• Home
  • »
  • News
  • »
  • punjab
  • »
  • CHANDIGARH PUNJAB TRANSPORT MINISTER AMARINDER SINGH RAJA WARING ANNOUNCES ON CHALLAN DAY NO CHALLAN WILL BE ISSUED KS

ਚਲਾਨ ਦਿਵਸ 'ਤੇ ਟਰਾਂਸਪੋਰਟ ਮੰਤਰੀ ਦਾ ਐਲਾਨ, ਨਹੀਂ ਕੱਟੇਗਾ ਕੋਈ ਚਲਾਨ

ਕਾਂਗਰਸ ਵੱਲੋਂ ਅੱਜ ਇਹ ਦਿਹਾੜਾ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜਾ ਮੌਕੇ ਮਨਾਇਆ ਜਾ ਰਿਹਾ ਹੈ। ਕਾਂਗਰਸ ਵੱਲੋਂ ਇਸ ਦਿਹਾੜੇ ਨੂੰ ਜਾਗਰੂਕਤਾ ਮੁਹਿੰਮ ਤਹਿਤ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸੂਬੇ ਵਿੱਚ ਕੋਈ ਚਲਾਨ ਨਹੀਂ ਕੱਟਿਆ ਜਾਵੇਗਾ।

  • Share this:
    ਚੰਡੀਗੜ੍ਹ: ਐਤਵਾਰ ਨੂੰ ਚਲਾਨ ਦਿਵਸ ਦੇਸ਼ ਭਰ ਪੁਲਿਸ ਵੱਲੋਂ ਵੱਖਰੇ ਅੰਦਾਜ਼ ਵਿੱਚ ਮਨਾਇਆ ਜਾਂਦਾ ਹੈ। ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੀ ਅੱਜ ਦੇ ਇਸ ਦਿਹਾੜੇ ਨੂੰ ਵੱਖਰਾ ਬਣਾਉਣ ਲਈ ਇੱਕ ਐਲਾਨ ਕੀਤਾ ਹੈ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਲਾਨ ਦਿਵਸ 'ਤੇ ਪੰਜਾਬ ਭਰ ਵਿੱਚ ਚਲਾਨ ਨਾ ਕੱਟੇ ਜਾਣ ਦਾ ਐਲਾਨ ਕੀਤਾ ਹੈ।

    ਟਰਾਂਸਪੋਰਟ ਮੰਤਰੀ ਵੱਲੋਂ ਇਸ ਸਬੰਧੀ ਪੁਲਿਸ ਵਿਭਾਗ ਨੂੰ ਹੁਕਮ ਵੀ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਅੱਜ ਮੋਗਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

    ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਕਿਸੇ ਦਾ ਵੀ ਚਲਾਨ ਨਹੀਂ ਕੱਟਿਆ ਜਾਵੇਗਾ।

    ਦੱਸਣਾ ਬਣਦਾ ਹੈ ਕਿ ਕਾਂਗਰਸ ਵੱਲੋਂ ਅੱਜ ਇਹ ਦਿਹਾੜਾ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜਾ ਮੌਕੇ ਮਨਾਇਆ ਜਾ ਰਿਹਾ ਹੈ। ਕਾਂਗਰਸ ਵੱਲੋਂ ਇਸ ਦਿਹਾੜੇ ਨੂੰ ਜਾਗਰੂਕਤਾ ਮੁਹਿੰਮ ਤਹਿਤ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸੂਬੇ ਵਿੱਚ ਕੋਈ ਚਲਾਨ ਨਹੀਂ ਕੱਟਿਆ ਜਾਵੇਗਾ।
    Published by:Krishan Sharma
    First published:
    Advertisement
    Advertisement