• Home
  • »
  • News
  • »
  • punjab
  • »
  • CHANDIGARH PUNJAB PUNJAB MP TO MEET SONIA GANDHI AND OPPOSE NAVJOT SINGH SIDHU AS ELECTING PUNJAB CONGRESS CHIEF

ਸਿੱਧੂ ਖਿਲਾਫ ਪ੍ਰਤਾਪ ਬਾਜਵਾ ਨੇ ਖੋਲ੍ਹਿਆ ਮੋਰਚਾ! ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ

ਸਿੱਧੂ ਖਿਲਾਫ ਪ੍ਰਤਾਪ ਬਾਜਵਾ ਨੇ ਖੋਲ੍ਹਿਆ ਮੋਰਚਾ! ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ

ਸਿੱਧੂ ਖਿਲਾਫ ਪ੍ਰਤਾਪ ਬਾਜਵਾ ਨੇ ਖੋਲ੍ਹਿਆ ਮੋਰਚਾ! ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ

  • Share this:
    ਪੰਜਾਬ ਕਾਂਗਰਸ ਵਿਚ ਸਿਆਸੀ ਹਲਚਲ ਜਾਰੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਦੀਆਂ ਖਬਰਾਂ ਵਿਚ ਸਿੱਧੂ ਦੇ ਵਿਰੋਧੀ ਲਗਾਤਾਰ ਇਕਜੁੱਟ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅੱਜ ਦਿੱਲੀ ਵਿੱਚ ਇੱਕ ਮੀਟਿੰਗ ਕਰਨਗੇ।

    ਇਹ ਸਾਰੇ ਆਗੂ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਘਰ ਮਿਲਣਗੇ। ਕਿਹਾ ਜਾ ਰਿਹਾ ਹੈ ਕਿ ਇਹ ਸਾਰੇ ਮੁਲਾਕਾਤ ਤੋਂ ਬਾਅਦ ਸੋਨੀਆ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਣਗੇ ਅਤੇ ਮੰਗ ਕਰਨਗੇ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਜਾਵੇ।

    ਦੱਸ ਦਈਏ ਕਿ ਇਸ ਮੀਟਿੰਗ ਵਿੱਚ ਪਹਿਲਾਂ ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ-ਵਟਾਂਦਰੇ ਕੀਤੇ ਜਾਣੇ ਸਨ, ਪਰ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਸਿੱਧੂ ਦੇ ਮਾਮਲੇ ‘ਤੇ ਵੀ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ।

    ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਵਿੱਚ ਹਲਚਲ ਹੋ ਗਈ ਹੈ।

    ਸੂਤਰਾਂ ਮੁਤਾਬਕ ਕੈਪਟਨ, ਸਿੱਧੂ ਖਿਲਾਫ ਕਾਂਗਰਸ ਦੇ ਨੇਤਾਵਾਂ ਦਾ ਇਕ ਸਮੂਹ ਤਿਆਰੀ ਕਰ ਰਹੇ ਹਨ। ਉਹ ਸਿੱਧੂ ਨੂੰ ਕਿਸੇ ਵੀ ਕੀਮਤ ਉਤੇ ਸੂਬਾ ਪ੍ਰਧਾਨ ਬਣਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਉਹ ਆਪਣੇ ਪੁਰਾਣੇ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਮਿਲੇ। ਦੱਸ ਦੇਈਏ ਕਿ ਬਾਜਵਾ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸਨ। ਬਾਅਦ ਵਿਚ ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪੀ ਗਈ।
    Published by:Gurwinder Singh
    First published: