ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਵਿੱਚ ਸਵੇਰੇ 9 ਵਜੇ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ਾਂ ਤਹਿਤ ਸੋਮਵਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਰੋਪੜ ਦੇ ਡਿਪਟੀ ਕਮਿਸ਼ਨਰ, ਜਲ ਸਪਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰਾਂ ਦੀ ਚੈਕਿੰਗ ਕੀਤੀ।
ਇਸ ਦੌਰਾਨ ਡੀਸੀ ਅਤੇ ਜਲ ਸਪਲਾਈ ਵਿਭਾਗ ਦੇ ਦਫ਼ਤਰਾਂ ਵਿੱਚ ਕਈ ਮੁਲਾਜ਼ਮ 9:30 ਵਜੇ ਤੱਕ ਵੀ ਨਾ ਪੁੱਜੇ ਤਾਂ ਵਿਧਾਇਕ ਸੰਦੋਆ ਨੇ ਮੁਲਾਜ਼ਮਾਂ ਦੇ ਲੇਟ ਆਉਣ ਦਾ ਕਾਰਨ ਪੁੱਛਿਆ। ਉਨ੍ਹਾਂ ਵੱਲੋਂ ਸਟਾਫ ਨਾਲ ਲੇਟ ਆਉਣ ਬਾਰੇ ਗੱਲਬਾਤ ਵੀ ਕੀਤੀ ਗਈ।
ਵਿਧਾਇਕ ਸੰਦੋਆ ਨੇ ਕਿਹਾ ਕਿ ਇਹ ਛਾਪਾ ਉਨ੍ਹਾਂ ਵੱਲੋਂ ਆਪਣੇ ਹਲਕੇ ਦੇ ਬਾਗਵਾਲੀ ਪਿੰਡ ਵਿੱਚ ਦੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਲਣ ਲਈ ਮਾਰਿਆ ਗਿਆ ਹੈ। ਉਨ੍ਹਾਂ ਨੇ ਕਈ ਵਾਰੀ ਉਚ ਅਧਿਕਾਰੀਆਂ ਨੂੰ ਕਿਹਾ ਹੈ ਕਿ ਜੇਕਰ ਕੋਈ ਅੜਚਨ ਹੈ ਤਾਂ ਦੱਸੀ ਜਾਵੇ ਪਰੰਤੂ ਅਧਿਕਾਰੀ ਦਫ਼ਤਰ ਵਿੱਚ ਹੀ ਹਾਜ਼ਰ ਨਹੀਂ ਹੋ ਰਹੇ।
ਵਿਧਾਇਕ ਸੰਦੋਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਲਾਉਂਦੇ ਕਿਹਾ ਕਿ ਅੱਜ ਉਹ ਇਨ੍ਹਾਂ ਪਿੰਡ ਵਾਸੀਆਂ ਦੀ ਸਮੱਸਿਆ ਤੋਂ ਜਾਣੂੰ ਕਰਵਾਉਣ ਲਈ ਐਕਸੀਅਨ ਨੂੰ ਮਿਲਣ ਆਏ ਸਨ ਪਰੰਤੂ ਸਾਢੇ 9 ਵਜੇ ਤੱਕ ਵੀ ਐਕਸੀਅਨ ਨਹੀਂ ਪੁੱਜੇ।
ਉਨ੍ਹਾਂ ਕਿਹਾ ਕਿ ਇਹ ਸਾਰੇ ਅਫਸਰ ਚੰਡੀਗੜ੍ਹ ਸੁੱਤੇ ਪਏ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਸਾਰੇ ਅਫਸਰਾਂ ਨੂੰ ਸੌਣ ਲਈ ਕਹਿ ਦਿੱਤਾ ਹੈ ਕਿਉਂਕਿ 9 ਵਜੇ ਅਫਸਰਾਂ ਦੇ ਦਫਤਰ ਹਾਜ਼ਰ ਹੋਣ ਦਾ ਸਿਰਫ ਸਰਕਾਰ ਨੇ ਡਰਾਮਾ ਰਚਿਆ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।