Home /News /punjab /

Bathinda: ਪੰਜਾਬ ਪੁਲਿਸ ਦਾ ASI 15000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Bathinda: ਪੰਜਾਬ ਪੁਲਿਸ ਦਾ ASI 15000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁਲਜ਼ਮ ਏਐਸਆਈ *ਤੇ ਪਹਿਲਾਂ ਵੀ ਰਿਸ਼ਵਤ ਦਾ ਇੱਕ ਕੇਸ ਚੱਲ ਰਿਹਾ ਹੈ।

ਮੁਲਜ਼ਮ ਏਐਸਆਈ *ਤੇ ਪਹਿਲਾਂ ਵੀ ਰਿਸ਼ਵਤ ਦਾ ਇੱਕ ਕੇਸ ਚੱਲ ਰਿਹਾ ਹੈ।

Bathinda ASI Arrested For Taking Bribe: ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।

ਹੋਰ ਪੜ੍ਹੋ ...
  • Share this:

ਚੰਡੀਗੜ: Bathinda ASI Arrested for taking bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।

ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪਹਿਲ਼ਾਂ ਹੀ ਭੁਗਤ ਰਿਹਾ ਹੈ ਇੱਕ ਹੋਰ ਰਿਸ਼ਵਤਖੋਰੀ ਦਾ ਕੇਸ

ਉਨਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਕੈਨਾਲ ਕਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ਵਿੱਚ 43,000 ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ਉਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ, ਜੋ ਕਿ ਵਧੀਕ ਸੈਸ਼ਨਜ ਜੱਜ ਬਠਿੰਡਾ ਦੀ ਅਦਾਲਤ ਵਿੱਚ ਜੇਰੇ ਸਮਾਇਤ ਹੈ।

Published by:Krishan Sharma
First published:

Tags: AAP Punjab, Bathinda news, Bribery, Corruption, Crime news, Punjab government