
(ਫੋਟੋ ਕੈ.ਫੇਸਬੁਕ (ਡੇਰਾ ਸੱਚਾ ਸੌਦਾ)
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ (sacrilege cases of Guru Granth Sahib) ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ ਪ੍ਰਬੰਧਕੀ ਬਲਾਕ ਵਿੱਚ ਹੀ ਇਸ ਦੀ ਸਾਜ਼ਿਸ਼ ਰਚੀ ਗਈ ਸੀ।
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਐਸਆਈਟੀ ਦੇ ਮੈਂਬਰ ਐਸਐਸਪੀ ਰੈਂਕ ਦੇ ਅਧਿਕਾਰੀ ਐਮਐਸ ਭੁੱਲਰ ਨੇ ਹਾਈਕੋਰਟ ਵਿੱਚ ਜਵਾਬ ਦਾਇਰ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਦਸੰਬਰ ਨੂੰ ਹੋਵੇਗੀ।
ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਦੇ ਅਨੁਸਾਰ, ਐਸਆਈਟੀ ਦੁਆਰਾ ਦਾਇਰ ਕੀਤੇ ਗਏ ਜਵਾਬ ਵਿੱਚ ਕਿਹਾ ਗਿਆ ਹੈ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਦੇ ਇਕਬਾਲੀਆ ਬਿਆਨਾਂ ਦੀ ਸਮੱਗਰੀ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਇਨ੍ਹਾਂ ਘਿਨਾਉਣੀਆਂ ਕਾਰਵਾਈਆਂ ਦੀ ਸਾਜ਼ਿਸ਼ ਇੱਕ ਸਾਂਝੀ ਜਗ੍ਹਾ 'ਤੇ ਰਚੀ ਗਈ ਸੀ, ਜੋ ਕਿ ਡੇਰਾ ਸਿਰਸਾ ਦਾ ਪ੍ਰਬੰਧਕੀ ਭਾਗ ਹੈ।
ਮੁਲਜ਼ਮ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਜੋ ਕਿ ਡੀਐਸਐਸ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸਨ, ਨੇ ਇਸ ਅਪਰਾਧ ਦੇ ਅਸਲ ਮੁਲਜ਼ਮਾਂ ਨੂੰ ਪੰਜਾਬ ਦੇ ਕਿਸੇ ਖਾਸ ਇਲਾਕੇ ਵਿੱਚ ਬੇਅਦਬੀ ਦੀਆਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਹਦਾਇਤ ਕੀਤੀ ਸੀ।
ਜਵਾਬ 'ਚ ਕਿਹਾ ਗਿਆ ਹੈ ਕਿ ਇਹ ਸਪੱਸ਼ਟ ਹੈ ਕਿ ਜੇਕਰ ਅਪਰਾਧ ਦੀ ਯੋਜਨਾ ਡੇਰਾ ਹੈੱਡਕੁਆਰਟਰ 'ਤੇ ਬਣਾਈ ਗਈ ਸੀ ਤਾਂ ਪਟੀਸ਼ਨਕਰਤਾ ਗੁਰਮੀਤ ਰਾਮ ਰਹੀਮ ਦਾ ਮੁਖੀ ਹੋਣ ਕਰਕੇ ਇਨ੍ਹਾਂ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੋਣਾ ਲਾਜ਼ਮੀ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।