ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਆਮ ਆਦਮੀ ਪਾਰਟੀ (AAP) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadda) ਦੀ ਸਲਾਹਕਾਰ ਵੱਜੋਂ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵਿੱਚ ਚੁਨੌਤੀ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ (High Court) ਵਿੱਚ ਦਾਖਲ ਪਟੀਸ਼ਨ ਰਾਹੀਂ ਚੱਢਾ ਦੀ ਨਿਯੂਕਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਵਕੀਲ ਜਗਮੋਹਨ ਭੱਟੀ ਵੱਲੋਂ ਦਾਖਲ ਪਟੀਸ਼ਨ ਵਿੱਚ ਇਸ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਦੱਸਿਆ ਗਿਆ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਰਾਘਵ ਚੱਢਾ, ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Bhagwant Mann, Punjab Congress, Punjab government, Raghav Chadha, Shiromani Akali Dal