Home /News /punjab /

ਟਰਾਂਸਪੋਰਟ ਵਿਭਾਗ ਵੱਲੋਂ ਐਮਨੈਸਟੀ ਸਕੀਮ ਤਹਿਤ ਟੈਕਸ ਡਿਫਾਲਟਰਾਂ ਤੋਂ ਕਰੀਬ 39 ਕਰੋੜ ਦੀ ਵਸੂਲੀ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ 6 ਮਈ 2022 ਨੂੰ ਤਿੰਨ ਮਹੀਨਿਆਂ ਦੀ ਸਮਾਂ ਸੀਮਤ ਐਮਨੈਸਟੀ ਸਕੀਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟੈਕਸ ਡਿਫਾਲਟਰਾਂ ਵੱਲ ਸਰਕਾਰ ਦਾ 64.84 ਕਰੋੜ ਰੁਪਏ ਦਾ ਬਕਾਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਰਾਹਤ ਦੇਣ ਲਈ ਇਹ ਸਕੀਮ ਚਲਾਈ ਗਈ ਹੈ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ : ਪੰਜਾਬ ਦੇ ਟੈਕਸ ਡਿਫਾਲਟਰਾਂ ਤੋਂ ਵਸੂਲੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ 6 ਮਈ 2022 ਨੂੰ ਤਿੰਨ ਮਹੀਨਿਆਂ ਦੀ ਸਮਾਂ ਸੀਮਤ ਐਮਨੈਸਟੀ ਸਕੀਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟੈਕਸ ਡਿਫਾਲਟਰਾਂ ਵੱਲ ਸਰਕਾਰ ਦਾ 64.84 ਕਰੋੜ ਰੁਪਏ ਦਾ ਬਕਾਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਰਾਹਤ ਦੇਣ ਲਈ ਇਹ ਸਕੀਮ ਚਲਾਈ ਗਈ ਹੈ।

    ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਡਿਫਾਲਟਰਾਂ ਨੇ ਹੁਣ ਤੱਕ ਬਕਾਏ ਦੀ ਅਦਾਇਗੀ ਨਹੀਂ ਕੀਤੀ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

    ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਿਤ ਮਿਤੀ ਤੱਕ ਟੈਕਸ ਅਦਾ ਨਾ ਕਰਨ ਵਾਲੇ ਚਾਲਕਾਂ ਦੀਆਂ ਬੱਸਾਂ ਨੂੰ ਜ਼ਬਤ ਕਰ ਲਿਆ ਜਾਵੇ ਅਤੇ ਬੱਸਾਂ ਨੂੰ ਟਾਈਮ ਟੇਬਲ ਤੋਂ ਹਟਾਇਆ ਜਾਵੇ।
    Published by:Tanya Chaudhary
    First published:

    Tags: Punjab, Punjab government, Transport

    ਅਗਲੀ ਖਬਰ