Home /News /punjab /

Punjab Weather Update: ਪਹਾੜਾਂ 'ਤੇ ਬਰਫਬਾਰੀ ਕਾਰਨ ਡਿੱਗਿਆ ਪਾਰਾ, ਫਰੀਦਕੋਟ-ਬਠਿੰਡਾ ਸਭ ਤੋਂ ਠੰਡੇ

Punjab Weather Update: ਪਹਾੜਾਂ 'ਤੇ ਬਰਫਬਾਰੀ ਕਾਰਨ ਡਿੱਗਿਆ ਪਾਰਾ, ਫਰੀਦਕੋਟ-ਬਠਿੰਡਾ ਸਭ ਤੋਂ ਠੰਡੇ

ਮੈਦਾਨੀ ਇਲਾਕਿਆਂ ਵਿੱਚ ਵੀ ਧੁੰਦ ਛਾਈ ਹੋਈ ਹੈ (ਫਾਇਲ ਫੋਟੋ)

ਮੈਦਾਨੀ ਇਲਾਕਿਆਂ ਵਿੱਚ ਵੀ ਧੁੰਦ ਛਾਈ ਹੋਈ ਹੈ (ਫਾਇਲ ਫੋਟੋ)

Punjab Weather Today: ਇੱਥੇ ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਪੰਜਾਬ ਦੇ ਫਰੀਦਕੋਟ ਅਤੇ ਬਠਿੰਡਾ ਵਿੱਚ ਤਾਪਮਾਨ ਮਨਫ਼ੀ ਇੱਕ ਡਿਗਰੀ ਦਰਜ ਕੀਤਾ ਗਿਆ ਹੈ।

  • Last Updated :
  • Share this:

Punjab Weather Today: ਪਿਛਲੇ ਕੁਝ ਦਿਨਾਂ ਤੋਂ ਧੁੱਪ ਨਿਕਲਣ ਕਾਰਨ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਉੱਤਰੀ, ਮੱਧ ਅਤੇ ਉੱਤਰ-ਪੱਛਮੀ ਭਾਰਤ 'ਚ ਇਕ ਵਾਰ ਫਿਰ ਠੰਢ ਦਾ ਕਹਿਰ ਜਾਰੀ ਹੈ। ਪਿਛਲੇ ਦੋ ਦਿਨਾਂ ਤੋਂ ਮੌਸਮ ਨੇ ਕਰਵਟ ਲਿਆ ਹੈ। ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਉੱਤਰੀ ਭਾਰਤ ਵਿੱਚ ਤਾਪਮਾਨ ਨੂੰ ਹੇਠਾਂ ਲਿਆ ਰਹੀਆਂ ਹਨ। ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਫਿਰ ਠੰਢ ਦੀ ਲਪੇਟ ਵਿੱਚ ਆ ਗਏ ਹਨ।

ਮੈਦਾਨੀ ਇਲਾਕਿਆਂ ਵਿੱਚ ਵੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, 15 ਤੋਂ 18 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਸੀਤ ਲਹਿਰ ਦੀਆਂ ਸਥਿਤੀਆਂ ਦੇ ਇੱਕ ਨਵੇਂ ਦੌਰ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਈਐਮਡੀ ਨੇ ਦੱਸਿਆ ਕਿ ਦਿੱਲੀ ਦੇ ਸਫਦਰਜੰਗ ਵਿੱਚ ਅੱਜ ਸਵੇਰੇ 5.30 ਵਜੇ ਤੱਕ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਾਲਮ ਵਿੱਚ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਪੰਜਾਬ ਵਿੱਚ ਦਰਜ ਕੀਤਾ ਗਿਆ ਤਾਪਮਾਨ


ਇੱਥੇ ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਪੰਜਾਬ ਦੇ ਫਰੀਦਕੋਟ ਅਤੇ ਬਠਿੰਡਾ ਵਿੱਚ ਤਾਪਮਾਨ ਮਨਫ਼ੀ ਇੱਕ ਡਿਗਰੀ ਦਰਜ ਕੀਤਾ ਗਿਆ ਹੈ।


ਹੋਰਨਾਂ ਥਾਵਾਂ ਤੋਂ ਇਲਾਵਾ, ਅੰਮ੍ਰਿਤਸਰ ਵੀ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਆ ਗਿਆ ਕਿਉਂਕਿ ਇੱਥੇ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ ਅਤੇ ਗੁਰਦਾਸਪੁਰ ਵਿੱਚ ਕ੍ਰਮਵਾਰ 4.9, 4.2, 8, 1 ਅਤੇ 3.7 ਡਿਗਰੀ ਸੈਲਸੀਅਸ ਤਾਪਮਾਨ ਰਿਹਾ।

ਹਰਿਆਣਾ ਵਿੱਚ ਦਰਜ ਕੀਤਾ ਗਿਆ ਤਾਪਮਾਨ

ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ, 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਆਂਢੀ ਸੂਬੇ ਹਰਿਆਣਾ ਵਿੱਚ ਅੰਬਾਲਾ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਰਿਹਾ ਜਦੋਂਕਿ ਹਿਸਾਰ ਦਾ ਘੱਟੋ-ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਰਿਹਾ।


ਉੱਤਰੀ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਧੁੰਦ ਤੇ ਸੀਤ ਲਹਿਰ ਬਣੀ ਰਹੇਗੀ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ 2 ਦਿਨਾਂ ਦੌਰਾਨ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 4-6 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ।

ਅਗਲੇ 2 ਦਿਨਾਂ ਦੌਰਾਨ ਮੱਧ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਮੌਸਮ ਏਜੰਸੀ ਨੇ ਕਿਹਾ, 16 ਅਤੇ 17 ਜਨਵਰੀ ਦੌਰਾਨ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕਈ ਹਿੱਸਿਆਂ ਵਿੱਚ ਗੰਭੀਰ ਸੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ। ਅਗਲੇ 5 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।


Published by:Tanya Chaudhary
First published:

Tags: Cold, Punjab, Weather, Winters