Home /News /punjab /

ਅਮਰੀਕਾ 'ਚ ਅਗਵਾ ਹੋਏ ਪੰਜਾਬੀ ਪਰਿਵਾਰ ਦਾ ਕਤਲ, ਪੁਲਿਸ ਨੇ ਇੱਕ ਦੋਸ਼ੀ ਕੀਤਾ ਗ੍ਰਿਫਤਾਰ

ਅਮਰੀਕਾ 'ਚ ਅਗਵਾ ਹੋਏ ਪੰਜਾਬੀ ਪਰਿਵਾਰ ਦਾ ਕਤਲ, ਪੁਲਿਸ ਨੇ ਇੱਕ ਦੋਸ਼ੀ ਕੀਤਾ ਗ੍ਰਿਫਤਾਰ

ਅਮਰੀਕਾ 'ਚ ਅਗਵਾ ਹੋਏ ਪੰਜਾਬੀ ਪਰਿਵਾਰ ਦਾ ਕਤਲ, ਪੁਲਿਸ ਨੇ ਇੱਕ ਦੋਸ਼ੀ ਕੀਤਾ ਗ੍ਰਿਫਤਾਰ

ਅਮਰੀਕਾ ਵਿੱਚ ਅਗਵਾ ਕੀਤੇ ਹੁਸ਼ਿਆਰਪੁਰ ਦੇ ਪੰਜਾਬੀ ਪਰਿਵਾਰ ਨੂੰ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਭਾਰੀ ਜੱਦੋ ਜਹਿਦ ਬਾਅਦ ਇਸ ਅਗਵਾ ਅਤੇ ਕਤਲ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਜੀਸਸ ਮੈਨੁਅਲ ਸਲਗਾਡੋ (48 ਸਾਲ) ਵਜੋਂ ਹੋਈ ਅਤੇ ਜਦੋਂ ਪੁਲਿਸ ਨੇ ਉਸ ਨੂੰ ਫੜ ਲਿਆ ਤਾਂ ਸਲਗਾਡੋ ਨੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ।

ਹੋਰ ਪੜ੍ਹੋ ...
 • Share this:

  Punjabi Family of Hoshiarpur Killed in America: ਅਮਰੀਕਾ ਵਿੱਚ ਅਗਵਾ ਕੀਤੇ ਹੁਸ਼ਿਆਰਪੁਰ ਦੇ ਪੰਜਾਬੀ ਪਰਿਵਾਰ ਨੂੰ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਭਾਰੀ ਜੱਦੋ ਜਹਿਦ ਬਾਅਦ ਇਸ ਅਗਵਾ ਅਤੇ ਕਤਲ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਜੀਸਸ ਮੈਨੁਅਲ ਸਲਗਾਡੋ (48 ਸਾਲ) ਵਜੋਂ ਹੋਈ ਅਤੇ ਜਦੋਂ ਪੁਲਿਸ ਨੇ ਉਸ ਨੂੰ ਫੜ ਲਿਆ ਤਾਂ ਸਲਗਾਡੋ ਨੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ।

  ਅਮਰੀਕੀ ਪੁਲਿਸ ਵੱਲੋਂ ਅਗਵਾਕਾਰ ਨੂੰ ਫੜੇ ਜਾਣ ਬਾਰੇ ਜਾਣਕਾਰੀ ਦਿੰਦਿਆਂ ਮਰਸਡ ਕਾਊਂਟੀ ਸ਼ੈਰਿਫ਼ ਦੇ ਦਫ਼ਤਰ ਨੇ ਆਪਣੇ ਫੇਸਬੁੱਕ ਪੇਜ 'ਤੇ ਦੱਸਿਆ ਕਿ ਮੁਲਜ਼ਮ 4 ਅਕਤੂਬਰ ਦੀ ਸਵੇਰ ਨੂੰ ਐਟਵਾਟਰ ਸ਼ਹਿਰ ਦੇ ਇੱਕ ਬੈਂਕ ਵਿੱਚ ਸਥਿਤ ਇੱਕ ਏ.ਟੀ.ਐਮ ਤੋਂ ਪੀੜਤ ਦੇ ਏ.ਟੀ.ਐਮ ਕਾਰਡਾਂ ਦੀ ਵਰਤੋਂ ਕਰਦੇ ਪਾਇਆ ਗਿਆ। ਸੀਸੀਟੀਵੀ ਫੁਟੇਜ ਤੋਂ ਪਤਾ ਚੱਲਦਾ ਹੈ ਕਿ ਏਟੀਐਮ ਦੀ ਵਰਤੋਂ ਕਰਨ ਵਾਲਾ ਵਿਅਕਤੀ ਅਸਲ ਅਗਵਾ ਸੀਨ ਦੀ ਫੋਟੋ ਨਾਲ ਮਿਲਦਾ ਜੁਲਦਾ ਹੈ।

  ਦੱਸ ਦੇਈਏ ਦੇਹੀਏ ਕਿ ਬੀਤੇ ਦਿਨ ਕੈਲੀਫੋਰਨੀਆ ਤੋਂ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿਚ ਅੱਠ ਮਹੀਨੇ ਦੀ ਬੱਚੀ ਤੇ ਉਸ ਦੇ ਮਾਪੇ ਸ਼ਾਮਲ ਸਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ, ਉਨ੍ਹਾਂ ਵਿਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ।

  ਪੁਲਿਸ ਨੇ ਇੱਕ ਵਿਅਕਤੀ ਦੀਆਂ ਦੋ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਨੂੰ ਅਗਵਾ ਕਰਨ ਵਾਲੇ ਹੋਣ ਦਾ ਸ਼ੱਕ ਹੈ। ਪੁਲਿਸ ਦੇ ਅਨੁਸਾਰ, ਵਿਅਕਤੀ ਨੇ ਗੰਜੇ ਸਿਰ ਨਾਲ ਹੂਡੀ ਪਾਈ ਹੋਈ ਸੀ। ਲੜਕੀ ਅਤੇ ਉਸ ਦੇ ਮਾਪਿਆਂ ਨੂੰ ਅਗਵਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਹਥਿਆਰਬੰਦ ਅਤੇ ਖ਼ਤਰਨਾਕ ਕਰਾਰ ਦਿੱਤਾ ਹੈ।

  Published by:Krishan Sharma
  First published:

  Tags: Bhagwant Mann, Crime news