ਚੰਡੀਗੜ੍ਹ: Punjab Congress: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਕਾਂਗਰਸ (Congress) ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨਾਲ ਪਹਿਲੀ ਮੁਲਾਕਾਤ ਕੀਤੀ ਗਈ। ਚੰਨੀ ਵੱਲੋਂ ਇਹ ਮੁਲਾਕਾਤ ਰਾਹੁਲ ਗਾਂਧੀ ਦੀ ਦਿੱਲੀ ਰਿਹਾਇਸ਼ ਵਿਖੇ ਕੀਤੀ ਗਈ।
ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਕਾਟੋ-ਕਲੇਸ਼ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਨਾਲ ਹੀ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਚੁਣਨ ਬਾਰੇ ਵੀ ਗੱਲਬਾਤ ਹੋਈ।
ਹਾਲਾਂਕਿ, ਪੰਜਾਬ ਵਿੱਚ ਕਾਂਗਰਸ (Congress) ਪਾਰਟੀ ਨੇ ਨਵਾਂ ਪ੍ਰਧਾਨ ਚੁਣਨਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ (Assembly Elections) ਵਿਚ ਵਿਰੋਧੀ ਧਿਰ ਦੇ ਨੇਤਾ (Leader Of Oppositions) ਦੇ ਅਹੁਦੇ 'ਤੇ ਇਕ ਨੇਤਾ ਦੀ ਨਿਯੁਕਤੀ ਕੀਤੀ ਜਾਣੀ ਹੈ ਅਤੇ ਸੂਤਰਾਂ ਦੀ ਮੰਨੀਏ ਤਾਂ ਪਾਰਟੀ ਲੀਡਰਸ਼ਿਪ ਇਨ੍ਹਾਂ ਦੋਵਾਂ ਅਹੁਦਿਆਂ 'ਤੇ ਹਿੰਦੂ-ਸਿੱਖ ਚਿਹਰਿਆਂ (Hindu-Sikh Face) ਨੂੰ ਉਤਾਰ ਸਕਦੀ ਹੈ। ਕਿਹਾ ਜਾਂਦਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ ਤਜਰਬਿਆਂ ਦੀ ਅਸਫਲਤਾ ਤੋਂ ਬਾਅਦ ਹੁਣ ਕਾਂਗਰਸ ਸੰਤੁਲਨ ਬਣਾਉਣ ਦੀ ਨੀਤੀ 'ਤੇ ਚੱਲਣਾ ਚਾਹੁੰਦੀ ਹੈ। ਇਸ ਨੀਤੀ ਤਹਿਤ ਜੇਕਰ ਵਿਰੋਧੀ ਧਿਰ ਦਾ ਨੇਤਾ ਸਿੱਖ ਬਣਾਇਆ ਜਾਂਦਾ ਹੈ ਤਾਂ ਸੂਬਾ ਪ੍ਰਧਾਨ (State President) ਦੇ ਅਹੁਦੇ 'ਤੇ ਹਿੰਦੂ ਚਿਹਰੇ ਨੂੰ ਰੱਖਿਆ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਕਾਂਗਰਸ ਲੀਡਰਸ਼ਿਪ ਦਾ ਪੇਚ ਇਸ ਗਣਿਤ ਵਿੱਚ ਫਸਿਆ ਹੋਇਆ ਹੈ। ਇਸੇ ਕਰਕੇ ਹੁਣ ਤੱਕ ਦੋਵਾਂ ਦੀਆਂ ਨਿਯੁਕਤੀਆਂ ਦਾ ਮਾਮਲਾ ਲਟਕਿਆ ਹੋਇਆ ਹੈ। ਜੇਕਰ ਮਾਹਿਰਾਂ ਦੀ ਮੰਨੀਏ ਤਾਂ ਕਾਂਗਰਸ ਨੂੰ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਦਲਿਤ-ਸਿੱਖ ਆਗੂ (CharanJit Singh Channi) ਨੂੰ ਨਿਯੁਕਤ ਕਰਨ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਸੂਬੇ 'ਚ ਕਾਂਗਰਸ 18 ਸੀਟਾਂ 'ਤੇ ਸਿਮਟ ਗਈ ਹੈ। ਅਤੇ ਹੁਣ ਸਥਿਤੀ ਇਹ ਹੈ ਕਿ ਇਨ੍ਹਾਂ 18 ਵਿਧਾਇਕਾਂ ਵਿੱਚੋਂ ਵੀ ਵਿਰੋਧੀ ਧਿਰ ਦੇ ਨੇਤਾ ਦੀ ਚੋਣ ਨਹੀਂ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Congress, Punjab congess, Rahul Gandhi