗਟ ਸਿੰਘ

ਕਦੋਂ ਫ਼ੈਸਲਾ ਹੋਇਆ ਸੀ ਚੋਣਾਂ ਕੈਪਟਨ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ: ਪਰਗਟ ਸਿੰਘ ( ਫਾਈਲ ਫੋਟੋ)

ਕਦੋਂ ਫ਼ੈਸਲਾ ਹੋਇਆ ਸੀ ਚੋਣਾਂ ਕੈਪਟਨ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ: ਪਰਗਟ ਸਿੰਘ ( ਫਾਈਲ ਫੋਟੋ)

  • Share this:
    ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਬਿਆਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਇਹ ਫ਼ੈਸਲਾ ਕਦੋਂ ਹੋਇਆ ਸੀ ਕਿ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।

    ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ (ਹਰੀਸ਼) ਵੱਲੋਂ ਦਿੱਤੇ ਇਸ ਬਿਆਨ ਦਾ ਪੰਜਾਬ ਦੇ ਲੋਕਾਂ ’ਤੇ ਮਾੜਾ ਅਸਰ ਪਿਆ ਹੈ ਕਿ ਆਉਂਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਕਿਉਂਕਿ ਦੋ ਮਹੀਨੇ ਪਹਿਲਾਂ ਜਦੋਂ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਮੇਟੀ ਬਣੀ ਸੀ, ਉਸ ਸਮੇਂ ਫ਼ੈਸਲਾ ਹੋਇਆ ਸੀ ਕਿ ਪੰਜਾਬ ਦੀਆਂ ਚੋਣਾਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।

    ਨਵਜੋਤ ਸਿੰਘ ਸਿੱਧੂ ਦੇ ਇੱਟ ਨਾਲ ਇੱਟ ਖੜਕਾਉਣ ਦੇ ਬਿਆਨ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਸਿੱਧੂ ਨੇ ਇਹ ਇਸ਼ਾਰਾ ਹਰੀਸ਼ ਰਾਵਤ ਵੱਲ ਹੀ ਕੀਤਾ ਲੱਗਦਾ ਹੈ ਕਿਉਂਕਿ ਨਵਜੋਤ ਸਿੱਧੂ ਤਾਂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦਾ ਬੜਾ ਸਤਿਕਾਰ ਕਰਦੇ ਹਨ।

    ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਚਿਹਰੇ ਨੂੰ ਦੇਖ ਕੇ ਵੋਟਾਂ ਪਈਆਂ ਸਨ ਪਰ ਸਾਢੇ ਚਾਰ ਸਾਲ ਦੌਰਾਨ ਪੰਜਾਬ ਦੇ ਮੁੱਦਿਆਂ ਦਾ ਕੀ ਬਣਿਆ? ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੇ 2017 ਵਿੱਚ ਕੈਪਟਨ ਅਮਰਿੰਦਰ ਸਿੰਘ ’ਤੇ ਭਰੋਸਾ ਕੀਤਾ ਸੀ ਪਰ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉੱਤਰੇੇ।
    Published by:Gurwinder Singh
    First published: