ਚੰਡੀਗੜ੍ਹ: Ram Rahim Bails Case: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim Singh) ਨੂੰ ਫਰਲੋ ਦੇ ਮਾਮਲੇ ਵਿੱਚ ਬੁੱਧਵਾਰ ਪੰਜਾਬ-ਹਰਿਆਣਾ ਹਾਈਕੋਰਟ (High Court) ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਨੂੰ ਅਗਲੀ ਸੁਣਵਾਈ ਤੱਕ ਸੁਰੱਖਿਅਤ ਰੱਖ ਲਿਆ ਹੈ। ਸ਼ੁੱਕਰਵਾਰ ਸੁਣਵਾਈ ਦੌਰਾਨ ਹਾਈਕੋਰਟ ਨੇ ਦੋਵਾਂ ਪੱਖਾਂ ਨੂੰ 'ਹਾਰਡਕੋਰ ਕ੍ਰਿਮੀਨਲ' ਦੀ ਵਿਆਖਿਆ ਬਾਰੇ ਸਵਾਲ ਕੀਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅਦਾਲਤ ਨੇ ਹਰਿਆਣਾ ਸਰਕਾਰ (Haryana Government) ਅਤੇ ਫਰਲੋ ਵਿਰੁੱਧ ਅਰਜ਼ੀਕਰਤਾ ਨੂੰ ਮਾਮਲੇ ਸਬੰਧੀ ਕੁੱਝ ਜੱਜਮੈਂਟਾਂ ਪੇਸ਼ ਕਰਨ ਦਾ ਹੁਕਮ ਦਿੱਤਾ ਸੀ।
ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਅਦਾਲਤ ਵੱਲੋਂ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ, ਜਿਸ ਨੂੰ ਖਾਰਜ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਦਾਖ਼ਲ ਕੀਤੀ ਹੈ, ਜਿਸ 'ਤੇ ਅੱਜ ਸੁਣਵਾਈ ਹੋਈ। ਰਾਮ ਰਹੀਮ ਨੂੰ ਸਰਕਾਰ ਨੇ 27 ਫਰਵਰੀ ਤੱਕ ਦੀ ਫਰਲੋ ਦਿੱਤੀ ਹੈ। ਪਰਮਜੀਤ ਸਹੋਲੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਫਰਲੋ ਦੇਣ 'ਤੇ ਸਵਾਲ ਉਠਾਏ ਗਏ ਸਨ।
ਜੈੱਡ ਸੁਰੱਖਿਆ ਨੂੰ ਲੈ ਕੇ ਵੀ ਹੋ ਰਿਹਾ ਹੰਗਾਮਾ
ਇਸ ਤੋਂ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖਤਰੇ ਦੇ ਮੱਦੇਨਜ਼ਰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਸਬੰਧੀ ਹਰਿਆਣਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਏ ਜਾ ਰਹੇ ਹਨ। ਹਾਈਕੋਰਟ ਨੂੰ ਦਿੱਤੀ ਜਾਣਕਾਰੀ ਵਿੱਚ ਹਰਿਆਣਾ ਸਰਕਾਰ ਨੇ ਦੱਸਿਆ ਹੈ ਕਿ ਰਾਮ ਰਹੀਮ ਦੀ ਜਾਨ ਨੂੰ ਖਾਲਿਸਤਾਨੀਆਂ ਤੋਂ ਖ਼ਤਰਾ ਹੈ, ਇਸ ਲਈ ਉਸ ਨੂੰ ਸਖ਼ਤ ਸੁਰੱਖਿਆ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bail, Dera Sacha Sauda, Gurmeet Ram Rahim Singh, Haryana, High court