ਉਤਰ ਭਾਰਤ ਵਿੱਚ ਠੰਢ ਜ਼ੋਰ ਫੜਦੀ ਜਾ ਰਹੀ ਹੈ। ਪੰਜਾਬ ਵਿੱਚ ਵੀ ਠੰਢੀਆਂ ਹਵਾਵਾਂ ਕਾਰਨ ਮੌਸਮ ਠੰਢਾ ਹੋ ਗਿਆ ਹੈ। ਬੀਤੇ 24 ਘੰਟਿਆਂ ਦਰਮਿਆਨ ਪੰਜਾਬ ਵਿੱਚ ਗੁਰਦਾਸਪੁਰ ਜਿ਼ਲ੍ਹਾ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਵੱਲੋਂ ਅਗਲੇ ਕੁੱਝ ਦਿਨਾਂ ਦੌਰਾਨ ਹੋਰ ਕੜਾਕੇ ਦੀ ਠੰਢ ਪੈਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ ਅਤੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਚੇਤਾਵਨੀ ਦਿੱਤੀ ਹੈ। ਲਗਾਤਾਰ ਧੁੰਦ ਕਾਰਨ ਰੈੱਡ ਚੇਤਾਵਨੀ ਦਿੱਤੀ ਗਈ ਹੈ। ਆਉਣ ਵਾਲੇ ਦਿਨਾਂ 'ਚ ਧੁੰਦ ਵੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਨਿਊਜ਼18 ਨਾਲ ਗੱਲਬਾਤ ਦੌਰਾਨ ਦੱਸਿਆ ਕਿ ਤੇਜ਼ ਧੁੰਦ ਕਾਰਨ ਜਲੰਧਰ, ਅੰਮ੍ਰਿਤਸਰ, ਤਰਨਤਾਰਨ ਦੀ ਪੱਟੀ ਸਮੇਤ ਕਈ ਜ਼ਿਲ੍ਹਿਆਂ 'ਚ ਰੈੱਡ ਚੇਤਾਵਨੀ ਦਿੱਤੀ ਗਈ ਹੈ, ਜਿਸ ਸਬੰਧੀ ਕਈ ਹਦਾਇਤਾਂ ਅਤੇ ਐਡਵਾਈਜ਼ਰੀਆਂ ਜਾਰੀ ਕੀਤੀਆਂ ਗਈਆਂ ਹਨ।
ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਦਿਨ ਵੇਲੇ ਵਿਜ਼ੀਬਿਲਟੀ ਬਿਲਕੁਲ ਠੀਕ ਰਹਿੰਦੀ ਹੈ ਪਰ ਸਵੇਰ ਅਤੇ ਰਾਤ ਨੂੰ ਜ਼ੀਰੋ ਵਿਜ਼ੀਬਿਲਟੀ ਹੋਣ ਕਾਰਨ ਰੈੱਡ ਚੇਤਾਵਨੀ ਦਿੱਤੀ ਗਈ ਹੈ। ਲੋਕਾਂ ਨੂੰ ਰਾਤ ਜਾਂ ਤੜਕੇ ਜ਼ਿਆਦਾ ਡਰਾਈਵ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਕਾਰਨ ਵਿਜ਼ੀਬਿਲਟੀ ਬਿਲਕੁਲ ਜ਼ੀਰੋ ਹੈ।
ਇਸੇ ਤਰ੍ਹਾਂ ਹਰਿਆਣਾ ਦੇ ਨਾਲ-ਨਾਲ ਅੰਬਾਲਾ ਦੇ ਨਾਲ-ਨਾਲ ਕੁਰੂਕਸ਼ੇਤਰ, ਸੋਨੀਪਤ, ਪਾਣੀਪਤ ਪੱਟੀ 'ਚ ਵੀ ਰੈੱਡ ਵੈਨਿੰਗ ਦਿੱਤੀ ਗਈ ਹੈ। ਕਈ ਥਾਵਾਂ 'ਤੇ ਪੀਲੀ ਚੇਤਾਵਨੀ ਵੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਨੇ ਗ੍ਰਾਫਿਕਸ ਅਤੇ ਐਨੀਮੇਸ਼ਨਾਂ ਰਾਹੀਂ ਦੱਸਿਆ ਕਿ ਉਹ ਕਿਹੜੇ ਜ਼ਿਲ੍ਹਿਆਂ ਵਿੱਚ ਤਬਾਹੀ ਮਚਾ ਰਹੇ ਹਨ।
ਪੰਜਾਬ ਵਿੱਚ ਸਭ ਤੋਂ ਠੰਢਾ ਗੁਰਦਾਸਪੁਰ...
ਵੀਰਵਾਰ ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ 13 ਜਿ਼ਲਿ੍ਹਆਂ ਵਿੱਚ ਤਾਪਮਾਨ 15 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਜਦਕਿ ਗੁਰਦਾਸਪੁਰ 5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਜੇਕਰ ਵਿਜੀਬਿਲਟੀ ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਵਿੱਚ ਇਹ ਜ਼ੀਰੋ ਰਹੀ, ਜਦਕਿ ਲੁਧਿਆਣਾ ਵਿੱਚ 20 ਮੀਟਰ, ਪਟਿਆਲਾ ਵਿੱਚ 40 ਮੀਟਰ ਅਤੇ ਅੰਮ੍ਰਿਤਸਰ ਵਿੱਚ 100 ਮੀਟਰ ਦਰਜ ਕੀਤੀ ਗਈ। ਘੱਟੋ ਘੱਟ ਤਾਪਮਾਨ ਅੰਮ੍ਰਿਤਸਰ ਵਿੱਚ 8.4 ਡਿਗਰੀ, ਪਟਿਆਲਾ ਵਿੱਚ 8.2, ਲੁਧਿਆਣਾ ਵਿੱਚ 8.0, ਪਠਾਨਕੋਟ ਵਿੱਚ 8.5 ਅਤੇ ਬਠਿੰਡਾ ਵਿੱਚ 5.8 ਡਿਗਰੀ ਦਰਜ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: IMD forecast, Weather