• Home
  • »
  • News
  • »
  • punjab
  • »
  • CHANDIGARH PUNJAB ROADWAYS STRIKE TODAY PRTC PUNJAB ROADWAYS AND PUNBUS KS

ਪੰਜਾਬ ਵਿੱਚ ਅੱਜ ਤੋਂ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਇਨ੍ਹਾਂ ਜ਼ਿਲ੍ਹਿਆਂ 'ਚ ਯਾਤਰਾ ਦੌਰਾਨ ਆ ਸਕਦੀਆਂ ਹਨ ਮੁਸ਼ਕਲਾਂ

  • Share this:
    ਚੰਡੀਗੜ੍ਹ: ਪੰਜਾਬ ਵਿੱਚ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC), ਪੰਜਾਬ ਰੋਡਵੇਜ਼ (Punjab Roadways) ਅਤੇ ਪਨਬਸ (Punbus) ਦੇ ਕੰਟਰੈਕਟ ਅਤੇ ਆਊਟ ਸੋਰਸ ਕਰਮਚਾਰੀਆਂ ਨੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਆਊਟ ਸੋਰਸ ਅਤੇ ਕੰਟਰੈਕਟ ਇੰਪਲਾਈਜ਼ ਐਕਸ਼ਨ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ 2017 ਵਿੱਚ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੀ ਨੀਤੀ ਲਿਆਉਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਵਾਅਦਾ ਪੂਰਾ ਨਹੀਂ ਕੀਤਾ ਗਿਆ।

    ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਕੋਲ ਘੱਟ ਤਨਖਾਹ 'ਤੇ ਕੰਮ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਨਾ ਸਿਰਫ ਕੰਡਕਟਰਾਂ ਅਤੇ ਡਰਾਈਵਰਾਂ, ਇੱਥੋਂ ਤੱਕ ਕਿ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀ ਵੀ ਪ੍ਰਸ਼ਾਸਨਿਕ ਕੰਮਾਂ ਲਈ ਮੁਕੰਮਲ ਹੜਤਾਲ 'ਤੇ ਜਾਣਗੇ।

    ਕਮੇਟੀ ਦੇ ਇੱਕ ਹੋਰ ਮੈਂਬਰ ਸਹਿਜਪਾਲ ਸਿੰਘ ਨੇ ਕਿਹਾ ਕਿ ਜ਼ਿਆਦਾਤਰ ਕਰਮਚਾਰੀ ਪਿਛਲੇ 15 ਸਾਲਾਂ ਤੋਂ ਠੇਕੇ 'ਤੇ ਆਊਟ ਸੋਰਸਿੰਗ ਅਧਾਰ 'ਤੇ ਕੰਮ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਟਰਾਂਸਪੋਰਟ ਮਾਫੀਆ ਦੀ ਸਖਤ ਜਾਂਚ, ਬਰਾਬਰ ਕੰਮ ਅਤੇ ਬਰਾਬਰ ਤਨਖਾਹ ਲਾਗੂ ਕਰਨ ਅਤੇ ਰੋਜ਼ਾਨਾ ਰਿਪੋਰਟਾਂ ਦੇ ਬਹਾਨੇ ਕਰਮਚਾਰੀਆਂ ਨੂੰ ਬੇਲੋੜੀ ਪਰੇਸ਼ਾਨੀ ਰੋਕਣ ਦੀ ਮੰਗ ਕਰ ਰਹੇ ਹਾਂ।

    ਟਰਾਂਸਪੋਰਟ ਵਿਭਾਗ ਦਾ ਦਾਅਵਾ, ਕੋਈ ਸਮੱਸਿਆ ਨਹੀਂ ਹੋਵੇਗੀ
    ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਇਸ ਹੜਤਾਲ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਬੱਸ ਡਿਪੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜਾਣਕਾਰੀ ਅਨੁਸਾਰ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਕਪੂਰਥਲਾ, ਮਾਨਸਾ, ਮੁਹਾਲੀ, ਬਠਿੰਡਾ ਅਤੇ ਫਰੀਦਕੋਟ ਦੇ ਕਮਿਸ਼ਨਰਾਂ ਨੂੰ ਪੱਤਰ ਲਿਖੇ ਗਏ ਹਨ।

    ਦੂਜੇ ਪਾਸੇ ਪ੍ਰਾਈਵੇਟ ਬੱਸ ਡਰਾਈਵਰ ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦਾ ਗਲਤ ਲਾਭ ਉਠਾਉਣਗੇ। ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਹੜਤਾਲ ਕਾਰਨ 2000 ਬੱਸਾਂ ਰੁਕ ਜਾਣਗੀਆਂ। ਅਜਿਹੀ ਸਥਿਤੀ ਵਿੱਚ, ਪ੍ਰਾਈਵੇਟ ਬੱਸ ਮਾਫੀਆ ਹਰਿਆਣਾ, ਰਾਜਸਥਾਨ, ਬਿਹਾਰ, ਯੂਪੀ ਜਾਣ ਵਾਲੇ ਯਾਤਰੀਆਂ ਤੋਂ ਮਨਮਾਨੀ ਫੀਸ ਵਸੂਲ ਕਰੇਗਾ। ਦੂਜੇ ਪਾਸੇ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਦੀ ਆਪਹੁਦਰੀਆਂ ਕਾਰਨ ਉਨ੍ਹਾਂ ਨੇ ਅੰਦੋਲਨ ਦਾ ਰਾਹ ਚੁਣਿਆ ਹੈ। ਜੇਕਰ ਮੰਗਾਂ ਦਾ ਫੈਸਲਾ ਨਾ ਕੀਤਾ ਗਿਆ ਤਾਂ ਹੜਤਾਲ ਹੋਰ ਤੇਜ਼ ਹੋ ਜਾਵੇਗੀ।
    Published by:Krishan Sharma
    First published: