Sangrur By Election: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ 'ਚ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ 'ਤੇ ਕਾਂਗਰਸੀ (Congress MP) ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਤੰਜ ਕੱਸਿਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal), ਐਸਐਫਜੇ ਦੇ ਗੁਰਪਤਵੰਤ ਸਿੰਘ ਪਨੂੰ ਅਤੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਆ ਕੇ ਸੰਗਰੂਰ ਚੋਣ 'ਤੇ ਅਕਾਲੀ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋਣ ਤੋਂ ਬਚਾਉਣ ਲਈ ਕਿਹਾ ਹੈ।
ਕਾਂਗਰਸੀ ਮੈਂਬਰ ਪਾਰਲੀਮੈਂਟ ਨੇ ਕਿਹਾ, ''ਹਿੰਸਕ ਅੱਤਵਾਦੀਆਂ ਅਤੇ ਡੁੱਬ ਰਹੇ ਅਕਾਲੀ ਦਲ ਦੀ ਨੁਮਾਇੰਦਾ ਕਮਲਦੀਪ ਕੌਰ ਰਾਜੋਆਣਾ (Kamaldeep Kaur Rajoana) ਆਪਣੀ ਜ਼ਮਾਨਤ ਜ਼ਮਾਨਤ ਜ਼ਬਤ ਕਰਵਾਉਣ ਵੱਲ ਵੱਧ ਰਹੇ ਹਨ। ਉਨ੍ਹਾਂ ਨੂੰ ਸਿਰਫ਼ 5 ਫ਼ੀਸਦੀ ਵੋਟ ਫ਼ੀਸਦੀ ਨਾਲ ਹੀ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।''
ਬਿੱਟੂ ਨੇ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਅਤੇ ਬਲਵੰਤ ਰਾਜੋਆਣਾ ਨੂੰ ਵੀ ਮੈਦਾਨ ਵਿੱਚ ਨਿਤਰਣਾ ਚਾਹੀਦਾ ਹੈ ਅਤੇ ਆਪਣੇ ਉਮੀਦਵਾਰ ਦੀ ਜ਼ਮਾਨਤ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਜ਼ਿਕਰਯੌਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਜਿੱਤ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਦੂਜੇ ਨੰਬਰ 'ਤੇ ਹੈ। ਇਸਦੇ ਨਾਲ ਹੀ ਤੀਜੇ ਨੰਬਰ 'ਤੇ ਕਾਂਗਰਸ, ਚੌਥੇ 'ਤੇ ਭਾਜਪਾ ਅਤੇ ਅਕਾਲੀ ਦਲ ਸਭ ਤੋਂ ਪਿਛੇ 5ਵੇਂ ਸਥਾਨ 'ਤੇ ਵਿਖਾਈ ਦੇ ਰਹੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।