ਐਸਏਐਸ ਨਗਰ: ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਸੰਸਥਾ ਪੰਜਾਬ ਵੱਲੋਂ ਅਗਲੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਪ੍ਰੀਖਿਆ ਆਉਣ ਵਾਲੀ 24 ਦਸੰਬਰ ਨੂੰ ਕਰਵਾਈ ਜਾ ਰਹੀ ਹੈ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pstet.pseb.ac.in 'ਤੇ ਇਸ ਟੈਸਟ ਲਈ 6 ਦਸੰਬਰ ਤੱਕ ਆਨਲਾਈਨ ਬਿਨੈ ਕਰ ਸਕਦੇ ਹਨ।
ਇਸ ਸਬੰਧੀ ਹੋਰ ਦਿਸ਼ਾ-ਨਿਰਦੇਸ਼ਾਂ ਸਹਿਤ ਟੈਸਟ ਲਈ ਬਿਨੈ-ਪੱਤਰ ਦੀ ਸ਼ੁਰੂਆਤੀ ਅਤੇ ਅੰਤਿਮ ਮਿਤੀ, ਫੀਸਾਂ, ਯੋਗਤਾ ਤੇ ਬਾਕੀ ਸ਼ਰਤਾਂ ਅਤੇ ਬਾਨਾਂ www.pstet.pseb.ac.in 'ਤੇ ਉਪਲੱਬਧ ਹਨ। ਬਿਨੈਕਾਰ ਟੈਸਟ ਦੇ ਸ਼ਡਿਊਲ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਨੂੰ ਬੋਰਡ ਦੀ ਵੈੱਬਸਾਈਟ ‘ਤੇ ਦੇਖ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Education department, Exams, PSEB, Punjab government, Teachers