ਵਿਆਹਾਂ ਦੇ ਨਾਂਅ 'ਤੇ ਠੱਗੀ: ਮਹਿਲਾ ਕਮਿਸ਼ਨ ਦੀ ਮੁਖੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

News18 Punjabi | Trending Desk
Updated: July 23, 2021, 5:20 PM IST
share image
ਵਿਆਹਾਂ ਦੇ ਨਾਂਅ 'ਤੇ ਠੱਗੀ: ਮਹਿਲਾ ਕਮਿਸ਼ਨ ਦੀ ਮੁਖੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਪੰਜਾਬ ਮਹਿਲਾ ਕਮਿਸ਼ਨ ਦੀ ਮੁਖੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ: ਸਾਡੇ ਪੰਜਾਬੀ ਨੌਜਵਾਨ ਵਿਦੇਸ਼ ਜਾਣ ਦੇ ਲਈ ਹਰ ਤਰੀਕਾ ਅਪਣਾ ਰਹੇ ਹਨ। ਇਨ੍ਹਾਂ ਵਿਚੋਂ ਕਿੰਨੇ ਸਹੀ ਹੁੰਦੇ ਹਨ ਤੇ ਕਿੰਨੇ ਗ਼ੈਰ-ਕਾਨੂੰਨੀ, ਇਹ ਤਾਂ ਸਾਨੂੰ ਸਭ ਨੂੰ ਪਤਾ ਹੀ ਹੈ। ਅਜਿਹੇ ਮਾਮਲਿਆਂ 'ਚ ਕਈ ਲੋਕ ਠੱਗੀ ਦਾ ਸ਼ਿਕਾਰ ਵੀ ਜੋ ਦਾਂਦੇ ਹਨ। ਤਾਜ਼ਾ ਮਾਮਲਾ ਲਵਪ੍ਰੀਤ ਦਾ ਦੇਖਿਆ ਜਾ ਸਕਦਾ ਹੈ। ਇਸ ਦੇ ਚਲਦੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਪੱਤਰ ਲਿਖੀ ਹੈ। ਜਿਸ 'ਚ ਦਿਨੋ-ਦਿਨ ਵੱਧਦੇ ਧੋਖਾਧੜੀ ਦੇ ਮਾਮਲੇ ਬਾਰੇ ਗੱਲਾਂ ਸਾਹਮਣੇ ਰੱਖੀਆਂ ਗਈਆਂ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਪੀਲ ਕੀਤੀ ਕਿ ਉਹ ਵਿਆਹ ਦੀ ਆੜ ਵਿੱਚ ਕੈਨੇਡਾ ਗਏ ਕਸੂਰਵਾਰ ਪੰਜਾਬੀਆਂ ਨੂੰ ਡਿਪੋਰਟ ਕਰਨ ਲਈ ਸਖਤ ਕਾਨੂੰਨ ਬਣਾਉਣ। ਉਨ੍ਹਾਂ ਲਿਖਿਆ "ਕੈਨੇਡੀਅਨ ਨਾਗਰਿਕਤਾ ਦੇ ਨਾਮ 'ਤੇ ਨਿਰਦੋਸ਼ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਵਿੱਚ ਵਿਆਪਕ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।" ਗੁਲਾਟੀ ਨੇ ਟਰੂਡੋ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ, "ਪੰਜਾਬ ਰਾਜ ਮਹਿਲਾ ਕਮਿਸ਼ਨ (ਪੀਐਸਡਬਲਯੂਸੀ) ਦੀ ਚੇਅਰਪਰਸਨ ਅਤੇ ਪੰਜਾਬੀ ਡਾਇਸਪੋਰਾ ਦੀ ਨੁਮਾਇੰਦਗੀ ਕਰਨ ਵਜੋਂ, ਮੈਂ ਤੁਹਾਨੂੰ ਤਾਕੀਦ ਕਰਦੀ ਹਾਂ ਕਿ ਅਜਿਹੇ ਸ਼ੋਸ਼ਣ ਨੂੰ ਰੋਕਣ ਲਈ ਕੁਝ ਤੇਜ਼ ਅਤੇ ਸਖਤ ਕਦਮ ਚੁੱਕੇ ਜਾਣ।"

ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਵਿਆਹ ਦੀ ਆੜ ਵਿੱਚ ਨਿਰਦੋਸ਼ ਪੰਜਾਬੀਆਂ ਨੂੰ ਧੋਖਾ ਦੇ ਕੇ ਕੁੜੀਆਂ ਤੇ ਮੁੰਡਿਆਂ ਵੱਲੋਂ ਜਲਦੀ ਪੈਸਾ ਬਣਾਉਣ ਦੀ ਖ਼ਬਰਾਂ ਆ ਰਹੀਆਂ ਹਨ। “ਅਜਿਹੇ ਧੋਖੇਬਾਜ਼ ਆਮ ਕਰਕੇ ਮਨੁੱਖਤਾ ਅਤੇ ਖ਼ਾਸਕਰ ਦੋਵਾਂ ਦੇਸ਼ਾਂ ਦੀ ਅਸਲ ਬਦਨਾਮੀ ਕਰ ਰਹੇ ਹਨ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇੱਕ ਮਜਬੂਤ ਪ੍ਰਣਾਲੀ ਲਾਗੂ ਕੀਤੀ ਜਾਵੇ, ਜਿਸ ਵਿੱਚ ਕੈਨੇਡੀਅਨ ਅਧਿਕਾਰੀ ਅਤੇ PSWC ਤਾਲਮੇਲ ਕਰ ਕੇ ਪੀੜਤਾਂ ਨੂੰ ਇਨਸਾਫ ਦਿਵਾਉਣ ”।
ਗੁਲਾਟੀ ਨੇ ਅੱਗੇ ਲਿਖਿਆ, “ਅਜਿਹੇ ਧੋਖੇਬਾਜ਼ਾਂ ਨੂੰ ਦੇਸ਼ ਨਿਕਾਲੇ ਲਈ ਇਕ ਢਾਂਚੇ ਨੂੰ ਖੜ੍ਹਾ ਕਰਨ ਦੀ ਜ਼ਰੂਰਤ ਹੈ, ਜਦੋਂ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖਤ ਕਾਰਵਾਈ ਆਰੰਭੀ ਜਾ ਰਹੀ ਹੈ, ਜਿਸ ਵਿੱਚ ਪਾਸਪੋਰਟ ਜ਼ਬਤ ਕਰਨਾ ਵੀ ਸ਼ਾਮਲ ਹੈ। ਗੁਲਾਟੀ ਨੇ ਟਰੂਡੋ ਅਤੇ ਉਸਦੇ ਪਰਿਵਾਰ ਨੂੰ ਵੀ ਪੰਜਾਬ ਆਉਣ ਦਾ ਸੱਦਾ ਦਿੱਤਾ। ਪੱਤਰ ਵਿਚ ਮਨੀਸ਼ਾ ਗੁਲਾਟੀ ਨੇ ਲਿਖਿਆ ਕਿ ਮੈਂ ਕੈਨੇਡਾ ਵਿਚ ਕੋਵਿਡ ਨੂੰ ਨਜਿੱਠਣ ਲਈ ਤੁਹਾਡੇ ਦ੍ਰਿੜਤਾਪੂਰਵਕ ਪ੍ਰਬੰਧਨ ਅਤੇ ਇਨ੍ਹਾਂ ਔਂਕੜੇ ਭਰੇ ਸਮੇਂ ਦੌਰਾਨ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਦਿਲੋਂ ਸ਼ੁਭਕਾਮਨਾਵਾਂ ਭੇਜਦੀ ਹਾਂ। ਇਹ ਇੱਕ ਭਿਆਨਕ ਮਹਾਂਮਾਰੀ ਹੈ ਜਿਸ ਨਾਲ ਤੁਸੀਂ ਬਾਖ਼ੂਬੀ ਤਰੀਕੇ ਨਾਲ ਨਜਿੱਠ ਰਹੇ ਹੋ।
Published by: Krishan Sharma
First published: July 23, 2021, 5:20 PM IST
ਹੋਰ ਪੜ੍ਹੋ
ਅਗਲੀ ਖ਼ਬਰ