Home /News /punjab /

ਸੰਗਰੂਰ ਲੋਕ ਸਭਾ ਉਪ ਚੋਣ: ਵੋਟਿੰਗ ਜਾਰੀ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਭੁਗਤਾਈ ਵੋਟ

ਸੰਗਰੂਰ ਲੋਕ ਸਭਾ ਉਪ ਚੋਣ: ਵੋਟਿੰਗ ਜਾਰੀ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਭੁਗਤਾਈ ਵੋਟ

Sangrur By Election: ਪੰਜਾਬ (Punjab News) ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 8 ਵਜੇ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ। ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੇਲ ਸਿੰਘ (Gurmail Singh) ਅਤੇ ਭਾਜਪਾ (BJP) ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ (kewal Singh Dhillon) ਅੱਜ ਸਵੇਰੇ ਹੀ ਪਰਿਵਾਰ ਸਮੇਤ ਆਪਣੀ ਵੋਟ ਪਾ ਚੁੱਕੇ ਹਨ। ਵਿੱਤ ਮੰਤਰੀ ਹਰਪਾਲ ਚੀਮਾ (Harpal Singh Cheema) ਨੇ ਵੀ ਸਵੇਰੇ ਵੋਟ ਪਾ ਕੇ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਹੈ।

ਹੋਰ ਪੜ੍ਹੋ ...
  • Share this:
    ਐਸ. ਸਿੰਘ

    ਚੰਡੀਗੜ੍ਹ: Sangrur By Election: ਪੰਜਾਬ (Punjab News) ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 8 ਵਜੇ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ। ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੇਲ ਸਿੰਘ (Gurmail Singh) ਅਤੇ ਭਾਜਪਾ (BJP) ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ (kewal Singh Dhillon) ਅੱਜ ਸਵੇਰੇ ਹੀ ਪਰਿਵਾਰ ਸਮੇਤ ਆਪਣੀ ਵੋਟ ਪਾ ਚੁੱਕੇ ਹਨ। ਵਿੱਤ ਮੰਤਰੀ ਹਰਪਾਲ ਚੀਮਾ (Harpal Singh Cheema) ਨੇ ਵੀ ਸਵੇਰੇ ਵੋਟ ਪਾ ਕੇ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਹੈ।

    ਚੋਣ ਮੈਦਾਨ ਵਿੱਚ ਮੁੱਖ ਉਮੀਦਵਾਰ

    ਸੰਗਰੂਰ ਲੋਕ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ ਨੇ ਸਰਪੰਚ ਗੁਰਮੇਲ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਜਦਕਿ ਸਿਮਰਨਜੀਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਚੋਣ ਮੈਦਾਨ ਵਿਚ ਉਤਰੇ ਹਨ। ਧੂਰੀ ਤੋਂ ਵਿਧਾਨ ਸਭਾ ਚੋਣ ਸੀ.ਐਮ ਮਾਨ ਹੱਥੋਂ ਹਾਰੇ ਦਲਵੀਰ ਸਿੰਘ ਗੋਲਡੀ ਨੂੰ ਕਾਂਗਰਸ ਨੇ ਇੱਕ ਵਾਰ ਫਿਰ ਮੌਕਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਭਾਜਪਾ ਨੇ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ਨੂੰ ਹੀ ਆਪਣਾ ਉਮੀਦਵਾਰ ਬਣਾਇਆ ਹੈ।

    ਸੀਐਮ ਮਾਨ ਦੋ ਵਾਰ ਸੀਟ ਜਿੱਤ ਚੁੱਕੇ ਹਨ

    ਲੋਕ ਸਭਾ ਚੋਣਾਂ 'ਚ ਭਗਵੰਤ ਮਾਨ ਦੀ ਸਾਖ ਦਾਅ 'ਤੇ ਲੱਗੀ ਹੋਈ ਹੈ। ਜੇਕਰ ਇਹ ਸੀਟ ਆਮ ਆਦਮੀ ਪਾਰਟੀ ਦੇ ਹੱਥੋਂ ਨਿਕਲ ਜਾਂਦੀ ਹੈ ਤਾਂ ਲੋਕ ਸਭਾ ਵਿੱਚ ਪਾਰਟੀ ਦੀ ਮੌਜੂਦਗੀ ਜ਼ੀਰੋ ਹੋ ਜਾਵੇਗੀ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਲੋਕ ਸਭਾ ਵਿਚ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸਨ।ਮਾਨ ਨੇ 2014 ਅਤੇ 2019 ਵਿਚ ਸੰਗਰੂਰ ਸੰਸਦੀ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ ਜ਼ਿਮਨੀ ਚੋਣਾਂ 'ਆਪ' ਦੀ ਪਹਿਲੀ ਵੱਡੀ ਚੋਣ ਲੜਾਈ ਹੋਵੇਗੀ।

    15 ਲੱਖ ਤੋਂ ਵੱਧ ਵੋਟਰ ਹਨ

    ਸੰਗਰੂਰ ਲੋਕ ਸਭਾ ਹਲਕੇ ਵਿੱਚ ਕੁੱਲ 15,69,240 ਵੋਟਰ ਹਨ, ਜਿਨ੍ਹਾਂ ਵਿੱਚ 8,30,056 ਮਰਦ, 7,39,140 ਔਰਤਾਂ ਅਤੇ 44 ਟਰਾਂਸਜੈਂਡਰ ਹਨ। ਇਸ ਉਪ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 13 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਲੋਕ ਸਭਾ ਹਲਕੇ ਵਿੱਚ ਕੁੱਲ 1750 ਪੋਲਿੰਗ ਬੂਥ ਹਨ, ਜਿਨ੍ਹਾਂ ਵਿੱਚੋਂ 295 ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ।
    Published by:Krishan Sharma
    First published:

    Tags: AAP Punjab, Akali Dal, Punjab BJP, Punjab politics, Sangrur bypoll

    ਅਗਲੀ ਖਬਰ