Sangrur Lok Sabha by-election: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ (Maheshinder Singh Grewal) ਵੱਲੋਂ ਸੰਗਰੂਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjeet Singh Mann Win Sangrur Lok Sabha) ਨੂੰ ਮਿਲੀ ਲੀਡ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਗਈ ਹੈ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਲੋਕਾਂ ਨੇ ਵੱਡਾ ਬਦਲਾਅ ਲਿਆਂਦਾ ਹੈ ਅਤੇ ਪੰਜਾਬੀ ਤੇ ਪੰਜਾਬੀਅਤ ਲਈ ਇਹ ਬਹੁਤ ਜ਼ਰੂਰੀ ਵੀ ਸੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (AAP) ਨੇ ਜੋ ਵੱਡੇ-ਵੱਡੇ ਦਾਅਵੇ ਵਾਅਦੇ ਕੀਤੇ ਸਨ ਉਹ ਪੂਰੇ ਨਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਿਆ। ਉਨ੍ਹਾਂ ਕਿਹਾ ਕਿ ਇਹ ਇਕ ਵੱਡਾ ਬਦਲਾਅ ਹੈ, ਜੋ ਸੰਗਰੂਰ ਦੇ ਲੋਕਾਂ ਨੇ ਕਰਕੇ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ 'ਚ ਛੇ ਹਲਕਿਆਂ ਅੰਦਰ ਆਮ ਆਦਮੀ ਪਾਰਟੀ ਨੂੰ ਛੇ ਲੱਖ ਤੋਂ ਵੱਧ ਵੋਟਾਂ ਪਈਆਂ ਸਨ ਪਰ ਹੁਣ ਦੋ ਲੱਖ ਰਹਿ ਗਈਆਂ।
ਮਹੇਸ਼ਇੰਦਰ ਗਰੇਵਾਲ ਨੇ ਆਪਣੀ ਹਾਰ ਤੇ ਸਫ਼ਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਸੰਗਰੂਰ ਜ਼ਿਮਨੀ ਚੋਣ ਲੜਨਾ ਹੀ ਨਹੀਂ ਚਾਹੁੰਦਾ ਸੀ ਪਰ ਪੰਥਕ ਏਜੰਡੇ ਨੂੰ ਲੈ ਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਹੀ ਉਨ੍ਹਾਂ ਵੱਲੋਂ ਸਾਂਝੇ ਤੌਰ ਤੇ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਆਪਣਾ ਉਮੀਦਵਾਰ ਖੜ੍ਹਾ ਕੀਤਾ ਸੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਰਫ ਇਕੋ ਹੀ ਏਜੰਡਾ ਸੀ ਕਿ ਬੰਦੀ ਸਿੰਘਾਂ ਉਹਦੀ ਰਿਹਾਈ ਹੋ ਸਕੇ ਅਤੇ ਉਸ ਤੇ ਉਹ ਲਗਾਤਾਰ ਕੰਮ ਕਰਦੇ ਰਹਿਣਗੇ।
ਉੱਥੇ ਦੂਜੇ ਪਾਸੇ ਆਈਏਐਸ ਅਫ਼ਸਰ ਪੋਪਲੀ ਦੇ ਬੇਟੇ ਦੀ ਭੇਦਭਰੇ ਹਾਲਾਤਾਂ ਚ ਹੋਈ ਮੌਤ ਦੇ ਮਾਮਲੇ ਤੇ ਉਨ੍ਹਾਂ ਕਿਹਾ ਕਿ ਉਹ ਕੁਝ ਭੂਤਾਂ ਦਾ ਇਸ ਮਾਮਲੇ ਤੇ ਨਹੀਂ ਬੋਲ ਸਕਦੇ ਪਰ ਉਨ੍ਹਾਂ ਕਿਹਾ ਕਿ ਜੇਕਰ ਵਿਜੀਲੈਂਸ ਇੰਨੀ ਸਾਫ਼ ਸੁਥਰੀ ਸੀ ਤਾਂ ਉਨ੍ਹਾਂ ਨੂੰ ਜਦੋਂ ਰਿਕਵਰੀ ਹੋ ਰਹੀ ਸੀ ਤਾਂ ਉਸ ਦੀ ਵੀਡਿਓਗ੍ਰਾਫੀ ਕਰਵਾਉਣੀ ਚਾਹੀਦੀ ਸੀ ਤਾਂ ਜੋ ਆਮ ਲੋਕਾਂ ਨੂੰ ਵੀ ਪਤਾ ਲੱਗ ਸਕਦਾ ਕਿ ਕਿੰਨੀ ਤੇ ਕਿੱਥੋਂ ਰਿਕਵਰੀ ਹੋਈ ਹੈ ਉਨ੍ਹਾਂ ਕਿਹਾ ਜੇਕਰ ਕਿਸੇ ਨੂੰ ਇਸ ਤਰ੍ਹਾਂ ਜ਼ਲੀਲ ਕੀਤਾ ਜਾਵੇ ਤਾਂ ਫਿਰ ਉਹ ਅਜਿਹਾ ਕਦਮ ਚੁੱਕ ਹੀ ਲੈਂਦਾ ਹੈ ਉਨ੍ਹਾਂ ਕਿਹਾ ਉਸ ਨੇ ਖੁਦਕੁਸ਼ੀ ਕੀਤੀ ਹੈ ਜਾਂ ਕੁਝ ਹੋਰ ਹੋਇਆ ਹੈ ਇਹ ਤਾਂ ਪਤਾ ਨਹੀਂ ਪਰ ਪੁਲਿਸ ਨੂੰ ਇਸ ਮਾਮਲੇ ਵਿੱਚ ਨਿਰਪੱਖਤਾ ਨਾਲ ਤਫ਼ਤੀਸ਼ ਕਰਨੀ ਚਾਹੀਦੀ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Sangrur bypoll, Shiromani Akali Dal, Simranjit Singh Mann