• Home
  • »
  • News
  • »
  • punjab
  • »
  • CHANDIGARH PUNJABIS ARE MY BROTHERS SAYING THIS CHIEF MINISTER CHANNY ANNOUNCED REDUCTION IN SECURITY KS

ਪੰਜਾਬੀ ਮੇਰੇ ਭਰਾ ਹਨ; ਕਹਿੰਦਿਆਂ ਮੁੱਖ ਮੰਤਰੀ ਚੰਨੀ ਨੇ ਸੁਰੱਖਿਆ 'ਚ ਕਟੌਤੀ ਦਾ ਕੀਤਾ ਐਲਾਨ

  • Share this:
    ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਉਨ੍ਹਾਂ ਦੀ ਸੁਰੱਖਿਆ (Security) ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਕਿਹਾ, 'ਮੈਨੂੰ ਸੁਰੱਖਿਆ ਦੇਣ ਲਈ 1000 ਸੁਰੱਖਿਆ ਕਰਮਚਾਰੀਆਂ ਦੀ ਜ਼ਰੂਰਤ ਨਹੀਂ ਹੈ।' ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਹੀ ਮੀਟਿੰਗ ਵਿੱਚ ਉਨ੍ਹਾਂ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਦਫਤਰ ਪਹੁੰਚਣ ਲਈ ਕਿਹਾ ਸੀ।

    ਪੰਜਾਬ ਦੀ ਇੱਕ ਯੂਨੀਵਰਸਿਟੀ ਵਿੱਚ ਸੰਬੋਧਨ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪਣੇ ਹੀ ਭਰਾਵਾਂ ਤੋਂ ਬਚਣ ਲਈ ਫੌਜ ਦੀ ਜ਼ਰੂਰਤ ਨਹੀਂ ਹੈ। ਨਿਊਜ਼ ਏਜੰਸੀ ਏਐਨਆਈ ਅਨੁਸਾਰ, ਉਨ੍ਹਾਂ ਕਿਹਾ, ‘ਮੈਂ ਤੁਹਾਡੇ ਵਿੱਚੋਂ ਇੱਕ ਹਾਂ ਅਤੇ ਮੈਨੂੰ ਆਪਣੇ ਭਰਾਵਾਂ ਤੋਂ ਸੁਰੱਖਿਆ ਲਈ 1000 ਸੁਰੱਖਿਆ ਕਰਮਚਾਰੀਆਂ ਦੀ ਫੌਜ ਦੀ ਜ਼ਰੂਰਤ ਨਹੀਂ ਹੈ।’ ਇਸ ਨਾਲ ਹੀ ਉਨ੍ਹਾਂ ਆਪਣੀ ਸੁਰੱਖਿਆ ਘਟਾਉਣ ਦਾ ਵੀ ਐਲਾਨ ਕੀਤਾ ਹੈ।

    ਭਾਸ਼ਾ ਅਨੁਸਾਰ, ਮੁੱਖ ਮੰਤਰੀ ਨੇ ਜਾਨ ਦੇ ਖਤਰੇ ਨੂੰ ਇਹ ਕਹਿ ਕੇ ਖਾਰਜ ਕਰ ਦਿੱਤਾ ਕਿ ਉਹ ਇੱਕ "ਆਮ ਆਦਮੀ" ਅਤੇ "ਹਰੇਕ ਪੰਜਾਬੀ ਦਾ ਭਰਾ" ਹੈ। ਚੰਨੀ ਨੇ ਕਿਹਾ ਕਿ ਕਾਰਜਭਾਰ ਸੰਭਾਲਣ ਤੋਂ ਬਾਅਦ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਕਿ ਉਨ੍ਹਾਂ ਦੀ ਸੁਰੱਖਿਆ ਲਈ 1,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਨੂੰ ''ਸਰਕਾਰੀ ਸਰੋਤਾਂ ਦੀ ਬੇਲੋੜੀ ਬਰਬਾਦੀ'' ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ "ਇਸ ਦੀ ਮਨਜੂਰੀ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਮੇਰੇ ਆਪਣੇ ਪੰਜਾਬੀ ਮੇਰਾ ਕੀ ਨੁਕਸਾਨ ਕਰ ਸਕਦੇ ਹਨ, ਜਦਕਿ ਮੈਂ ਵੀ ਉਨ੍ਹਾਂ ਵਰਗਾ ਇੱਕ ਆਮ ਆਦਮੀ ਹਾਂ।"

    ਚੰਨੀ ਨੇ ਕਿਹਾ ਕਿ ਉਹ ਆਲੀਸ਼ਾਨ ਜ਼ਿੰਦਗੀ ਜਿਊਣ ਦੇ ਸ਼ੌਕੀਨ ਨਹੀਂ ਹਨ। ਇਸਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਆਪਣੇ ਕਾਫਲੇ ਵਿੱਚ ਵਾਹਨਾਂ ਦੀ ਗਿਣਤੀ ਵਿੱਚ ਕਮੀ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਕੁਝ ਦਿਨ ਪਹਿਲਾਂ ਪੰਜਾਬ ਦੀ ਰਾਜਨੀਤੀ ਵਿੱਚ ਮਹੀਨਿਆਂ ਤੋਂ ਚੱਲ ਰਹੀ ਗੜਬੜ ਦਾ ਅੰਤ ਹੋ ਗਿਆ ਸੀ। ਕਾਂਗਰਸ ਦੇ ਦਿੱਗਜ਼ ਕੈਪਟਨ ਅਮਰਿੰਦਰ ਸਿੰਘ ਦੇ ਐਤਵਾਰ ਨੂੰ ਅਸਤੀਫਾ ਦੇਣ ਤੋਂ ਬਾਅਦ, ਪਾਰਟੀ ਹਾਈਕਮਾਂਡ ਨੇ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਸੀ।
    Published by:Krishan Sharma
    First published: