ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸੀ ਆਗੂ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਵਾਬ ਤਲਬ ਕੀਤਾ ਹੈ।
ਐਸਐਸਪੀ ਵਰਿੰਦਰ ਸਿੰਘ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਨੂੰ ਸ਼ਨੀਵਾਰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਵਿਜੀਲੈਂਸ ਸੋਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਕਰ ਸਕਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਨੂੰ ਮਨਜੂਰੀ ਦੇ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: OP Soni, Punjab congess, Punjab Police, Vigilance Bureau