ਚੰਡੀਗੜ੍ਹ: Punjab Vidhan Sabha: ਪੰਜਾਬ ਵਿਧਾਨ ਸਭਾ ਦੇ ਮੰਗਲਵਾਰ ਤੀਜੇ ਅਤੇ ਆਖ਼ਰੀ ਦਿਨ ਵਿਧਾਨ ਸਭਾ ਵੱਲੋਂ ਵਿਧਾਨ ਸਭਾ ਕੰਪਲੈਕਸ ਵਿਖੇ ਡਾ.ਬੀ.ਆਰ.ਅੰਬੇਦਕਰ, ਭਗਤ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਮਤਾ ਪਾਸ ਕੀਤਾ ਗਿਆ, ਜਿਸਦੀ ਆਪ ਦੇ ਸਾਬਕਾ ਵਿਧਾਇਕ ਕੰਵਰ ਸੰਧੂ ਨੇ ਸ਼ਲਾਘਾ ਤਾਂ ਕੀਤੀ ਅਤੇ ਨਾਲ ਹੀ ਕਿਹਾ ਕਿ ਜੇਕਰ ਇਸ ਨੂੰ ਹੈਰੀਟੇਜ਼ ਇਮਾਰਤ 'ਚ ਲਾਇਆ ਜਾਂਦਾ ਤਾਂ ਹੋਰ ਵੀ ਚੰਗਾ ਹੁੰਦਾ।
ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ 23 ਮਾਰਚ ਦੇ ਸ਼ਹੀਦਾਂ ਦੀ ਬਰਸੀ (March 23 Martyrs' Anniversary) ਨੂੰ ਲੈ ਕੇ ਪੰਜਾਬ ਵਿੱਚ ਛੁੱਟੀ (23 March holiday in Punjab) ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ (Shaheed Bhagat Singh), ਸੁਖਦੇਵ ਸਿੰਘ (Shaheed Sukhdev Singh) ਅਤੇ ਰਾਜਗੁਰੂ (Shaheed Rajguru) ਦਾ ਸ਼ਹੀਦੀ ਦਿਹਾੜਾ ਹੈ ਅਤੇ ਬਰਸੀ ਸਮਾਗਮ ਮਨਾਏ ਜਾਣੇ ਹਨ।
ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਬਿੱਲ ਵੀ ਪਾਸ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ 3 ਮਹੀਨੇ ਦਾ ਬਿਲ ਦੀ ਕਾਪੀ।
ਚੀਮਾ ਵੱਲੋਂ ਸਦਨ ਵਿੱਚ 3 ਮਹੀਨੇ ਲਈ 37120,23,76000 ਕਰੋੜ ਰੁਪਏ ਦਾ ਲੇਖਾ ਬਿੱਲ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।
Published by: Krishan Sharma
First published: March 22, 2022, 12:08 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।