Punjab Budget Session: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਜਟ 2023 ਸੈਸ਼ਨ ਇਸ ਵਾਰ 3 ਮਾਰਚ ਨੂੰ ਸ਼ੁਰੂ ਹੋ ਸਕਦਾ ਹੈ। ਇਸ ਦੇ ਨਾਲ ਹੀ ਬਜਟ ਇਸ ਵਾਰ 2 ਹਿੱਸਿਆਂ ਵਿੱਚ ਵੰਡਿਆ ਜਾ ਸਕਦਾ ਹੈ, ਜੋ ਕਿ ਲੰਮਾ ਖਿੱਚ ਸਕਦਾ ਹੈ। ਜਿਕਰਯੋਗ ਹੈ ਕਿ ਪੰਜਾਬ ਬਜਟ ਦੇ ਵਿਚਕਾਰ ਜੀ20 ਸੰਮੇਲਨ ਵੀ ਹੋਵੇਗਾ।
ਮਹੀਨਾ ਭਰ ਚੱਲ ਸਕਦਾ ਹੈ ਬਜਟ ਸੈਸ਼ਨ
ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਬਜਟ ਇਸ ਵਾਰ ਮਹੀਨਾ ਚੱਲ ਸਕਦਾ ਹੈ, ਜੋ ਕਿ 3 ਮਾਰਚ ਤੋਂ ਸ਼ੁਰੂ ਹੋਵੇਗਾ। ਬਜਟ ਦਾ ਪਹਿਲਾ ਸੈਸ਼ਨ 12 ਦਿਨਾਂ ਦਾ ਹੋ ਕੇ 3 ਤੋਂ 15 ਮਾਰਚ ਤੱਕ ਹੋ ਸਕਦਾ ਹੈ, ਜਦਕਿ ਦੂਜਾ ਬਜਟ ਸੈਸ਼ਨ 25 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ। ਹਾਲਾਂਕਿ ਬਜਟ ਦੀਆਂ ਤਰੀਕਾਂ 'ਤੇ ਪੂਰੀ ਤਰ੍ਹਾਂ 21 ਤਰੀਕ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਫੈਸਲਾ ਹੋ ਸਕਦਾ ਹੈ।
ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ 6 ਮਾਰਚ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦਿੱਤਾ ਜਾ ਸਕਦਾ ਹੈ। ਉਪਰੰਤ 9 ਮਾਰਚ ਨੂੰ ਪੰਜਾਬ ਸਰਕਾਰ ਆਪਣਾ ਬਜਟ ਪੇਸ਼ ਕਰ ਸਕਦੀ ਹੈ। ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਦੇ ਇਸ ਬਜਟ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਅਤੇ ਕੇਂਦਰੀ ਬਜਟ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਬਜਟ ਤੋਂ ਵੱਡੀਆਂ ਉਮੀਦਾਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Budget 2023, Budget 2023-24, Punjab Budget 2023, Punjab government