Santokh Choudhry Passed Away: ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਅਚਾਨਕ ਭਾਰਤ ਜੋੜੋ ਯਾਤਰਾ ਦੌਰਾਨ ਸਿਹਤ ਵਿਗੜ ਅਤੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ 76 ਸਾਲ ਦੇ ਸਨ। ਵੱਖ ਵੱਖ ਰਾਜਨੀਤਕ ਆਗੂਆਂ ਵੱਲੋਂ ਉਨ੍ਹਾਂ ਦੇ ਇਸ ਤਰ੍ਹਾਂ ਬੇਵਕਤੀ ਤੁਰ ਜਾਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਸੰਤੋਖ ਚੌਧਰੀ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਕ੍ਰਮਵਾਰ 2 ਵਾਰ 16ਵੀਂ ਤੇ 17ਵੀਂ ਲੋਕ ਸਭਾ ਮੈਂਬਰ ਪਾਰਲੀਮੈਂਟ ਬਣਨ ਤੋਂ ਪਹਿਲਾਂ ਉਹ ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ।
ਜਲੰਧਰ ਦੇ ਪਿੰਡ ਧਾਲੀਵਾਲ 'ਚ ਹੋਇਆ ਚੌਧਰੀ ਦਾ ਜਨਮ
ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਵਿੱਚ ਹੋਇਆ। ਉਹ ਪਿੰਡ ਧਾਲੀਵਾਲ ਦੇ ਜੰਮਪਲ ਸਨ। ਉਹ ਇੱਕ ਗਰੈਜੂਏਟ ਪ੍ਰੋਫੈਸ਼ਨਲ ਸਨ। ਉਹ ਪੇਸ਼ੇ ਵੱਜੋਂ ਵਕੀਲ ਅਤੇ ਬਿਜਨਸਮੈਨ ਸਨ। ਉਨ੍ਹਾਂ ਦੇ 1 ਲੜਕਾ ਅਤੇ ਇੱਕ ਲੜਕੀ ਹੈ। ਉਹ ਜਲੰਧਰ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।