Home /News /punjab /

RS Election: ਕੇਜਰੀਵਾਲ 'ਤੇ ਭੜਕੇ ਸਿੱਧੂ; 'ਹਰਭਜਨ ਸਿੰਘ ਨੂੰ ਛੱਡ ਬਾਕੀ ਉਮੀਦਵਾਰ ਪੰਜਾਬ ਨਾਲ ਧੋਖਾ'

RS Election: ਕੇਜਰੀਵਾਲ 'ਤੇ ਭੜਕੇ ਸਿੱਧੂ; 'ਹਰਭਜਨ ਸਿੰਘ ਨੂੰ ਛੱਡ ਬਾਕੀ ਉਮੀਦਵਾਰ ਪੰਜਾਬ ਨਾਲ ਧੋਖਾ'

AAP Rajya Sabha Canddiate: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ (Harbhajan Singh) ਨੂੰ ਛੱਡ ਕੇ ਬਾਕੀ ਨਾਮਜ਼ਦਗੀ ਲਈ ਦਿੱਤੇ ਗਏ ਨਾਂਅ ‘ਪੰਜਾਬ ਨਾਲ ਧੋਖਾ’ ਹਨ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: AAP Rajya Sabha Canddiate: ਕਾਂਗਰਸ (Congress) ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ (Harbhajan Singh) ਨੂੰ ਛੱਡ ਕੇ ਬਾਕੀ ਨਾਮਜ਼ਦਗੀ ਲਈ ਦਿੱਤੇ ਗਏ ਨਾਂਅ ‘ਪੰਜਾਬ ਨਾਲ ਧੋਖਾ’ ਹਨ।

  ਆਮ ਆਦਮੀ ਪਾਰਟੀ ਨੇ 31 ਮਾਰਚ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ, ਪਾਰਟੀ ਆਗੂ ਰਾਘਵ ਚੱਢਾ, ਆਈਆਈਟੀ ਦਿੱਲੀ ਦੇ ਫੈਕਲਟੀ ਸੰਦੀਪ ਪਾਠਕ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਨਾਮਜ਼ਦ ਕੀਤਾ ਹੈ।

  ਇਨ੍ਹਾਂ ਸਾਰੇ ਉਮੀਦਵਾਰਾਂ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਇਨ੍ਹਾਂ ਉਮੀਦਵਾਰਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਟਵੀਟ ਕੀਤਾ ਕਿ ਦਿੱਲੀ ਦੇ ਰਿਮੋਟ ਕੰਟਰੋਲ ਲਈ ਨਵੀਆਂ ਬੈਟਰੀਆਂ ਚਮਕ ਰਹੀਆਂ ਹਨ। ਸਿਰਫ਼ ਹਰਭਜਨ ਸਿੰਘ ਹੀ ਅਪਵਾਦ ਹੈ, ਬਾਕੀ ਬੱਲੇ-ਬੱਲੇ ਪੰਜਾਬ ਨਾਲ ਗੱਦਾਰੀ ਹੈ।

  ਸੁਖਦੇਵ ਸਿੰਘ ਢੀਂਡਸਾ, ਪ੍ਰਤਾਪ ਸਿੰਘ ਬਾਜਵਾ, ਸ਼ਵੈਤ ਮਲਿਕ, ਨਰੇਸ਼ ਗੁਜਰਾਲ ਅਤੇ ਸ਼ਮਸ਼ੇਰ ਸਿੰਘ ਦੂਲੋ ਸਮੇਤ ਪੰਜਾਬ ਦੇ ਪੰਜ ਰਾਜ ਸਭਾ ਮੈਂਬਰਾਂ ਦਾ ਕਾਰਜਕਾਲ 19 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ।

  ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਚੋਣਾਂ ਲਈ 5 ਨਵੇਂ ਉਮੀਦਵਾਰਾਂ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਇਨ੍ਹਾਂ ਨਾਮਜ਼ਦਗੀਆਂ ਕਾਰਨ ਨਿਰਾਸ਼ਾ ਹੋਈ ਹੈ ਅਤੇ ਇਹ ਸਿਰਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਬੜ ਦੀ ਮੋਹਰ ਹੋਵੇਗੀ।

  ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਕੁਝ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਰਾਜ ਸਭਾ ਵਿੱਚ ਭੇਜਣਗੇ ਤਾਂ ਜੋ ਉਹ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕਣ।

  Published by:Krishan Sharma
  First published:

  Tags: Aam Aadmi Party, AAP, AAP Punjab, Congress, Navjot singh sidhu, Punjab politics