Home /News /punjab /

Rape Case: ਅਦਾਲਤ ਨੇ ਸਿਮਰਜੀਤ ਬੈਂਸ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

Rape Case: ਅਦਾਲਤ ਨੇ ਸਿਮਰਜੀਤ ਬੈਂਸ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

(ਫਾਇਲ ਫੋਟੋ)

(ਫਾਇਲ ਫੋਟੋ)

Rape Case: ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਲੋਕ ਇਨਸਾਫ ਪਾਰਟੀ (Lok Insaaf Party) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simarjeet Singh Bains) ਨੂੰ ਪੁਲਿਸ (Punjab Police) ਰਿਮਾਂਡ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਪੁਲਿਸ ਨੂੰ ਰਿਮਾਂਡ ਦੇਣ ਤੋਂ ਇਨਕਾਰ ਕਰਦਿਆਂ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Rape Case: ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਲੋਕ ਇਨਸਾਫ ਪਾਰਟੀ (Lok Insaaf Party) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simarjeet Singh Bains) ਨੂੰ ਪੁਲਿਸ (Punjab Police) ਰਿਮਾਂਡ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਪੁਲਿਸ ਨੂੰ ਰਿਮਾਂਡ ਦੇਣ ਤੋਂ ਇਨਕਾਰ ਕਰਦਿਆਂ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ।

  ਦੱਸ ਦੇਈਏ ਕਿ ਸਿਮਰਜੀਤ ਬੈਂਸ ਨੂੰ ਇਸ ਤੋਂ ਪਹਿਲਾਂ ਗ੍ਰਿਫ਼ਤਾਰੀ ਉਪਰੰਤ 2 ਵਾਰੀ ਰਿਮਾਂਡ 'ਤੇ ਭੇਜਿਆ ਜਾ ਗਿਆ ਹੈ। ਲੋਕ ਇਨਸਾਫ਼ ਪਾਰਟੀ (Lok insaf Party) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simranjit Singh Bains Surrender in Rape Case) ਨੇ ਆਪਣੇ ਭਰਾ ਪਰਮਜੀਤ ਪੰਮਾ, ਜਸਵੀਰ ਕੌਰ ਭਾਬੀ ਦੇ ਨਾਲ 2 ਹੋਰ ਨਾਲ ਸਮਰਪਣ ਕੀਤਾ ਸੀ। ਮਾਮਲੇ 'ਚ 7 'ਤੇ ਮਾਮਲਾ ਦਰਜ ਹੋਇਆ ਸੀ। ਇਹ ਮਾਮਲਾ ਲੁਧਿਆਣਾ ਦੀ ਇੱਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦਾ ਹੈ, ਜਿਸ ਨੇ ਬੈਂਸ 'ਤੇ ਦੋਸ਼ ਲਾਏ ਸਨ।

  ਸੋਮਵਾਰ 2 ਦਿਨ ਦਾ ਰਿਮਾਂਡ ਖਤਮ ਹੋਣ ਉਪਰੰਤ ਬੈਂਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਨੂੰ ਹੋਰ 2 ਦਿਨ ਦਾ ਰਿਮਾਂਡ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੈਂਸ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ। ਪਰੰਤੂ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਪੁਲਿਸ ਨੂੰ ਝਟਕਾ ਦਿੰਦਿਆਂ ਬੈਂਸ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ।
  Published by:Krishan Sharma
  First published:

  Tags: AAP Punjab, Lok Insaaf Party, Punjab Police, Punjab politics, Simarjeet Singh Bains

  ਅਗਲੀ ਖਬਰ